June 9, 2026, 8:44 pm
----------- Advertisement -----------
HomeNewsHealthਰੋਟੀ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਦੇ 5 ਵੱਡੇ ਨੁਕਸਾਨ

ਰੋਟੀ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਦੇ 5 ਵੱਡੇ ਨੁਕਸਾਨ

Published on

----------- Advertisement -----------

ਚੰਗੀ ਸਿਹਤ ਲਈ ਪਾਣੀ ਜ਼ਰੂਰੀ ਹੈ। ਪਾਣੀ ਭੋਜਨ ਅਤੇ ਹੋਰ ਠੋਸ ਪਦਾਰਥਾਂ ਨੂੰ ਤੋੜਨ ਵਿੱਚ ਮਦਦ ਕਰਦੇ ਹਨ ਤਾਂ ਜੋ ਤੁਹਾਡਾ ਸਰੀਰ ਪੌਸ਼ਟਿਕ ਤੱਤਾਂ ਨੂੰ ਜਜ਼ਬ ਕਰ ਸਕੇ। ਪਰ ਭੋਜਨ ਕਰਨ ਦੇ ਤੁਰੰਤ ਬਾਅਦ ਪਾਣੀ ਪੀਣਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ । ਆਓ ਅੱਜ ਤੁਹਾਨੂੰ ਦੱਸਦੇ ਹਾਂ ਇਸ ਤਰ੍ਹਾਂ ਕਰਨ ਨਾਲ ਤੁਹਾਡੇ ਸਰੀਰ ਤੇ ਕੀ ਪ੍ਰਭਾਵ ਪੈਂਦਾ ਹੈ


ਕਮਜ਼ੋਰ ਪਾਚਨ ਤੰਤਰ
ਦਰਅਸਲ ਇਸ ਨਾਲ ਪਾਚਨ ਤੰਤਰ ‘ਚ ਭੋਜਨ ਅਤੇ ਪਾਣੀ ਇਕੱਠੇ ਘੁਲ ਜਾਂਦੇ ਹਨ ਜਿਸ ਕਾਰਨ ਭੋਜਨ ਠੀਕ ਤਰ੍ਹਾਂ ਹਜ਼ਮ ਨਹੀਂ ਹੁੰਦਾ। ਇਸ ਦੇ ਨਾਲ ਹੀ ਲੰਬੇ ਸਮੇਂ ਤੱਕ ਅਜਿਹਾ ਕਰਨ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਅਤੇ ਖਾਧਾ ਹੋਇਆ ਭੋਜਨ ਸਹੀ ਤਰ੍ਹਾਂ ਹਜਮ ਨਹੀਂ ਹੁੰਦਾ ।
ਪਾਚਨ ਕਿਰਿਆ ‘ਚ ਰੁਕਾਵਟ: ਭੋਜਨ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਪਾਚਨ ਤੰਤਰ ‘ਚ ਮੌਜੂਦ ਰਸ ਪ੍ਰਭਾਵਿਤ ਹੁੰਦੇ ਹਨ। ਇਹ ਰਸ ਭੋਜਨ ਦੇ ਪਾਚਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਹਾਲਾਂਕਿ ਜਦੋਂ ਉਹ ਪਾਣੀ ਨਾਲ ਘੁਲ ਜਾਂਦੇ ਹਨ ਤਾਂ ਭੋਜਨ ਨੂੰ ਹਜ਼ਮ ਕਰਨ ‘ਚ ਜ਼ਿਆਦਾ ਸਮਾਂ ਲੱਗਦਾ ਹੈ।
ਐਸਿਡ ਰਿਫਲਕਸ: ਪੇਟ ‘ਚ ਐਸਿਡ ਦੀ ਮਾਤਰਾ ਜ਼ਿਆਦਾ ਹੋਣ ‘ਤੇ ਇਹ ਫੂਡ ਪਾਈਪ ਰਾਹੀਂ ਗਲੇ ‘ਚ ਪਹੁੰਚ ਜਾਂਦਾ ਹੈ। ਇਸ ਕਾਰਨ ਖੱਟੇ ਡਕਾਰ ਦੀ ਸਮੱਸਿਆ ਹੋ ਸਕਦੀ ਹੈ ਜਿਸ ਨੂੰ ਐਸਿਡ ਰੀਫਲਕਸ ਕਿਹਾ ਜਾਂਦਾ ਹੈ। ਜੰਕ ਫੂਡ, ਸਮੋਕਿੰਗ ਤੋਂ ਇਲਾਵਾ ਇਹ ਆਦਤ ਵੀ ਖੱਟੇ ਡਕਾਰਾਂ ਦਾ ਕਾਰਨ ਬਣ ਸਕਦੀ ਹੈ।


ਹਾਰਟ ਬਰਨ ਦੀ ਸਮੱਸਿਆ: ਭੋਜਨ ਦੇ ਨਾਲ ਪਾਣੀ ਦਾ ਸੇਵਨ ਇਕੱਠੇ ਕਰਨ ਨਾਲ ਪਾਚਨ ਰਸ ਅਤੇ ਐਲਜ਼ਾਈਮ ਦੀ ਇਕਾਗਰਤਾ ਘੱਟ ਜਾਂਦੀ ਹੈ ਜਿਸ ਕਾਰਨ ਸਰੀਰ ‘ਚ ਐਸਿਡ ਦਾ ਲੈਵਲ ਵੱਧ ਜਾਂਦਾ ਹੈ ਅਤੇ ਸਾਡੀ ਛਾਤੀ ‘ਚ ਜਲਣ ਹੋਣ ਲੱਗਦੀ ਹੈ ਜਿਸ ਨੂੰ ਹਾਰਟਬਰਨ ਵੀ ਕਿਹਾ ਜਾਂਦਾ ਹੈ।
ਪੋਸ਼ਕ ਤੱਤਾਂ ਦੀ ਕਮੀ: ਪਾਚਨ ਤੰਤਰ ਨਾ ਸਿਰਫ਼ ਭੋਜਨ ਨੂੰ ਹਜ਼ਮ ਕਰਦਾ ਹੈ ਸਗੋਂ ਪੌਸ਼ਟਿਕ ਤੱਤਾਂ ਨੂੰ ਵੀ ਸੋਖ ਲੈਂਦਾ ਹੈ। ਅਜਿਹੇ ‘ਚ ਜਦੋਂ ਭੋਜਨ ਸਹੀ ਢੰਗ ਨਾਲ ਨਹੀਂ ਪਚਦਾ ਹੈ ਤਾਂ ਪੌਸ਼ਟਿਕ ਤੱਤ ਠੀਕ ਤਰ੍ਹਾਂ ਜਜ਼ਬ ਨਹੀਂ ਹੁੰਦੇ ਹਨ

ਮੋਟਾਪੇ ਦਾ ਕਾਰਨ: ਭੋਜਨ ਦਾ ਸਿੱਧਾ ਸਬੰਧ ਪਾਚਨ ਤੰਤਰ ਨਾਲ ਹੁੰਦਾ ਹੈ। ਜਦੋਂ ਭੋਜਨ ਹਜ਼ਮ ਨਹੀਂ ਹੁੰਦਾ ਤਾਂ ਬਦਹਜ਼ਮੀ ਵਾਲੇ ਭੋਜਨ (Indigested Food) ਤੋਂ ਬਣਿਆ ਗਲੂਕੋਜ਼ ਫੈਟ ਦਾ ਰੂਪ ਲੈ ਲੈਂਦਾ ਹੈ। ਇਸ ਕਾਰਨ ਹੌਲੀ-ਹੌਲੀ ਮੋਟਾਪਾ ਵਧਣ ਲੱਗਦਾ ਹੈ।
ਇੰਸੁਲਿਨ ਦਾ ਵਧਣਾ: ਭੋਜਨ ਤੋਂ ਤੁਰੰਤ ਬਾਅਦ ਪਾਣੀ ਪੀਣ ਦੀ ਆਦਤ ਇਨਸੁਲਿਨ ਹਾਰਮੋਨ ਨੂੰ ਪ੍ਰਭਾਵਿਤ ਕਰਦੀ ਹੈ। ਇਸ ਨਾਲ ਇਨਸੁਲਿਨ ਲੈਵਲ ਵੱਧ ਜਾਂਦਾ ਹੈ ਜਿਸ ਨਾਲ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...