September 16, 2026, 10:04 am
----------- Advertisement -----------
HomeNewsLatest Newsਪੁਲਿਸ ਵੱਲੋਂ 5 ਕਿਲੋ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

ਪੁਲਿਸ ਵੱਲੋਂ 5 ਕਿਲੋ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ. ਨਗਰ, 14 ਜੁਲਾਈ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ ਵੀਰਵਾਰ ਨੂੰ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ।

ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋਂ-ਲੁਧਿਆਣਾ ਰੋਡ ‘ਤੇ ਨਾਕਾ ਲਗਾਇਆ ਅਤੇ ਚੈਕਿੰਗ ਦੇ ਮਕਸਦ ਨਾਲ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੇ ਕਬਜ਼ੇ ‘ਚੋਂ 5 ਕਿਲੋ ਅਫੀਮ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ ‘ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਨੱਥ ਪਾਉਣ ਲਈ ਹਰ ਕਦਮ ਚੁੱਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...