August 3, 2026, 1:26 am
----------- Advertisement -----------
HomeNewsLatest Newsਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

Published on

----------- Advertisement -----------

ਚੰਡੀਗੜ੍ਹ, 15 ਜੁਲਾਈ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਇਥੇ ਸਥਿਤ ਸਬ-ਆਫਿਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਕੱਤਰਤਾ ’ਚ ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਵਿਚਾਰ ਚਰਚਾ ਦੇ ਨਾਲ-ਨਾਲ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਦੇ ਮੋਰਚਾ ਗੁਰੂ ਕਾ ਬਾਗ ਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੋਰਚਾ ਗੁਰੂ ਕਾ ਬਾਗ ਸਬੰਧੀ ਸਮਾਗਮ 6 ਤੋਂ 8 ਅਗਸਤ 2022 ਤੱਕ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ (ਅੰਮ੍ਰਿਤਸਰ) ਵਿਖੇ ਹੋਣਗੇ। ਇਸੇ ਤਰ੍ਹਾਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸਬੰਧੀ ਵਿਸ਼ੇਸ਼ ਸਮਾਗਮ 30 ਅਕਤੂਬਰ 2022 ਨੂੰ ਜਿਥੇ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਉਥੇ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਾਕਿਸਤਾਨ ਸਰਕਾਰ ਨਾਲ ਰਾਬਤਾ ਕੀਤਾ ਜਾ ਰਿਹਾ ਅਤੇ ਪਾਕਿਸਤਾਨ ਸਰਕਾਰ ਦੇ ਹੁੰਗਾਰੇ ਦੀ ਉਡੀਕ ਕਰ ਰਹੇ ਹਾਂ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਨੇੜੇ ਰੇਲ ਦੀ ਪੱਟੜੀ ਵਾਲੀ ਜਿਸ ਥਾਂ ਉੱਤੇ ਇਹ ਸ਼ਹੀਦੀ ਸਾਕਾ ਵਾਪਰਿਆ ਸੀ, ਸੰਗਤ ਦੀ ਭਾਵਨਾਵਾਂ ਅਨੁਸਾਰ ਉਸ ਥਾਂ ਉੱਤੇ ਗੁਰਬਾਣੀ ਕੀਰਤਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕੀਤਾ ਜਾਵੇਗਾ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਇਨ੍ਹਾਂ ਦੋਹਾਂ ਸਾਕਿਆਂ ਨਾਲ ਸਬੰਧਤ ਦੋ ਕਿਤਾਬਚੇ ਜਾਰੀ ਕੀਤੇ ਗਏ, ਜਿਨ੍ਹਾਂ ਵਿਚ ਇਨ੍ਹਾਂ ਇਹਿਤਾਸਕ ਦਿਹਾੜਿਆਂ ਸਬੰਧੀ ਇਤਿਹਾਸ ਦਰਜ ਕੀਤਾ ਗਿਆ ਹੈ। ਇਹ ਕਿਤਾਬਚੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰਾਂ ਵੱਲੋਂ ਤਿਆਰ ਕੀਤੇ ਗਏ ਹਨ, ਜਿਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਵਿਚ ਭੇਟਾ ਰਹਿਤ ਵੰਡਿਆ ਜਾਵੇਗਾ।


ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕੀ ਤੇ ਅਕਾਦਮਿਕ ਕਾਰਜਾਂ ਨੂੰ ਵਿਚਾਰਨ ਲਈ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਵੀ ਹੋਈ। ਜਿਸ ਵਿਚ ਵਿਦਿਅਕ ਅਦਾਰਿਆਂ ਦੇ ਕੰਮ-ਕਾਜ ਨੂੰ ਹੋਰ ਬੇਹਤਰ ਬਣਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸਕੂਲਾਂ ਕਾਲਜਾਂ ਨਾਲ ਸਬੰਧਤ ਕਈ ਪ੍ਰਬੰਧਕੀ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ ਲਾਡਵਾਂ, ਸ. ਪ੍ਰਿਤਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਦੀਪ ਸਿੰਘ ਰੋਡੇ, ਸ. ਪਰਮਜੀਤ ਸਿੰਘ ਦੁਨੀਆ ਮਾਜਰਾ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਸਹਾਇਕ ਡਾਇਰੈਕਟਰ ਵਿਦਿਆ ਪ੍ਰਿੰਸੀਪਲ ਸਤਵੰਤ ਕੌਰ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਕਾਰਜ ਸਿੰਘ, ਸ. ਬਿਕਰਮਜੀਤ ਸਿੰਘ ਝੱਗੀ, ਸ. ਗੁਰਪ੍ਰੀਤ ਸਿੰਘ, ਆਈ. ਏ. ਸ. ਇੰਦਰਮੋਹਨ ਸਿੰਘ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...