ਕੇਰਲ ‘ਚ ਮੌਂਕੀਪਾਕਸ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਕੇਂਦਰ ਸਰਕਾਰ ਅਲਰਟ ਹੋ ਗਈ ਹੈ ਅਤੇ ਕਈ ਰਾਜਾਂ ਨੂੰ ਪੱਤਰ ਲਿਖ ਕੇ ਚੌਕਸ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਤਿਆਰ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਵਿੱਚ ਦਿਸ਼ਾ-ਨਿਰਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ, ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਨਿਗਰਾਨੀ ਅਤੇ ਇਲਾਜ ਸ਼ਾਮਲ ਹੈ।
ਯਾਤਰੀਆਂ ਲਈ ਦਿਸ਼ਾ-ਨਿਰਦੇਸ਼
ਵਿਦੇਸ਼ਾਂ ਤੋਂ ਪਰਤਣ ਵਾਲੇ ਯਾਤਰੀਆਂ ਨੂੰ ਬਿਮਾਰ ਲੋਕਾਂ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਹੋਵੇਗਾ।
ਉਨ੍ਹਾਂ ਨੂੰ ਜ਼ਿੰਦਾ ਜਾਂ ਮਰੇ ਹੋਏ ਜੰਗਲੀ ਜਾਨਵਰਾਂ ਅਤੇ ਚੂਹਿਆਂ, ਗਿਲਹਰੀਆਂ, ਬਾਂਦਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ।
ਯਾਤਰੀਆਂ ਨੂੰ ਜੰਗਲੀ ਜਾਨਵਰਾਂ ਦਾ ਮਾਸ ਨਾ ਖਾਣ ਅਤੇ ਅਫਰੀਕਾ ਤੋਂ ਆਏ ਜਾਨਵਰਾਂ ਤੋਂ ਬਣੀਆਂ ਕਰੀਮਾਂ, ਲੋਸ਼ਨ ਅਤੇ ਪਾਊਡਰ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਦੱਸ ਦਈਏ ਕਿ ਜਿਹੜੇ ਲੋਕ ਪਿਛਲੇ 21 ਦਿਨਾਂ ਵਿੱਚ ਮੌਂਕੀਪੌਕਸ ਤੋਂ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਕੇ ਵਾਪਸ ਆਏ ਹਨ ਅਤੇ ਉਨ੍ਹਾਂ ਵਿੱਚ ਇਸ ਬਿਮਾਰੀ ਦੇ ਲੱਛਣ ਪਾਏ ਗਏ ਹਨ, ਉਨ੍ਹਾਂ ਨੂੰ ਸ਼ੱਕੀ ਮਰੀਜ਼ਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੇਰਲ ਦੇ ਕੋਲਮ ਜ਼ਿਲੇ ‘ਚ ਮੌਂਕੀਪੌਕਸ ਦੀ ਪੁਸ਼ਟੀ ਹੋਣ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਇਕ ਬਹੁ-ਅਨੁਸ਼ਾਸਨੀ ਟੀਮ ਕੇਰਲ ਭੇਜੀ ਹੈ। ਇਹ ਟੀਮ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰੇਗੀ।
----------- Advertisement -----------
ਦੇਸ਼ ‘ਚ ਮੌਂਕੀਪਾਕਸ ਪਹਿਲਾ ਮਾਮਲਾ ਆਉਣ ਤੋਂ ਬਾਅਦ ਕੇਂਦਰ ਸਰਕਾਰ ਅਲਰਟ, ਜ਼ਰੂਰੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ
Published on
----------- Advertisement -----------
----------- Advertisement -----------












