July 23, 2026, 5:41 pm
----------- Advertisement -----------
HomeNewsLatest Newsਰਾਸ਼ਟਰਪਤੀ ਚੋਣਾਂ 'ਚ 99 ਫੀਸਦੀ ਤੋਂ ਵੱਧ ਵੋਟਿੰਗ: ਸੰਨੀ ਦਿਓਲ ਸਮੇਤ ਪੰਜਾਬ...

ਰਾਸ਼ਟਰਪਤੀ ਚੋਣਾਂ ‘ਚ 99 ਫੀਸਦੀ ਤੋਂ ਵੱਧ ਵੋਟਿੰਗ: ਸੰਨੀ ਦਿਓਲ ਸਮੇਤ ਪੰਜਾਬ ਦੇ 3 ਵਿਧਾਇਕ ਤੇ 2 ਸੰਸਦ ਮੈਂਬਰ ਰਹੇ ਗੈਰ-ਹਾਜ਼ਰ

Published on

----------- Advertisement -----------

ਚੰਡੀਗੜ੍ਹ : – ਰਾਸ਼ਟਰਪਤੀ ਚੋਣ 2022 ਲਈ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ 114 ਵਿਧਾਇਕਾਂ ਨੇ ਵੋਟ ਪਾਈ। ਜਦਕਿ ਪੰਜਾਬ ਦੇ 3 ਵਿਧਾਇਕ ਗੈਰਹਾਜ਼ਰ ਰਹੇ, ਇਨ੍ਹਾਂ ‘ਚ ਅਕਾਲੀ ਦਲ ਦੇ ਮੁੱਲਾਂਪੁਰ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ: ਰਾਜਕੁਮਾਰ, ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸਮੇਤ ਸੰਸਦ ਮੈਂਬਰ ਐਕਟਰ ਸੰਨੀ ਦਿਓਲ ਅਤੇ ਮੁਹੰਮਦ ਸਦੀਕ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਸੰਨੀ ਦਿਓਲ ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ, ਜਿਸ ਕਾਰਨ ਉਹ ਵੋਟਿੰਗ ਦਾ ਹਿੱਸਾ ਨਹੀਂ ਬਣ ਸਕੇ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕਾਂ ਨੇ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਪਾਈ। ‘ਆਪ’ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੇ ਵੀ ਵੋਟ ਪਾਈ। ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਵਿੱਚ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਹੋਇਆ, ਜਿਸ ਵਿੱਚ ਵਿਧਾਨ ਸਭਾ ਦੇ 114 ਮੈਂਬਰਾਂ ਨੇ ਆਜ਼ਾਦ, ਨਿਰਪੱਖ, ਨਿਰਵਿਘਨ, ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਪਾਈ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਦੇ ਕਿਸੇ ਵੀ ਵਿਧਾਇਕ ਅਤੇ ਸੰਸਦ ਮੈਂਬਰ ਨੇ ਰਾਜ ਦੇ ਪੋਲਿੰਗ ਸਥਾਨਾਂ ‘ਤੇ ਆਪਣੀ ਵੋਟ ਨਹੀਂ ਪਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...