July 26, 2026, 11:49 pm
----------- Advertisement -----------
HomeNewsLatest Newsਮੋਹਾਲੀ 'ਚ ਵੱਡੀ ਵਾਰਦਾਤ: ਜੀਜੇ ਨੇ ਦਿਨ ਦਿਹਾੜੇ ਚਾਕੂ ਮਾਰ ਕੇ ਕੀਤਾ...

ਮੋਹਾਲੀ ‘ਚ ਵੱਡੀ ਵਾਰਦਾਤ: ਜੀਜੇ ਨੇ ਦਿਨ ਦਿਹਾੜੇ ਚਾਕੂ ਮਾਰ ਕੇ ਕੀਤਾ ਸਾਲੇ ਦਾ ਕਤਲ

Published on

----------- Advertisement -----------

ਮੋਹਾਲੀ ਜ਼ਿਲੇ ਤੋਂ ਹੈਰਾਨ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਪਤਨੀ ਨਾਲ ਝਗੜੇ ਦੇ ਚੱਲਦਿਆਂ ਸੋਮਵਾਰ ਸ਼ਾਮ 7 ਵਜੇ ਦੇ ਕਰੀਬ ਸਹੁਰੇ ਸਿਮਰਨਜੀਤ ਸਿੰਘ ਵਾਸੀ ਪਪਰਾਲੀ ਨੇ ਆਪਣੇ ਸਾਲੇ ਦਾ ਬਾਜ਼ਾਰ ਦੇ ਵਿਚਕਾਰ ਕਤਲ ਕਰ ਦਿੱਤਾ। ਮੁਲਜ਼ਮ ਨੇ ਚਾਕੂ ਨਾਲ ਦਿਲ ਦੇ ਨੇੜੇ ਕਈ ਵਾਰ ਕੀਤੇ ਹਨ। ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ ਚੰਨਪ੍ਰੀਤ ਸਿੰਘ ਵਾਸੀ ਰਤਨਗੜ੍ਹ ਸਿੰਬਲ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਗੱਡੀ ਛੱਡ ਕੇ ਫਰਾਰ ਹੋ ਗਏ।

ਪੁਲਿਸ ਨੇ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਚੰਨਪ੍ਰੀਤ ਸਿੰਘ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪੁਲਿਸ ਅਨੁਸਾਰ ਚੰਨਪ੍ਰੀਤ ਸਿੰਘ ਦੀ ਭੈਣ ਨਰਿੰਦਰ ਕੌਰ ਦਾ ਵਿਆਹ ਸਿਮਰਨਜੀਤ ਸਿੰਘ ਨਾਲ ਹੋਇਆ ਸੀ। ਨਰਿੰਦਰ ਕੌਰ ਦਾ ਇੱਕ ਛੋਟਾ ਬੱਚਾ ਵੀ ਹੈ ਪਰ ਪਤੀ-ਪਤਨੀ ਦਾ ਰਿਸ਼ਤਾ ਸੁਖਾਵਾਂ ਨਹੀਂ ਸੀ।

ਨਰਿੰਦਰ ਕੌਰ ਕਰੀਬ ਛੇ ਮਹੀਨਿਆਂ ਤੋਂ ਮਾਮੇ ਦੇ ਘਰ ਰਹਿ ਰਹੀ ਸੀ। ਸੋਮਵਾਰ ਸ਼ਾਮ ਨੂੰ ਚੰਨਪ੍ਰੀਤ ਸਿੰਘ ਆਪਣੀ ਭੈਣ ਨਾਲ ਮੋਟਰਸਾਈਕਲ ‘ਤੇ ਬਾਜ਼ਾਰ ‘ਚੋਂ ਸਾਮਾਨ ਲੈਣ ਗਿਆ ਸੀ। ਫਿਰ ਦੋਹਾਂ ਦਾ ਪਿੱਛਾ ਕਰਦੇ ਹੋਏ ਦੋਸ਼ੀ ਵੀ ਉਥੇ ਪਹੁੰਚ ਗਏ। ਜਦੋਂ ਉਹ ਹਸਪਤਾਲ ਦੇ ਸਾਹਮਣੇ ਸਾਮਾਨ ਖਰੀਦਣ ਲਈ ਰੁਕਿਆ ਤਾਂ ਦੋਸ਼ੀਆਂ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਚੰਨਪ੍ਰੀਤ ਜ਼ਖ਼ਮੀ ਹੋ ਕੇ ਹੇਠਾਂ ਡਿੱਗ ਗਿਆ। ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਚੰਨਪ੍ਰੀਤ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...