November 13, 2026, 2:43 am
----------- Advertisement -----------
HomeNewsBreaking Newsਨਵਜੋਤ ਸਿੱਧੂ ਨੂੰ ਜੇਲ੍ਹ 'ਚ ਉੱਠਣ-ਬੈਠਣ 'ਚ ਆ ਰਹੀ ਮੁਸ਼ਕਿਲ, ਡਾਕਟਰਾਂ ਨੇ...

ਨਵਜੋਤ ਸਿੱਧੂ ਨੂੰ ਜੇਲ੍ਹ ‘ਚ ਉੱਠਣ-ਬੈਠਣ ‘ਚ ਆ ਰਹੀ ਮੁਸ਼ਕਿਲ, ਡਾਕਟਰਾਂ ਨੇ ਚੈੱਕ ਕਰਕੇ ਦਿੱਤੀ ਇਹ ਸਲਾਹ

Published on

----------- Advertisement -----------

ਪਟਿਆਲਾ, 16 ਜੁਲਾਈ 2022 – ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਗੋਡਿਆਂ ਦੀ ਸਮੱਸਿਆ ਆ ਰਹੀ ਹੈ। 6 ਫੁੱਟ ਲੰਬੇ ਨਵਜੋਤ ਸਿੰਘ ਸਿੱਧੂ ਨੂੰ ਉੱਠਣ-ਬੈਠਣਾ ਔਖਾ ਹੋ ਰਿਹਾ ਹੈ। ਸਿੱਧੂ ਨੂੰ ਆਪਣੇ ਜ਼ਿਆਦਾ ਭਾਰ ਕਾਰਨ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਬਿਮਾਰੀ ਕਾਰਨ ਨਵਜੋਤ ਸਿੰਘ ਸਿੱਧੂ ਦਾ ਕੇਂਦਰੀ ਜੇਲ੍ਹ ਵਿੱਚ ਵਿਸ਼ੇਸ਼ ਡਾਕਟਰ ਨੂੰ ਬੁਲਾ ਕੇ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਵਾਈ ਦਿੱਤੀ ਗਈ। ਸਿੱਧੂ ਨੂੰ ਡਾਕਟਰਾਂ ਨੇ ਭਾਰ ਘਟਾਉਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਆਪਣੀ ਬੈਰਕ ਵਿੱਚ ਲੱਗੇ ਟਾਇਲਟ ਦੀ ਅੰਗਰੇਜ਼ੀ ਸੀਟ ਦੀ ਉਚਾਈ ਬਾਰੇ ਵੀ ਸ਼ਿਕਾਇਤ ਕੀਤੀ। ਇਸ ’ਤੇ ਜੇਲ੍ਹ ਅਧਿਕਾਰੀ ਨੇ ਸੀਟ ਬਦਲਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੀ ਤਬੀਅਤ ਪਿਛਲੇ ਦਿਨੀਂ ਜੇਲ੍ਹ ਵਿੱਚ ਹੀ ਵਿਗੜ ਗਈ ਸੀ। ਉਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ। ਜਿੱਥੇ ਉਸ ਨੂੰ ਦਾਖਲ ਕਰਵਾਇਆ ਗਿਆ। ਫਿਰ ਸਿੱਧੂ ਨੇ ਪੇਟ ਦਰਦ ਦੀ ਸ਼ਿਕਾਇਤ ਕੀਤੀ। ਸਿੱਧੂ ਨੂੰ ਪਹਿਲਾਂ ਹੀ ਲਿਵਰ ਦੀ ਸਮੱਸਿਆ ਹੈ। ਸਿੱਧੂ ਨੂੰ ਪੀਜੀਆਈ ਦੇ ਹੈਪਟੋਲੋਜੀ ਵਿਭਾਗ ਨੂੰ ਦਿਖਾਇਆ ਗਿਆ। ਬਾਅਦ ਵਿਚ ਉਸ ਨੂੰ ਛੁੱਟੀ ਦੇ ਦਿੱਤੀ ਗਈ।

ਹੁਣ ਸਿੱਧੂ ਨੂੰ ਉੱਠਣਾ-ਬੈਠਣਾ ਔਖਾ ਹੋ ਰਿਹਾ ਹੈ। ਇਹ ਸਮੱਸਿਆ ਉਨ੍ਹਾਂ ਨੂੰ ਪਹਿਲੀ ਵਾਰ ਆਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਭਾਰ ਕਾਰਨ ਸਿੱਧੂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਵਜੋਤ ਸਿੰਘ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਭਾਵੇਂ ਸੁਪਰੀਮ ਕੋਰਟ ਨੇ 2018 ਵਿੱਚ 1000 ਰੁਪਏ ਦਾ ਜੁਰਮਾਨਾ ਮੁਆਫ਼ ਕਰ ਦਿੱਤਾ ਸੀ, ਪਰ ਰੋਡ ਰੇਜ ਦੀ ਘਟਨਾ ਦੌਰਾਨ ਨਵਜੋਤ ਸਿੱਧੂ ਨਾਲ ਲੜਾਈ ਵਿੱਚ ਮਾਰੇ ਗਏ ਗੁਰਨਾਮ ਸਿੰਘ ਦੇ ਪਰਿਵਾਰ ਨੇ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...