November 17, 2026, 10:20 pm
----------- Advertisement -----------
HomeNewsਏ.ਜੀ ਅਨਮੋਲ ਰਤਨ ਸਿੱਧੂ ਦੇ ਪੁੱਤਰ ਸੁਵੀਰ ਸਿੱਧੂ ਬਣੇ ਪੰਜਾਬ ਅਤੇ ਹਰਿਆਣਾ...

ਏ.ਜੀ ਅਨਮੋਲ ਰਤਨ ਸਿੱਧੂ ਦੇ ਪੁੱਤਰ ਸੁਵੀਰ ਸਿੱਧੂ ਬਣੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਸਭ ਤੋਂ ਛੋਟੀ ਉਮਰ ਦੇ ਚੇਅਰਮੈਨ

Published on

----------- Advertisement -----------

ਸੁਵੀਰ ਸਿੱਧੂ ਪੁੱਤਰ ਅਨਮੋਲ ਰਤਨ ਸਿੱਧੂ (ਏ.ਜੀ.) ਪੰਜਾਬ, ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਚੁਣੇ ਗਏ ਹਨ। ਸੁਵੀਰ ਸਿੱਧੂ ਨੇ 26 ਵੋਟਾਂ ਵਿੱਚੋਂ 17 ਵੋਟਾਂ ਹਾਸਲ ਕੀਤੀਆਂ ਹਨ। ਦੱਸ ਦਈਏ ਕਿ ਸੁਵੀਰ ਸਿੱਧੂ ਹੁਣ ਤੱਕ ਦੇ ਸਭ ਤੋਂ ਨੌਜਵਾਨ ਬਾਰ ਕੌਂਸਲ ਦੇ ਚੇਅਰਮੈਨ ਬਣ ਗਏ ਹਨ।

ਦੱਸ ਦਈਏ ਕਿ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵੀਰਵਾਰ ਨੂੰ ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ ਦੀ ਦੇਖ-ਰੇਖ ਹੇਠ ਸੈਕਟਰ 37 ਸਥਿਤ ਲਾਅ ਭਵਨ ਵਿਖੇ ਪੰਜਾਬ ਹਰਿਆਣਾ ਬਾਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਗਈਆਂ। ਕੁੱਲ 27 ਵੋਟਾਂ ਵਿੱਚੋਂ ਜੇਤੂ ਸੁਵੀਰ ਸਿੱਧੂ ਨੂੰ 17 ਵੋਟਾਂ ਮਿਲੀਆਂ ਜਦਕਿ ਪਰਵੇਸ਼ ਯਾਦਵ ਸਿਰਫ਼ 9 ਵੋਟਾਂ ਹੀ ਹਾਸਲ ਕਰ ਸਕਿਆ ਜਦਕਿ ਇੱਕ ਮੈਂਬਰ ਨੇ ਆਪਣੀ ਵੋਟ ਦਾ ਇਸਤੇਮਾਲ ਨਹੀਂ ਕੀਤਾ। ਅਸ਼ੋਕ ਸਿੰਗਲਾ ਨੂੰ ਬਿਨਾਂ ਮੁਕਾਬਲਾ ਵਾਈਸ ਚੇਅਰਮੈਨ ਚੁਣ ਲਿਆ ਗਿਆ ਹੈ ਜਦਕਿ ਗੁਰਤੇਜ ਸਿੰਘ ਗਰੇਵਾਲ ਨੂੰ ਨਵਾਂ ਆਨਰੇਰੀ ਸਕੱਤਰ ਚੁਣਿਆ ਗਿਆ ਹੈ।

ਚੋਣ ਕਾਰਵਾਈ ਦੌਰਾਨ ਬਾਰ ਕੌਂਸਲ ਆਫ ਇੰਡੀਆ ਦੇ ਮੈਂਬਰ ਪ੍ਰਤਾਪ ਸਿੰਘ ਵੀ ਹਾਜ਼ਰ ਸਨ। ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਵਧੀਕ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮਨਿੰਦਰਜੀਤ ਯਾਦਵ ਨੇ ਸ੍ਰੀ ਸਿੱਧੂ ਨੂੰ ਇਸ ਮੌਕੇ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਕਾਨੂੰਨੀ ਭਾਈਚਾਰੇ ਦੇ ਹਿੱਤ ਅਤੇ ਭਲਾਈ ਲਈ ਬਾਰ ਕੌਂਸਲ ਦੀ ਵਿਰਾਸਤ ਨੂੰ ਜਾਰੀ ਰੱਖਣ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...