June 6, 2026, 9:19 pm
----------- Advertisement -----------
HomeNewsEntertainmentਲਲਿਤ ਮੋਦੀ ਨੂੰ ਡੇਟ ਕਰ ਰਹੀ ਹੈ ਸੁਸ਼ਮਿਤਾ ਸੇਨ,ਸੋਸ਼ਲ ਮੀਡੀਆ 'ਤੇ ਤਸਵੀਰਾਂ...

ਲਲਿਤ ਮੋਦੀ ਨੂੰ ਡੇਟ ਕਰ ਰਹੀ ਹੈ ਸੁਸ਼ਮਿਤਾ ਸੇਨ,ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਮਿਤਾ ਸੇਨ ਆਈ.ਪੀ.ਐੱਲ. (ਇੰਡੀਅਨ ਪ੍ਰੀਮੀਅਰ ਲੀਗ) ਦੇ ਸਾਬਕਾ ਚੇਅਰਮੈਨ ਅਤੇ ਕਮਿਸ਼ਨਰ ਲਲਿਤ ਮੋਦੀ ਨੂੰ ਡੇਟ ਕਰ ਰਹੀ ਹੈ। ਲਲਿਤ ਮੋਦੀ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਦਰਅਸਲ ਲਲਿਤ ਨੇ ਆਪਣੇ ਟਵਿਟਰ ਅਕਾਊਂਟ ‘ਤੇ ਦੋ ਟਵੀਟ ਕੀਤੇ ਹਨ। ਪਹਿਲੇ ਟਵੀਟ ‘ਚ ਲਲਿਤ ਨੇ ਸੁਸ਼ਮਿਤਾ ਨੂੰ ‘ਬੈਟਰ ਹਾਫ’ ਦੱਸਦੇ ਹੋਏ ਇਕ ਖੂਬਸੂਰਤ ਕੈਪਸ਼ਨ ਲਿਖਿਆ, ਜਿਸ ਤੋਂ ਬਾਅਦ ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਕਿ ਦੋਹਾਂ ਦਾ ਵਿਆਹ ਹੋ ਗਿਆ ਹੈ।

ਪਹਿਲੇ ਟਵੀਟ ‘ਚ ਲਲਿਤ ਨੇ ਲਿਖਿਆ, ‘ਪਰਿਵਾਰ ਨਾਲ ਮਾਲਦੀਵ, ਸਾਰਡੀਨੀਆ ਟੂਰ ਖਤਮ ਕਰਨ ਤੋਂ ਬਾਅਦ ਵਾਪਸ ਲੰਡਨ। ਮੇਰੀ ਬੈਟਰ ਹਾਫ ਸੁਸ਼ਮਿਤਾ ਸੇਨ ਨਾਲ ਸ਼ੁਰੂਆਤ ਨਹੀਂ..ਅੰਤ ਵਿੱਚ ਇੱਕ ਨਵੀਂ ਜ਼ਿੰਦਗੀ। ਅੱਜ ਮੈਂ ਚੰਦ ਉੱਤੇ ਹਾਂ। ਲਲਿਤ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਗਿਆ ਅਤੇ ਲੋਕਾਂ ਨੇ ਮੰਨ ਲਿਆ ਕਿ ਦੋਵਾਂ ਦਾ ਵਿਆਹ ਹੋ ਗਿਆ ਹੈ।

ਹਾਲਾਂਕਿ ਇਸ ਟਵੀਟ ਤੋਂ ਬਾਅਦ ਲਲਿਤ ਨੇ ਆਪਣੇ ਅਧਿਕਾਰਕ ਟਵਿਟਰ ‘ਤੇ ਇਕ ਹੋਰ ਟਵੀਟ ‘ਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਵਿਆਹ ਨਹੀਂ ਕੀਤਾ ਹੈ, ਪਰ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਆਪਣੇ ਅਗਲੇ ਟਵੀਟ ਵਿੱਚ ਲਲਿਤ ਮੋਦੀ ਨੇ ਸਪੱਸ਼ਟ ਕੀਤਾ ਕਿ ਦੋਵਾਂ ਨੇ ਵਿਆਹ ਨਹੀਂ ਕੀਤਾ ਹੈ, ਸਗੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਲਲਿਤ ਮੋਦੀ ਨੇ ਲਿਖਿਆ, ‘ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਵਿਆਹ ਨਹੀਂ ਹੋਇਆ ਹੈ… ਸਿਰਫ਼ ਇੱਕ ਦੂਜੇ ਨੂੰ ਡੇਟ ਕਰ ਰਹੇ ਹਾਂ। ਇੱਕ ਦਿਨ ਇਹ ਵੀ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...