June 6, 2026, 6:28 am
----------- Advertisement -----------
HomeNewsLatest Newsਪੰਜਾਬ 'ਚ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਹੋਈ ਸ਼ਰੂਆਤ,12000 ਸਕੂਲਾਂ 'ਚ...

ਪੰਜਾਬ ‘ਚ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਹੋਈ ਸ਼ਰੂਆਤ,12000 ਸਕੂਲਾਂ ‘ਚ ਲਗਾਏ ਗਏ ਬੂਟੇ

Published on

----------- Advertisement -----------

ਐਸ ਏ ਐਸ ਨਗਰ/ਚੰਡੀਗੜ੍ਹ, 15 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਹਰ ਇਕ ਬੱਚੇ ਤੱਕ ਫਲ ਪਹੂੰਚਾੳਣ ਅਤੇ ਵਾਤਾਵਰਨ ਨੂੰ ਪ੍ਰਦੂਸਿਤ ਰਹਿਤ ਰੱਖਣ ਲਈ ਪੰਜਾਬ ਵਿੱਚ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਇਸ ਮੁਹਿੰਮ ਦੀ ਸ਼ੁਰੂਆਤ ਬਾਗਬਾਨੀ ਮੰਤਰੀ ਸਰਦਾਰ ਫੋ਼ਜਾ ਸਿੰਘ ਸਰਾਰੀ ਵੱਲੋਂ ਅੱਜ ਬਾਗਬਾਨੀ ਵਿਭਾਗ, ਪੰਜਾਬ ਖੇਤੀ ਭਵਨ, ਐਸ.ਏ.ਐਸ.ਨਗਰ ਵਿਖੇ ਅੰਬ ਦਾ ਬੂਟਾ ਲਗਾ ਕੇ ਕੀਤੀ ਗਈ।
ਇਸ ਮੌਕੇ ਕੁਲਵੰਤ ਸਿੰਘ, ਐਮ.ਐਲ.ਏ. ਮੋਹਾਲੀ, ਸਰਵਜੀਤ ਸਿੰਘ ਆਈ.ਏ.ਐਸ., ਵਧੀਕ ਮੁੱਖ ਸਕੱਤਰ ਬਾਗਬਾਨੀ ਪੰਜਾਬ, ਗਗਨਦੀਪ ਸਿੰਘ ਬਰਾੜ ਆਈ.ਏ.ਐਸ., ਸਕੱਤਰ ਬਾਗਬਾਨੀ ਵੱਲੋਂ ਅਮਰੂਦ ਦਾ ਬੂਟਾ, ਸ਼ੈਲਿੰਦਰ ਕੌਰ ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ ਪੰਜਾਬ ਅਤੇ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਂਵਲੇ ਦਾ ਬੂਟੇ ਲਗਾਏ ਗਏ। ਇਸ ਮੁਹਿੰਮ ਤਹਿਤ ਸਮੁੱਚੇ ਪੰਜਾਬ ਵਿੱਚ ਵੱਖ ਵੱਖ ਥਾਵਾਂ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ 1.25 ਲੱਖ ਫਲਦਾਰ ਬੂਟੇ ਲਗਾਏ ਗਏ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸਰਦਾਰ ਫ਼ੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਮਨਸ਼ਾ ਹੈ ਕਿ ਪੰਜਾਬ ਦਾ ਹਰ ਬੱਚਾ ਅਤੇ ਹਰ ਵਰਗ ਦਾ ਇਨਸਾਨ ਫਲ ਅਸਾਨੀ ਨਾਲ ਖਾ ਸਕੇ, ਇਸ ਉਦੇਸ਼ ਤਹਿਤ ਹੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਲਗਭਗ 12000 ਸਕੂਲ ਅਤੇ ਜਨਤਕ ਥਾਵਾਂ ਤੇ ਅੰਬ, ਜਾਮਣ, ਢੇਊ, ਆਂਵਲਾ, ਅਮਰੂਦ, ਪਪੀਤਾ,ਆਦਿ ਬੂਟੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਤਰ੍ਹਾਂ ਨਾਲ ਇੱਕ ਦਿਨ ਵਿੱਚ 1.25 ਲੱਖ ਫਲਦਾਰ ਬੂਟੇ ਲਗਾ ਕੇ ਲਗਭਗ 1000 ਏਕੜ ਵਿੱਚ ਪਲਾਂਟੇਸ਼ਨ ਕੀਤੀ ਜਾਵੇਗੀ।
ਬਾਗਬਾਨੀ ਵਿਭਾਗ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ ਲਗਭਗ 10.00 ਲੱਖ ਏਕੜ ਰਕਬੇ ਵਿੱਚ ਫਲਾਂ, ਸਬਜ਼ੀਆਂ ਅਤੇ ਫੁੱਲਾਂ ਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਇਹ ਵਰਨਣਯੋਗ ਹੈ ਕਿ ਪੰਜਾਬ ਵਿੱਚ 2.31 ਲੱਖ ਏਕੜ ਰਕਬੇ ਵਿੱਚ ਕਿੰਨੂ, ਲੀਚੀ, ਨਾਖ, ਅਮਰੂਦ, ਜਾਮਣ, ਬਿੱਲ ਆਦਿ ਫਲਾਂ ਦੇ ਬਾਗ ਲੱਗੇ ਹੋਏ ਹਨ, ਜਿਨ੍ਹਾਂ ਤੋਂ 202.71 ਲੱਖ ਕੁਇੰਟਲ ਫਲਾਂ ਦੀ ਪੈਦਾਵਾਰ ਹੁੰਦੀ ਹੈ। ਇਸ ਤੋਂ ਇਲਾਵਾ 7.54 ਲੱਖ ਏਕੜ ਰਕਬੇ ਵਿੱਚ ਆਲੂ, ਫੁੱਲਗੋਭੀ, ਗਾਜਰ, ਮਟਰ, ਘੀਆ, ਟਮਾਟਰ, ਕੱਦੂ ਕਰੇਲੇ, ਬੈਂਗਣ ਆਦਿ ਸਬਜ਼ੀਆਂ ਦੀ ਕਾਸ਼ਤ ਹੁੰਦੀ ਹੈ, ਜਿਸ ਤੋਂ 610.95 ਲੱਖ ਕੁਇੰਟਲ ਦੀ ਪੈਦਾਵਾਰ ਹੁੰਦੀ ਹੈ। ਪੰਜਾਬ ਵਿੱਚ 126.76 ਹਜ਼ਾਰ ਕੁਇੰਟਲ ਖੁੰਬਾਂ ਦੀ ਪੈਦਾਵਾਰ ਵੀ ਹੁੰਦੀ ਹੈ। ਪੰਜਾਬ ਵਿੱਚ ਭਾਰਤ ਦਾ 13.7% ਸ਼ਹਿਦ ਪੈਦਾ ਹੁੰਦਾ ਹੈ। ਇਸ ਸਾਲ ਬਾਗਬਾਨੀ ਵਿਭਾਗ ਵੱਲੋਂ 4.50 ਲੱਖ ਫਲਦਾਰ ਬੂਟੇ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਹ ਬੂਟੇ ਪੰਜਾਬ ਫਰੂਟ ਨਰਸਰੀ ਐਕਟ ਦੇ ਤਹਿਤ ਟਰੇਸੇਏਬਲ ਅਤੇ ਸਰਟੀਫਾਈਡ ਹੋਣਗੇ। ਪੰਜਾਬ ਭਾਰਤ ਦਾ ਪਹਿਲਾ ਰਾਜ ਹੈ ਜਿਸ ਨੇ ਬੂਟਿਆਂ ਦੀ ਸਰਟੀਫਿਕੇਸ਼ਨ ਅਤੇ ਟਰੇਸੇਬਿਲਟੀ ਲਾਗੂ ਕਰਨ ਲਈ ਕਾਨੂੰਨ ਬਣਾਇਆ ਹੈ, ਜੋ ਕਿ ਸਾਰੇ ਸੂਬਿਆਂ ਲਈ ਸੇਧ ਹੋਵੇਗੀ| ਇਸ ਸਾਲ 12500 ਏਕੜ ਰਕਬਾ ਫਸਲੀ ਵਿਭਿੰਨਤਾ ਅਧੀਨ ਲਿਆਂਦਾ ਜਾਵੇਗਾ। ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਨਾਲ ਬੱਚਿਆਂ ਨੂੰ ਨਾ ਕੇਵਲ ਸੰਤੁਲਿਤ ਖੁਰਾਕ ਮਿਲੇਗੀ ਬਲਕਿ ਇਨ੍ਹਾਂ ਬੂਟਿਆਂ ਨੂੰ ਸਾਂਭ-ਸੰਭਾਲ ਕਰਨ ਦੀ ਸਿਖਿਆ ਵੀ ਮਿਲੇਗੀ। ਸਰਾਰੀ ਵੱਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਆਪਣੇ ਘਰਾ ਵਿੱਚ ਨਜ਼ਦੀਕੀ ਥਾਂ ‘ਚ ਫ਼ਲਦਾਰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ|
ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਦੀਪ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਅਤੇ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...