November 19, 2026, 1:41 pm
----------- Advertisement -----------
HomeNewsLatest Newsਵੜਿੰਗ ਵਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਲਈ 35,000 ਰੁਪਏ ਪ੍ਰਤੀ ਏਕੜ ਮੁਆਵਜ਼ਾ...

ਵੜਿੰਗ ਵਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਲਈ 35,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ

Published on

----------- Advertisement -----------

ਮੁਕਤਸਰ, 17 ਜੁਲਾਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਵੜਿੰਗ ਵਲੋਂ ਹਾਲ ਹੀ ਵਿੱਚ ਪਏ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 35 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਅੱਜ ਮੁਕਤਸਰ-ਗਿੱਦੜਬਾਹਾ ਖੇਤਰਾਂ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਜੇਕਰ ਸਮੇਂ ਸਿਰ ਨਾਲਿਆਂ ਦੀ ਸਫ਼ਾਈ ਕੀਤੀ ਜਾਂਦੀ ਤਾਂ ਸ਼ਾਇਦ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ।
ਵੜਿੰਗ ਨੇ ਕਿਹਾ ਕਿ ਪਿਛਲੇ 5 ਸਾਲਾਂ ਦੇ ਕਾਂਗਰਸ ਰਾਜ ਦੌਰਾਨ ਇਹ ਸਾਰੇ ਬਚਾਅ ਕਾਰਜ ਅਤੇ ਕਦਮ ਅਗਾਊਂ ਹੀ ਚੁੱਕੇ ਗਏ ਸਨ ਅਤੇ ਇਸ ਕਾਰਨ ਨਾ ਤਾਂ ਕੋਈ ਹੜ੍ਹ ਆਇਆ ਅਤੇ ਨਾ ਹੀ ਫਸਲਾਂ ਦਾ ਕੋਈ ਨੁਕਸਾਨ ਹੋਇਆ।
ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਪ੍ਰਭਾਵਿਤ ਖੇਤਰਾਂ ਦੀ ਵਿਸ਼ੇਸ਼ ਗਿਰਦਾਵਰੀ ਲਈ ਹਦਾਇਤਾਂ ਦੇਵੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਨੁਕਸਾਨ ਬਹੁਤ ਜ਼ਿਆਦਾ ਹੈ ਅਤੇ ਕੋਈ ਵੀ ਫਸਲ ਦੁਬਾਰਾ ਨਹੀਂ ਲਗਾਈ ਜਾ ਸਕਦੀ ਹੈ। ਅਜਿਹੇ ‘ਚ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ, ਸਰਕਾਰ ਨੂੰ ਬਣਦਾ ਮੁਆਵਜ਼ਾ ਤੈਅ ਸਮੇਂ ‘ਚ ਦੇਣਾ ਚਾਹੀਦਾ ਹੈ।
ਵੜਿੰਗ ਨੇ ਕਿਹਾ ਕਿ ਇਸ ਖੇਤਰ ਵਿੱਚ ਸੇਮ ਦੀ ਸਮੱਸਿਆ ਦਾ ਮੁਕੰਮਲ ਅਤੇ ਲੰਮੇ ਸਮੇਂ ਲਈ ਹੱਲ ਕੱਢਣ ਦੀ ਲੋੜ ਹੈ। ਇਸ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਪਿਛਲੀ ਕਾਂਗਰਸ ਸਰਕਾਰ ਵੇਲੇ ਇੱਕ ਪ੍ਰਾਜੈਕਟ ਤਜਵੀਜ਼ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਸਰਕਾਰ ਇਸਨੂੰ ਪਹਿਲ ਦੇ ਆਧਾਰ ’ਤੇ ਲਾਗੂ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...