September 26, 2026, 7:10 pm
----------- Advertisement -----------
HomeNewsEntertainment5 ਸਾਲਾਂ ਬਾਅਦ ਇਸ ਦਿਨ ਤੋਂ ਸ਼ੁਰੂ ਹੋਣ ਜਾ ਰਿਹਾ ਡਾਂਸ ਰਿਐਲਿਟੀ...

5 ਸਾਲਾਂ ਬਾਅਦ ਇਸ ਦਿਨ ਤੋਂ ਸ਼ੁਰੂ ਹੋਣ ਜਾ ਰਿਹਾ ਡਾਂਸ ਰਿਐਲਿਟੀ ਸ਼ੋਅ ‘Jhalak Dikhhla Jaa’ ਸੀਜ਼ਨ 10

Published on

----------- Advertisement -----------

ਡਾਂਸ ਰਿਐਲਿਟੀ ਸ਼ੋਅ ਝਲਕ ਦਿਖਲਾ ਜਾ 5 ਸਾਲਾਂ ਬਾਅਦ ਵਾਪਸੀ ਕਰਨ ਜਾ ਰਿਹਾ ਹੈ। ਜਦੋਂ ਤੋਂ ਪ੍ਰਸ਼ੰਸਕਾਂ ਨੂੰ ਇਸ ਸ਼ੋਅ ਬਾਰੇ ਪਤਾ ਲੱਗਾ ਹੈ, ਉਹ ਕਾਫੀ ਉਤਸ਼ਾਹਿਤ ਹੋ ਗਏ ਹਨ। ਖਬਰਾਂ ਦੀ ਮੰਨੀਏ ਤਾਂ ਝਲਕ ਦਿਖਲਾ ਜਾ ਦਾ ਸੀਜ਼ਨ 10 ਕਾਫੀ ਧਮਾਕੇਦਾਰ ਹੋਣ ਵਾਲਾ ਹੈ। ਜੱਜਾਂ ਤੋਂ ਲੈ ਕੇ ਮੁਕਾਬਲੇਬਾਜ਼ਾਂ ਤੱਕ ਹਰ ਕੋਈ ਦਰਸ਼ਕਾਂ ਨੂੰ ਹੈਰਾਨ ਕਰਨ ਵਾਲਾ ਹੈ। ਹੁਣ ਝਲਕ ਦਿਖਲਾ ਜਾ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਸ਼ੋਅ ਬਾਰੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਸ਼ੋਅ ਦੇ ਆਨ ਏਅਰ ਹੋਣ ਦੀ ਅੰਤਿਮ ਤਰੀਕ ਦਾ ਖੁਲਾਸਾ ਹੋ ਗਿਆ ਹੈ। ਝਲਕ ਦਿਖਲਾ ਜਾ 10 ਦਾ ਪਹਿਲਾ ਐਪੀਸੋਡ 2 ਸਤੰਬਰ ਨੂੰ ਪ੍ਰਸਾਰਿਤ ਹੋਵੇਗਾ। ਸ਼ੋਅ ਦੀ ਸ਼ੁਰੂਆਤ ਨੂੰ ਲੈ ਕੇ ਮੇਕਰਸ ਭੰਬਲਭੂਸੇ ‘ਚ ਸਨ।

ਹੁਣ ਆਨ ਏਅਰ ਹੋਣ ਵਾਲੇ ਸ਼ੋਅ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ‘ਝਲਕ ਦਿਖਲਾ ਜਾ 10’ ਕਰਨ ਜੌਹਰ ਅਤੇ ਮਾਧੁਰੀ ਦੀਕਸ਼ਿਤ ਦੇ ਨਾਲ ਨੋਰਾ ਫਤੇਹੀ ਜੱਜ ਕਰਨ ਜਾ ਰਹੀ ਹੈ। ਖਬਰਾਂ ਮੁਤਾਬਕ ਇਸ ਸ਼ੋਅ ਲਈ ਸਭ ਤੋਂ ਪਹਿਲਾਂ ਕਾਜੋਲ ਨੂੰ ਅਪ੍ਰੋਚ ਕੀਤਾ ਗਿਆ ਸੀ। ਮੇਕਰਸ ਚਾਹੁੰਦੇ ਸਨ ਕਿ ਕਰਨ ਜੌਹਰ ਅਤੇ ਕਾਜੋਲ ਦੀਕਸ਼ਿਤ ਇਸ ਸ਼ੋਅ ਨੂੰ ਜੱਜ ਕਰਨ ਪਰ ਕਾਜੋਲ ਨੇ ਸ਼ੋਅ ਲਈ ਇਨਕਾਰ ਕਰ ਦਿੱਤਾ। ਕਾਜੋਲ ਦੇ ਇਨਕਾਰ ਤੋਂ ਬਾਅਦ ਮਾਧੁਰੀ ਦੀਕਸ਼ਿਤ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੇ ਇਸ ਲਈ ਹਾਂ ਕਰ ਦਿੱਤੀ। ਹੁਣ ਖਬਰਾਂ ਮੁਤਾਬਕ ਤੀਜੀ ਜੱਜ ਨੋਰਾ ਫਤੇਹਰੀ ਬਣਨ ਜਾ ਰਹੀ ਹੈ। ਪੁਸ਼ਟੀ ਕੀਤੇ ਪ੍ਰਤੀਯੋਗੀਆਂ ਦੀ ਸੂਚੀ ਅਜੇ ਸਾਹਮਣੇ ਨਹੀਂ ਆਈ ਹੈ। ਖਬਰਾਂ ਦੀ ਮੰਨੀਏ ਤਾਂ ਝਲਕ ਦਿਖਲਾ ਜਾ 10 ‘ਚ ਨਿਆ ਸ਼ਰਮਾ, ਪਾਰਸ ਕਾਲਨਾਵਤ, ਨਿੱਕੀ ਤੰਬੋਲੀ ਅਤੇ ਹਿਨਾ ਖਾਨ ਡਾਂਸ ਕਰਦੇ ਨਜ਼ਰ ਆਉਣ ਵਾਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...