ਆਮ ਆਦਮੀ ਪਾਰਟੀ ਰਾਸ਼ਟਰਪਤੀ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ ਇਸ ਗੱਲ ਦਾ ਐਲਾਨ ‘ਆਪ’ ਸੰਸਦ ਸੰਜੇ ਸਿੰਘ ਨੇ ਕੀਤਾ ਹੈ
ਉਨ੍ਹਾਂ ਕਿਹਾ ਕਿ ” ‘ਆਪ’ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ। ਅਸੀਂ ਦ੍ਰੋਪਦੀ ਮੁਰਮੂ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਯਸ਼ਵੰਤ ਸਿਨਹਾ ਨੂੰ ਵੋਟ ਪਾਵਾਂਗੇ।”
ਦੱਸ ਦਈਏ ਕਿ ਰਾਸ਼ਟਰਪਤੀ ਚੋਣ ਲਈ ਵੋਟਿੰਗ 18 ਜੁਲਾਈ ਨੂੰ ਵਿਧਾਨ ਭਵਨ ਦੇ ਤਿਲਕ ਹਾਲ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਵਿੱਚ ਵਿਧਾਨ ਸਭਾ ਦੇ 403 ਮੈਂਬਰ ਆਪਣੀ ਵੋਟ ਪਾਉਣਗੇ। ਚੋਣ ਲਈ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਬਣਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸਕੱਤਰ ਬ੍ਰਿਜਭੂਸ਼ਣ ਦੂਬੇ ਨੇ ਦੱਸਿਆ ਕਿ ਵੋਟਰਾਂ ਨੂੰ ਕਮਰਾ ਨੰਬਰ 80 ਵਿੱਚ ਲਗਾਏ ਗਏ ਟੇਬਲ ਅਨੁਸਾਰ ਵੋਟਿੰਗ ਸਲਿੱਪਾਂ ਮਿਲਣਗੀਆਂ।












