November 15, 2026, 12:06 am
----------- Advertisement -----------
HomeNewsLatest Newsਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੂੰ...

ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਹੱਲਾਸ਼ੇਰੀ

Published on

----------- Advertisement -----------

ਮੁਹਾਲੀ, 19 ਜੁਲਾਈ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਤੇ ਸਥਾਨਕ ਕੌਂਸਲਰ ਸਰਬਜੀਤ ਸਿੰਘ ਮੁਹਾਲੀ ਦੇ ਫੇਜ਼ 11 ਸਥਿਤ ਅਰਜੁਨ ਬਬੂਟਾ ਦੀ ਰਿਹਾਇਸ਼ ਵਿਖੇ ਪੁੱਜੇ। ਖੇਡ ਮੰਤਰੀ ਮੀਤ ਹੇਅਰ ਨੇ ਅੱਜ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨੇ ਦੇ ਤਮਗੇ ਜਿੱਤ ਕੇ ਵਤਨ ਪਰਤੇ ਅਰਜੁਨ ਬਬੂਟਾ ਦਾ ਸਵਾਗਤ ਤੇ ਸਨਮਾਨ ਕਰਨ ਮੌਕੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਖੇਡ ਦੇ ਵੱਡੇ ਟੂਰਨਾਮੈਂਟ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਮੌਜੂਦਾ ਖੇਡ ਨੀਤੀ ਵਿੱਚ ਕਈ ਤਬਦੀਲੀਆਂ ਕਰ ਕੇ ਨਵੀਂ ਵਿਆਪਕ ਖੇਡ ਨੀਤੀ ਬਣਾ ਰਹੀ ਹੈ। ਖੇਡ ਮੰਤਰੀ ਨੇ ਅਰਜੁਨ ਬਬੂਟਾ ਨੂੰ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਨਾਲ ਨਵੀਂ ਉਮਰ ਦੇ ਖਿਡਾਰੀ ਉਤਸ਼ਾਹਤ ਹੋਣਗੇ। ਉਨ੍ਹਾਂ ਅਰਜੁਨ ਨੂੰ ਭਵਿੱਖ ਦੇ ਮੁਕਾਬਲਿਆਂ ਅਤੇ 2024 ਵਿੱਚ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।


ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣ ਸਕੇ। ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣੀ ਯਕੀਨੀ ਬਣਾਈ ਜਾਵੇਗੀ। ਨਗਦ ਇਨਾਮ ਦੇਣ ਲਈ ਇਸ ਵੇਲੇ ਸਾਰੀਆਂ ਖੇਡਾਂ ਲਈ ਇਕੋ ਨੀਤੀ ਹੈ ਜਦੋਂ ਕਿ ਹਰ ਖੇਡ ਵਿੱਚ ਟੂਰਨਾਮੈਂਟ ਦਾ ਸ਼ਡਿਊਲ, ਪੱਧਰ ਅਤੇ ਕਿਸਮ ਵੱਖੋ-ਵੱਖਰੀ ਹੈ, ਇਸ ਲਈ ਹਰ ਖੇਡ ਦੇ ਅਹਿਮ ਟੂਰਨਾਮੈਂਟਾਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਅਰਜੁਨ ਬਬੂਟਾ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ ਮੁਹਾਲੀ ਦੀ ਫੇਜ਼ 6 ਸਥਿਤ ਰੇਂਜ ਨੂੰ ਆਧੁਨਿਕ ਦਰਜੇ ਦੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਰਜੁਨ ਬਬੂਟਾ ਤੋਂ ਵਿਸ਼ਵ ਕੱਪ ਦੇ ਮੁਕਾਬਲੇ ਅਤੇ ਉਸ ਦੀ ਖੇਡ ਬਾਰੇ ਜਾਣਕਾਰੀ ਵੀ ਲਈ ਅਤੇ ਅਰਜੁਨ ਦੀ ਰਾਈਫਲ ਅਤੇ ਤਮਗੇ ਵੀ ਦੇਖੇ। ਅਰਜੁਨ ਨੇ ਆਪਣੇ ਘਰ ਵਿੱਚ ਬਣਾਈ ਸ਼ੂਟਿੰਗ ਰੇਂਜ ਵੀ ਦਿਖਾਈ ਜੋ ਕੋਵਿਡ-19 ਦੇ ਸਮੇਂ ਦੌਰਾਨ ਅਭਿਆਸ ਲਈ ਵਿਸ਼ੇਸ਼ ਤੌਰ ਉਤੇ ਬਣਾਈ ਸੀ।

ਇਸ ਮੌਕੇ ਅਰਜੁਨ ਦੇ ਪਿਤਾ ਨੀਰਜ ਬਬੂਟਾ ਤੇ ਮਾਤਾ ਦੀਪਤੀ ਬਬੂਟਾ ਨੇ ਖੇਡ ਮੰਤਰੀ ਦਾ ਘਰ ਆ ਕੇ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਦੀਪਤੀ ਬਬੂਟਾ ਜੋ ਪੰਜਾਬੀ ਲੇਖਿਕਾ ਹੈ, ਨੇ ਆਪਣੀਆਂ ਕਿਤਾਬਾਂ ਦਾ ਸੈੱਟ ਵੀ ਖੇਡ ਮੰਤਰੀ ਨੂੰ ਭੇਂਟ ਕੀਤੀਆਂ। ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਅਰਜੁਨ ਨੇ ਜਲਾਲਾਬਾਦ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਬੂਟਾ ਪਰਿਵਾਰ ਜੱਦੀ ਤੌਰ ਉਤੇ ਜਲਾਲਾਬਾਦ ਸ਼ਹਿਰ ਦਾ ਰਹਿਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...