August 5, 2026, 11:03 am
----------- Advertisement -----------
HomeNewsLatest Newsਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਨਰਿੰਦਰ ਤੋਮਰ ਨਾਲ ਕੀਤੀ ਮੁਲਾਕਾਤ, ਸੂਬੇ ਦੀ...

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਨਰਿੰਦਰ ਤੋਮਰ ਨਾਲ ਕੀਤੀ ਮੁਲਾਕਾਤ, ਸੂਬੇ ਦੀ ਕਿਸਾਨੀ ਲਈ ਆਰਥਿਕ ਪੈਕੇਜ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ/ਬੈਂਗਲੁਰੂ, 15 ਜੁਲਾਈ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਉਨ੍ਹਾਂ ਪੱਤਰ ਸੌਂਪਦਿਆਂ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ, ਕਣਕ-ਝੋਨੇ ਦੇ ਚੱਕਰ ਚੋਂ ਬਾਹਰ ਕੱਢ ਕੇ ਫ਼ਸਲੀ ਵਿਭਿੰਨਤਾ ਅਤੇ ਫਲਾਂ ਤੇ ਸਬਜ਼ੀਆਂ ਦੀ ਖੇਤੀ ਨੂੰ ਉਤਸ਼ਾਹਤ ਕਰਨ, ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ, ਕੰਡਿਆਲੀ ਤਾਰ ਪਾਰਲੇ ਕਿਸਾਨਾਂ ਦੀ ਔਕੜ ਘਟਾਉਣ ਅਤੇ ਖੇਤੀਬਾੜੀ ਵਿੱਚ ਪਾਣੀ ਦੀ ਬੱਚਤ ਤੇ ਕੀੜਿਆਂ ਆਦਿ ਦੇ ਹਮਲੇ ਤੋਂ ਬਚਾਉਣ ਲਈ ਆਧੁਨਿਕ ਸਾਧਨਾਂ ਦੀ ਵਰਤੋਂ ਲਈ ਵੱਡਾ ਆਰਥਿਕ ਪੈਕੇਜ ਮੰਗਿਆ ਹੈ। ਇਸ ਤੋਂ ਇਲਾਵਾ ਮੱਧ ਪੂਰਬ ਤੱਕ ਖੇਤੀਬਾੜੀ ਤੇ ਬਾਗਬਾਨੀ ਉਤਪਾਦਾਂ ਦਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਦਾ ਕਿਸਾਨ ਖੁਸ਼ਹਾਲ ਹੋ ਸਕੇ। ਧਾਲੀਵਾਲ ਬੈਂਗਲੁਰੂ ਵਿਖੇ ਸੂਬਿਆਂ ਦੇ ਖੇਤੀਬਾੜੀ ਤੇ ਬਾਗਬਾਨੀ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਸ਼ਿਰਕਤ ਪੁੱਜੇ

ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਛੋਟਾ ਕਿਸਾਨ ਇਸ ਵੇਲੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ।ਸੂਬੇ ਦੇ ਕਿਸਾਨਾਂ ਸਿਰ 75 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਹਮੇਸ਼ਾ ਸੂਬੇ ਦੀ ਦੀ ਵੱਡੀ ਕਿਸਾਨ ਆਬਾਦੀ ਦੀਆਂ ਕਮਜ਼ੋਰੀਆਂ ਦੀ ਭਾਲ ਵਿਚ ਰਹਿੰਦਾ ਹੈ ਜੋ ਕਿ ਨਸ਼ਿਆਂ ਅਤੇ ਅਤਿਵਾਦ ਨੂੰ ਹੁਲਾਰਾ ਦੇ ਕੇ ਇਸ ਨੂੰ ਹੋਰ ਕਮਜ਼ੋਰ ਕੀਤਾ ਜਾ ਸਕੇ। ਇਸ ਲਈ ਰਾਜ ਨੂੰ ਕਰਜ਼ਾ ਮੁਆਫੀ ਫੰਡ ਦਿੱਤਾ ਜਾਵੇ।

ਕੇਂਦਰੀ ਖੇਤੀਬਾੜੀ ਨੂੰ ਇਸ ਗੱਲ ਤੋਂ ਵੀ ਜਾਣੂੰ ਕਰਵਾਇਆ ਹੈ ਕਿ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ ਸਿਰਫ਼ 15 ਦਿਨਾਂ ਦਾ ਸਮਾਂ ਹੁੰਦਾ ਹੈ। ਝੋਨੇ ਦੀ ਪਰਾਲੀ ਨੂੰ ਸਾੜਨਾ ਕਿਸਾਨ ਦੀ ਆਦਤ ਨਾਲੋਂ ਮਜਬੂਰੀ ਵਧੇਰੇ ਹੈ ਜਿਸ ਕਰਕੇ ਕਿਸਾਨ ਨੂੰ 2500 ਰੁਪਏ ਪ੍ਰਤੀ ਏਕੜ ਦਿੱਤੇ ਜਾਣ ਦੀ ਲੋੜ ਹੈ ਤਾਂ ਜੋ ਉਹ ਪਰਾਲੀ ਨੂੰ ਮਸ਼ੀਨੀ ਤੌਰ ਉਤੇ ਖੇਤੀ ਸੰਦਾਂ ਨਾਲ ਮਿਲਾ ਸਕੇ। ਝੋਨੇ ਅਧੀਨ 75 ਲੱਖ ਏਕੜ ਲਈ ਭਾਰਤ ਸਰਕਾਰ ਨੂੰ 1125 ਕਰੋੜ ਰੁਪਏ ਸਲਾਨਾ ਸੂਬੇ ਨੂੰ ਦਿੱਤੇ ਜਾਣ। ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਹੈ ਕਿ ਪੰਜਾਬ ਨੇ ਪਿਛਲੇ ਚਾਰ ਦਹਾਕਿਆਂ ਵਿੱਚ ਅੰਨ ਦੇ ਘਾਟੇ ਵਿੱਚ ਦੇਸ਼ ਨੂੰ ਕਣਕ ਅਤੇ ਚੌਲ ਅਨਾਜ ਦਿੱਤੇ ਹਨ। ਇਸ ਪ੍ਰਕਿਰਿਆ ਵਿੱਚ 1000 ਸਾਲਾਂ ਤੋਂ ਬਣੀ ਮਿੱਟੀ ਵਿੱਚੋਂ ਪੌਸ਼ਟਿਕ ਤੱਤ ਖਤਮ ਹੋ ਗਏ ਹਨ ਅਤੇ ਧਰਤੀ ਹੇਠਲਾ ਪਾਣੀ ਖਤਰਨਾਕ ਪੱਧਰ ਤੱਕ ਡਿੱਗ ਚੁੱਕਿਆ ਹੈ। ਸੂਬੇ ਕੋਲ 15 ਤੋਂ 20 ਸਾਲਾਂ ਵਿੱਚ ਕੱਢਣ ਲਈ ਪਾਣੀ ਨਹੀਂ ਹੋਵੇਗਾ। ਭਾਰਤ ਸਰਕਾਰ ਨੂੰ ਇੱਕ ਨੈਤਿਕ ਫਰਜ਼ ਵਜੋਂ ਸੂਬੇ ਦੇ ਕਿਸਾਨਾਂ ਨੂੰ ਅਗਲੇ ਦਹਾਕੇ ਵਿੱਚ ਵਿਭਿੰਨਤਾ,ਪਾਣੀ ਦੀ ਸੰਭਾਲ ਅਤੇ ਉੱਚ ਮੁੱਲ ਵਾਲੀਆਂ ਫਸਲਾਂ,ਜਿਵੇਂ ਕਪਾਹ, ਦਾਲਾਂ, ਫਲ, ਸਬਜ਼ੀਆਂ, ਗੰਨਾ, ਤੇਲ ਬੀਜਾਂ ਵਿੱਚ ਵਿਭਿੰਨਤਾ ਲਿਆਉਣ ਵਿੱਚ ਮਦਦ ਕਰਨ ਲਈ ਇੱਕ ਢੁਕਵਾਂ ਕਾਰਪਸ (ਫੰਡ) ਸਥਾਪਤ ਕਰਨਾ ਚਾਹੀਦਾ ਹੈ। ਇਸ ਵਿੱਚ ਦੋ ਭਾਗ ਹੋਣੇ ਚਾਹੀਦੇ ਹਨ। ਇੱਕ ਕਿਸਾਨ ਨੂੰ ਝੋਨਾ-ਕਣਕ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਅਤੇ ਦੂਜਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਖੋਜ ਦੇ ਮਿਆਰ ਨੂੰ ਉੱਚਾ ਚੁੱਕਣ ਲਈਲੋੜੀਦਾ ਹੈ। ਖੇਤੀਬਾੜੀ ਮੰਤਰੀ ਨੇ ਪਾਕਿਸਤਾਨ,ਇਰਾਨ ਅਤੇ ਮੱਧ ਪੂਰਬ ਦੇ ਮੁਲਕਾਂ ਨਾਲ ਖੇਤੀਬਾੜੀ ਅਤੇ ਬਾਗਬਾਨੀ ਉਤਪਾਦਾਂ ਦਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ ਜਿਸ ਨਾਲ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਮਦਦ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...