September 8, 2026, 10:48 pm
----------- Advertisement -----------
HomeNewsEntertainmentਰਣਬੀਰ-ਆਲੀਆ ਦਾ ਪਿਆਰ ਬਣਿਆ ਮਿਸਾਲ, ਬ੍ਰਹਮਾਸਤਰ ਦਾ 'ਕੇਸਰੀਆ' ਗੀਤ ਹੋਇਆ ਰਿਲੀਜ਼

ਰਣਬੀਰ-ਆਲੀਆ ਦਾ ਪਿਆਰ ਬਣਿਆ ਮਿਸਾਲ, ਬ੍ਰਹਮਾਸਤਰ ਦਾ ‘ਕੇਸਰੀਆ’ ਗੀਤ ਹੋਇਆ ਰਿਲੀਜ਼

Published on

----------- Advertisement -----------

ਬਾਲੀਵੁੱਡ ਸੁਪਰਸਟਾਰ ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ਬ੍ਰਹਮਾਸਤਰ ਦਾ ਸਭ ਤੋਂ ਵੱਧ ਉਡੀਕਿਆ ਜਾਣ ਵਾਲਾ ਗੀਤ ਕੇਸਰੀਆ ਗੀਤ ਰਿਲੀਜ਼ ਹੋ ਗਿਆ ਹੈ। ਇਸ ਗੀਤ ਨਾਲ ਰਣਬੀਰ ਅਤੇ ਆਲੀਆ ਭੱਟ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਲਿਆ ਹੈ। ਇਸ ਗੀਤ ਦਾ ਫੈਨਜ਼ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦੀ ਕਰਿਸ਼ਮਈ ਆਵਾਜ਼ ‘ਚ ਇਸ ਗੀਤ ਨੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਨਿਰਦੇਸ਼ਕ ਅਯਾਨ ਮੁਖਰਜੀ ਦੀ ਸਪੈਸ਼ਲ ਫਿਕਸ਼ਨ ਫਿਲਮ ਬ੍ਰਹਮਾਸਤਰ ਦੇ ਕੇਸਰੀਆ ਗੀਤ ਦਾ ਟੀਜ਼ਰ ਕੁਝ ਦਿਨ ਪਹਿਲਾਂ ਰਿਲੀਜ਼ ਹੋਇਆ ਸੀ। ਉਦੋਂ ਤੋਂ ਹਰ ਕੋਈ ਇਸ ਗੀਤ ਲਈ ਉਤਸ਼ਾਹਿਤ ਸੀ। ਇਸ ਦੌਰਾਨ, ਫਿਲਮ ਦੇ ਨਿਰਮਾਤਾਵਾਂ ਵੱਲੋਂ ਪ੍ਰਸ਼ੰਸਕਾਂ ਲਈ ਪੂਰਾ ਸੰਸਕਰਣ ਕੇਸਰੀਆ ਗੀਤ ਪੇਸ਼ ਕੀਤਾ ਗਿਆ ਹੈ। ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਇਹ ਲਵ ਐਂਥਮ ਗੀਤ ਇਸ ਵਾਰ ਧਮਾਲ ਮਚਾਉਣ ਜਾ ਰਿਹਾ ਹੈ।

YouTube player

ਕੇਸਰੀਆ ਗੀਤ ਨੂੰ ਗਾਇਕ ਅਰਿਜੀਤ ਸਿੰਘ ਨੇ ਆਵਾਜ਼ ਦਿੱਤੀ ਹੈ, ਜਦਕਿ ਗੀਤ ਅਮਿਤਾਭ ਭੱਟਾਚਾਰੀਆ ਨੇ ਲਿਖੇ ਹਨ। ਨਾਲ ਹੀ, ਇਸ ਸ਼ਾਨਦਾਰ ਗੀਤ ਨੂੰ ਮਸ਼ਹੂਰ ਸੰਗੀਤਕਾਰ ਪ੍ਰੀਤਮ ਦੁਆਰਾ ਤਿਆਰ ਕੀਤਾ ਗਿਆ ਹੈ। ਹੁਣ ਜਦੋਂ ਬ੍ਰਹਮਾਸਤਰ ਦਾ ਪਹਿਲਾ ਗੀਤ ਕੇਸਰੀਆ ਗੀਤ ਰਿਲੀਜ਼ ਹੋ ਗਿਆ ਹੈ। ਅਜਿਹੇ ‘ਚ ਪ੍ਰਸ਼ੰਸਕ ਵੀ ਫਿਲਮ ‘ਬ੍ਰਹਮਾਸਤਰ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਮਲਟੀਸਟਾਰਰ ਫਿਲਮ ਵਿੱਚ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ, ਆਲੀਆ ਭੱਟ, ਅਮਿਤਾਭ ਬੱਚਨ, ਮੌਨੀ ਰਾਏ ਅਤੇ ਦੱਖਣੀ ਸਿਨੇਮਾ ਦੇ ਦਿੱਗਜ ਨਾਗਾਰਜੁਨ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਰਣਬੀਰ ਅਤੇ ਆਲੀਆ ਦੀ ਜੋੜੀ ਇਸ ਫਿਲਮ ਰਾਹੀਂ ਪਹਿਲੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...