July 25, 2026, 3:04 pm
----------- Advertisement -----------
HomePunjabbusiness18 ਜੁਲਾਈ ਤੋਂ ਦਹੀਂ, ਲੱਸੀ ਸਮੇਤ ਇਹਨਾਂ ਘਰੇਲੂ ਚੀਜ਼ਾਂ ਦੀਆਂ ਕੀਮਤਾਂ 'ਚ...

18 ਜੁਲਾਈ ਤੋਂ ਦਹੀਂ, ਲੱਸੀ ਸਮੇਤ ਇਹਨਾਂ ਘਰੇਲੂ ਚੀਜ਼ਾਂ ਦੀਆਂ ਕੀਮਤਾਂ ‘ਚ ਹੋਵੇਗਾ ਇਜ਼ਾਫਾ,ਪੜ੍ਹੋ ਪੂਰੀ List

Published on

----------- Advertisement -----------

ਆਉਣ ਵਾਲੇ ਕੁਝ ਦਿਨਾਂ ਵਿੱਚ ਤੁਹਾਡੇ ਘਰ ਦੇ ਖਰਚੇ ਵਧਣ ਵਾਲੇ ਹਨ। ਕਿਉਕਿ 18 ਜੁਲਾਈ ਤੋਂ ਕੁਝ ਘਰੇਲੂ ਸਾਮਾਨ ਦੀਆਂ ਕੀਮਤਾਂ ਵੱਧ ਜਾਣਗੀਆਂ। ਹਾਲ ਹੀ ‘ਚ ਹੋਈ ਜੀਐਸਟੀ ਕੌਂਸਲ ਦੀ 47ਵੀਂ ਮੀਟਿੰਗ ਵਿੱਚ ਰੋਜ਼ਾਨਾ ਵਰਤੋਂ ਦੀਆਂ ਕੁਝ ਅਜਿਹੀਆਂ ਵਸਤੂਆਂ ‘ਤੇ (ਜੀਐਸਟੀ) ਲਗਾਈ ਗਈ ਹੈ, ਜੋ ਪਹਿਲਾਂ ਇਸ ਦੇ ਦਾਇਰੇ ਤੋਂ ਬਾਹਰ ਸਨ। ਇਸ ਦੇ ਨਾਲ ਹੀ ਕੁਝ ਵਸਤੂਆਂ ‘ਤੇ ਜੀਐਸਟੀ ਦੀ ਦਰ ਵੀ ਵਧਾ ਦਿੱਤੀ ਗਈ ਹੈ।
ਵਧਦੀ ਮਹਿੰਗਾਈ ਦੇ ਵਿਚਕਾਰ, 18 ਜੁਲਾਈ ਤੋਂ ਟੈਟਰਾ ਪੈਕ ਵਾਲੇ ਦਹੀਂ, ਪਨੀਰ, ਲੱਸੀ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ‘ਤੇ ਵੱਧ ਜੀਐਸਟੀ ਅਦਾ ਕਰਨਾ ਪਵੇਗਾ। ਇਸ ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਣਗੀਆਂ। ਪਿਛਲੇ ਮਹੀਨੇ ਹੋਈ ਆਪਣੀ ਮੀਟਿੰਗ ਵਿੱਚ, ਜੀਐਸਟੀ ਕੌਂਸਲ ਨੇ ਵੱਖ-ਵੱਖ ਉਤਪਾਦਾਂ ‘ਤੇ ਜੀਐਸਟੀ ਦਰਾਂ ਵਿੱਚ ਸੋਧ ਕੀਤੀ ਹੈ, ਜਿਨ੍ਹਾਂ ਨੂੰ ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (ਸੀਬੀਆਈਸੀ) ਦੁਆਰਾ ਸੂਚਿਤ ਕੀਤਾ ਗਿਆ ਹੈ।
ਇਹ ਚੀਜ਼ਾਂ ਹੋ ਜਾਣਗੀਆਂ ਮਹਿੰਗੀਆਂ
ਪੈਕ ਕੀਤੇ ਅਤੇ ਲੇਬਲ ਕੀਤੇ ਦਹੀਂ, ਲੱਸੀ, ਪਨੀਰ, ਸ਼ਹਿਦ, ਅਨਾਜ, ਮੀਟ ਅਤੇ ਮੱਛੀ ਦੀ ਖਰੀਦ ‘ਤੇ ਲਗਾਇਆ ਜਾਵੇਗਾ 5 ਫੀਸਦੀ ਜੀਐਸਟੀ ।
ਹਸਪਤਾਲ ਵਿੱਚ 5,000 ਰੁਪਏ (ਗੈਰ-ਆਈਸੀਯੂ) ਤੋਂ ਵੱਧ ਕਿਰਾਏ ਦੇ ਵਾਲੇ ਕਮਰੇ ਉੱਤੇ 5% ਜੀਐਸਟੀ ਲੱਗੇਗਾ।
ਚੈੱਕ ਬੁੱਕ ਜਾਰੀ ਕਰਨ ‘ਤੇ ਬੈਂਕਾਂ ਦੁਆਰਾ ਲਗਾਏ ਜਾਣ ਵਾਲੇ ਖਰਚਿਆਂ ‘ਤੇ 18 ਫੀਸਦੀ ਜੀ.ਐੱਸ.ਟੀ।
1,000 ਰੁਪਏ ਪ੍ਰਤੀ ਦਿਨ ਤੋਂ ਘੱਟ ਕਿਰਾਏ ਵਾਲੇ ਹੋਟਲ ਦੇ ਕਮਰਿਆਂ ‘ਤੇ 12 ਫੀਸਦੀ ਜੀ.ਐੱਸ.ਟੀ। ਜੋ ਕਿ ਅਜੇ ਤਕ ਨਹੀਂ ਲੱਗਦਾ ਸੀ।
ਪ੍ਰਿੰਟਿੰਗ/ਲਿਖਣ ਜਾਂ ਡਰਾਇੰਗ ਦੀ ਸਿਆਹੀ, LED ਲਾਈਟਾਂ, LED ਲੈਂਪ ‘ਤੇ 12% ਦੀ ਬਜਾਏ 18% GST।
ਨਕਸ਼ੇ, ਐਟਲਸ ਅਤੇ ਗਲੋਬ ‘ਤੇ 12 ਫੀਸਦੀ ਜੀਐਸਟੀ ਦਾ ਭੁਗਤਾਨ ਕਰਨਾ ਹੋਵੇਗਾ।
ਬਲੇਡ, ਚਾਕੂ, ਪੈਨਸਿਲ ਸ਼ਾਰਪਨਰ, ਚਮਚ, ਕਾਂਟੇ ਵਾਲੇ ਚੱਮਚ, ਸਕਿਮਰ ਆਦਿ ‘ਤੇ ਜੀ.ਐੱਸ.ਟੀ 12 ਫੀਸਦੀ ਤੋਂ ਵਧਾ ਕੇ 18 ਫੀਸਦੀ ਕਰ ਦਿੱਤਾ ਗਿਆ ਹੈ।
ਆਟਾ ਚੱਕੀ, ਦਾਲ ਮਸ਼ੀਨ ‘ਤੇ 5 ਫੀਸਦੀ ਦੀ ਬਜਾਏ 18 ਫੀਸਦੀ ਜੀ.ਐੱਸ.ਟੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...