April 22, 2026, 2:38 am
----------- Advertisement -----------
HomeNewsEntertainmentਆਪਣੇ ਬੇਟਿਆਂ ਨਾਲ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ,ਦੇਖੋ ਵਾਇਰਲ ਹੋ ਰਿਹਾ...

ਆਪਣੇ ਬੇਟਿਆਂ ਨਾਲ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਗਿੱਪੀ ਗਰੇਵਾਲ ਦੇ ਆਪਣੇ ਬੇਟਿਆਂ ਦੇ ਨਾਲ ਵੀਡੀਓ ਅਤੇ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹਾਲ ਹੀ ਵਿੱਚ ਗਿੱਪੀ ਨੇ ਆਪਣੇ ਬੇਟਿਆਂ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਬਹੁਤ ਖੁਸ਼ ਹੋ ਰਹੇ ਹਨ। ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਬੇਟੇ ਗੁਰਬਾਜ਼, ਸ਼ਿੰਦਾ ਤੇ ਏਕਮ ਗਰੇਵਾਲ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿੱਚ ਪਿਉ-ਪੁੱਤਰ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਦੇ ਵਿੱਚ ਗੁਰਬਾਜ਼ ਪਿਤਾ ਗਿੱਪੀ ਗਰੇਵਾਲ ਦੀ ਗੋਦ ਵਿੱਚ ਅਤੇ ਪਿਛੇ ਏਕਮ ਅਤੇ ਸ਼ਿੰਦਾ ਗਰੇਵਾਲ ਬੇਹੱਦ ਫਨੀ ਅੰਦਾਜ਼ ਵਿੱਚ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਪਿਉ-ਪੁੱਤਰ ਮਸਤੀ ਕਰਦਿਆਂ ਇੱਕ ਦੂਜੇ ਨਾਲ ਖਿਚੋਤਾਨ ਕਰਦੇ ਹੋਏ ਨਜ਼ਰ ਆ ਰਹੇ ਹਨ। ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਗਿੱਪੀ ਗਰੇਵਾਲ ਦਾ ਨਵਾਂ ਗੀਤ ‘ਮੁਟਿਆਰੇ ਨੀਂ’ ਚੱਲ ਰਿਹਾ ਹੈ ਤੇ ਸਭ ਇੱਕਠੇ ਖੂਬ ਮਸਤੀ ਕਰ ਰਹੇ ਹਨ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਫੈਨਜ਼ ਲਈ ਬੇਹੱਦ ਪਿਆਰਾ ਕੈਪਸ਼ਨ ਵੀ ਲਿਖਿਆ ਹੈ। ਇਥੇ ਵੀਡੀਓ ਦੇ ਨਾਲ ਗਿੱਪੀ ਨੇ ਕੈਪਸ਼ਨ ਵਿੱਚ ਲਿਖਿਆ, “Bhoot Bhangra🤣🤣🤣#gippygrewal @iamekomgrewal @iamshindagrewal_ @thegurbaazgrewal @thehumblemusic @humblekids_ @believeasd #mutiyareni ” ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਜਲਦ ਹੀ ਉਹ ਆਪਣੀ ਫ਼ਿਲਮ ਹਨੀਮੂਨ ‘ਚ ਦਿਖਾਈ ਦੇਣਗੇ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰ ਰਹੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਜੇ ਦੱਤ ਦੇ ਨਾਲ ਵੀ ਮੁਲਾਕਾਤ ਕੀਤੀ ਹੈ । ਜਿਸ ਤੋਂ ਬਾਅਦ ਕਈ ਕਿਆਸ ਲਗਾਏ ਜਾ ਰਹੇ ਹਨ । ਪ੍ਰਸ਼ੰਸ਼ਕ ਇਹ ਉਮੀਦ ਕਰ ਰਹੇ ਹਨ ਕਿ ਜਲਦ ਹੀ ਦੋਵੇਂ ਮਿਲ ਕੇ ਕੁਝ ਨਵਾਂ ਕਰਨ ਦੀ ਕੋਸ਼ਿਸ਼ ਕਰਨਗੇ । ਇਸ ਦੇ ਨਾਲ ਹੀ ਗਿੱਪੀ ਗਰੇਵਾਲ ਨੇ ਆਮਿਰ ਖ਼ਾਨ ਦੇ ਨਾਲ ਵੀ ਮੁਲਾਕਾਤ ਕੀਤੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...