ਭਾਜਪਾ ਪੰਜਾਬ ਵਿਚ ਵਿਧਾਨਸਭਾ ਚੋਣਾਂ ਤੋਂ ਬਾਅਦ ਆਪਣਾ ਕੁੰਨਬਾ ਲਗਾਤਾਰ ਵਧਾ ਰਹੀ ਹੈ, ਪੰਜਾਬ ਦੇ ਵੱਖ-ਵੱਖ ਹਲਕਿਆ ਤੋਂ ਅਕਾਲੀ-ਕਾਂਗਰਸੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਦਾ ਸਿਲਸਿਲਾ ਲਗਾਤਾਰ ਭਾਜਪਾ ਵੱਲੋਂ ਜਾਰੀ ਹੈ। ਇਸੇ ਲੜੀ ਦੇ ਤਹਿਤ ਹਲਕਾ ਸੁਲਤਾਨਪੁਰ ਲੋਧੀ ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਐਸ.ਓ.ਆਈ. ਦੇ ਹਲਕਾ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਪੰਜਾਬ ਸੀਨੀਅਰ ਟਕਸਾਲੀ ਅਕਾਲੀ ਨੇਤਾ ਕਰਨਜੀਤ ਸਿੰਘ ਆਹਲੀ ਆਪਣੇ ਕਈ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਆਖ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੋਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਪ੍ਰਭਾਰੀ ਦੁਸ਼ਯੰਤ ਗੋਤਮ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ , ਕੋਮੀ ਸਕੱਤਰ ਨਰਿੰਦਰ ਰੈਨਾ , ਸੂਬੇ ਦੇ ਜਨਰਲ ਸਕੱਤਰ ਜੀਵਨ ਗੁਪਤਾ , ਸੁਭਾਸ਼ ਸ਼ਰਮਾ , ਰਾਜੇਸ਼ ਬਾਘਾ , ਦਿਆਲ ਸੋਢੀ ਸਣੇ ਕਈ ਜਿਲ੍ਹਾ ਪ੍ਰਧਾਨਾ ਵੱਲੋਂ ਕਰਨਜੀਤ ਸਿੰਘ ਆਹਲੀ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਜੀ ਆਇਆਂ ਆਖ ਕੇ ਪਾਰਟੀ ਜੁਆਇਨ ਕਰਵਾਈ ਗਈ ਅਤੇ ਨਿੱਘਾ ਸਵਾਗਤ ਕੀਤਾ ਗਿਆ।
ਉੰਨਾ ਵੱਲੋਂ ਆਸ ਪ੍ਰਗਟਾਈ ਗਈ ਕਿ ਕਰਨਜੀਤ ਆਹਲੀ ਸੁਲਤਾਨਪੁਰ ਲੋਧੀ ਹਲਕੇ ਅੰਦਰ ਭਾਜਪਾ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚ ਦਾ ਕਰਨਗੇ ਅਤੇ ਪੂਰੀ ਨਿਸ਼ਠਾ ਦੇ ਨਾਲ ਸੰਗਠਨ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਚ ਆਹਲੀ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਦੂਜੇ ਪਾਸੇ ਭਾਜਪਾ ਚ ਸ਼ਾਮਲ ਹੋਣ ਮਗਰੋਂ ਕਰਨਜੀਤ ਆਹਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦਾ ਚੰਗਾ ਅਕਸ ਉਭਰ ਕੇ ਸਾਹਮਣੇ ਆਇਆ ਹੈ ਅਤੇ ਆਉਣ ਵਾਲੇ ਸਮੇਂ ਚ ਦੇਸ਼ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਜੀ ਦੀ ਕਾਰਜ ਸ਼ੈਲੀ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਭਾਜਪਾ ਦੇ ਆਈ.ਟੀ. ਸੈਲ ਪੰਜਾਬ ਦੇ ਕੋ-ਕਨਵੀਨੀਅਰ ਵਿੱਕੀ ਗੁਜਰਾਲ, ਭਾਪਜਾ ਦੇ ਸਾਬਕਾ ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਨੀਟੂ,ਸਾਬਕਾ ਮੰਡਲ ਡਾ ਰਾਕੇਸ਼ ਪੁਰੀ,ਸੀਨੀਅਰ ਭਾਜਪਾ ਆਗੂ ਚਤਰ ਸਿੰਘ ਜੋਸ਼ਣ ਦੀ ਪ੍ਰੇਰਨਾ ਸਦਕਾ ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਂਸਲਾ ਲਿਆ ਹੈ।
ਉੰਨਾ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਨੂੰ ਪੂਰੇ ਸੁਲਤਾਨਪੁਰ ਲੋਧੀ ਹਲਕੇ ਚ ਮਜ਼ਬੂਤ ਕਰਨਗੇ ਅਤੇ ਸੰਗਠਨ ਦੇ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਤਨੋਂ ਮਨੋਂ ਤਨੋਂ ਕੰਮ ਕਰਨਗੇ।












