ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਲਜੀਤ ਨੂੰ ਉਸ ਦੇ ਚਾਚੇ ਸਮੇਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ। ਸ਼ੁਰੂਆਤੀ ਜਾਂਚ ‘ਚ ਉਨ੍ਹਾਂ ਦੇ ਘਰ ਤੋਂ ਵਿਧਾਇਕ ਦੇ ਸਟਿੱਕਰ ਵਾਲੀ ਕਾਰ ਮਿਲੀ ਹੈ। ਇਹ ਕਾਰ ਦਲਜੀਤ ਦੇ ਨਾਂ ‘ਤੇ ਹੈ। ਇਸ ਕਾਰ ਵਿੱਚੋਂ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸੰਗਤ ਗਿਲਜੀਆਂ ਦੀ ਚੈਕ ਬੁੱਕ ਅਤੇ ਜੰਗਲਾਤ ਵਿਭਾਗ ਨਾਲ ਸਬੰਧਤ ਫਾਈਲਾਂ ਵੀ ਮਿਲੀਆਂ ਹਨ। ਜਿਸ ਤੋਂ ਬਾਅਦ ਦਲਜੀਤ ਦੇ ਪੁਲਿਸ ਰਿਮਾਂਡ ਵਿੱਚ ਹੋਰ ਵਾਧਾ ਹੋ ਸਕਦਾ ਹੈ।
ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਮੰਤਰੀ ਸੰਗਤ ਗਿਲਜੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਗਿਲਜੀਆਂ ਲਾਪਤਾ ਹੈ। ਉਸ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਵੀ ਮੰਗ ਕੀਤੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵਿਜੀਲੈਂਸ ਕਿਸੇ ਵੀ ਸਮੇਂ ਗਿਲਜੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ।












