ਦਿੱਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਅਲੀਪੁਰ ਇਲਾਕੇ ‘ਚ ਇਕ ਨਿਰਮਾਣ ਅਧੀਨ ਗੋਦਾਮ ਦੀ ਕੰਧ ਸ਼ੁੱਕਰਵਾਰ ਨੂੰ ਅਚਾਨਕ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ ਘੱਟੋ ਘੱਟ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਮਜ਼ਦੂਰਾਂ ਦੇ ਮਲਬੇ ‘ਚ ਫਸੇ ਹੋਣ ਦਾ ਖਦਸ਼ਾ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਜਾਰੀ ਹੈ।
ਦਿੱਲੀ ਪੁਲਿਸ ਨੇ ਦੱਸਿਆ ਕਿ ਹੁਣ ਤੱਕ 10 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਹਾਦਸੇ ‘ਚ ਕਰੀਬ 25 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਹਾਦਸੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, “ਅਲੀਪੁਰ ‘ਚ ਇਕ ਦੁਖਦ ਹਾਦਸਾ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗਾ ਹੋਇਆ ਹੈ। ਮੈਂ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਿਹਾ ਹਾਂ। ਮੈਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।”
----------- Advertisement -----------
ਦਿੱਲੀ: ਨਿਰਮਾਣ ਅਧੀਨ ਗੋਦਾਮ ਦੀ ਕੰਧ ਡਿੱਗਣ ਕਾਰਨ 5 ਲੋਕਾਂ ਦੀ ਮੌਤ, ਸੀ.ਐਮ ਕੇਜਰੀਵਾਲ ਨੇ ਜਤਾਇਆ ਦੁੱਖ
Published on
----------- Advertisement -----------
----------- Advertisement -----------












