November 18, 2026, 2:30 am
----------- Advertisement -----------
HomeNewsLatest Newsਖੇਤੀਬਾੜੀ ਕਮੇਟੀ 'ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨਾ 'ਆਪ' ਸਰਕਾਰ ਦੀ ਨਾਕਾਮੀ ਦਰਸਾਉਂਦਾ...

ਖੇਤੀਬਾੜੀ ਕਮੇਟੀ ‘ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨਾ ‘ਆਪ’ ਸਰਕਾਰ ਦੀ ਨਾਕਾਮੀ ਦਰਸਾਉਂਦਾ ਹੈ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 19 ਜੁਲਾਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਹਾਲ ਹੀ ਵਿੱਚ ਗਠਿਤ ਕਮੇਟੀ ਵਿੱਚ ਆਪਣੀ ਕਾਨੂੰਨੀ ਗਾਰੰਟੀ ਦਾ ਜ਼ਿਕਰ ਨਾ ਕਰਨ ਦੇ ਸੰਦਰਭ ਵਿੱਚ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰ ਦੇ ਸਾਹਮਣੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਜਿਸਦਾ ਨਤੀਜਾ ਇਹ ਨਿਕਲਿਆ ਕਿ ਕੇਂਦਰ ਸਰਕਾਰ ਨੇ ਕਮੇਟੀ ਬਣਾਉਣ ਸਮੇਂ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ। ਇਹ ਇਸ ਸਰਕਾਰ ਵਿੱਚ ਸਮਰੱਥਾ ਅਤੇ ਭਰੋਸੇਯੋਗਤਾ ਦੀ ਘਾਟ ਨੂੰ ਦਰਸਾਉਂਦਾ ਹੈ।
ਕੇਂਦਰ ਦੁਆਰਾ ਕਮੇਟੀ ਦੀ ਸਥਾਪਨਾ ‘ਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ, ਵੜਿੰਗ ਨੇ ਕਿਹਾ ਕਿ ਇਹ ਸਿਰਫ ਅੱਖਰਾਂ ਧੋਖਾ ਤੇ ਕੋਝਾ ਮਜ਼ਾਕ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੁੱਢਲੀ ਮੰਗ ਵੱਖ-ਵੱਖ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਹੈ, ਕਿਉਂਕਿ ਇਹ ਖਦਸ਼ਾ ਹੈ ਕਿ ਕੇਂਦਰ ਦੀ ਐਨਡੀਏ ਸਰਕਾਰ ਇਸ (ਐੱਮ.ਐੱਸ.ਪੀ.) ਪ੍ਰਣਾਲੀ ਨੂੰ ਖਤਮ ਕਰ ਸਕਦੀ ਹੈ।
ਪਰ ਇਸ ਸਬੰਧੀ ਐਮ.ਐਸ.ਪੀ ਨੂੰ ਲੈ ਕੇ ਕੋਈ ਕਾਨੂੰਨੀ ਗਰੰਟੀ ਦਾ ਜ਼ਿਕਰ ਨਹੀਂ ਕੀਤਾ ਗਿਆ, ਜਿਸ ‘ਤੇ ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਕਿਸਾਨਾਂ ਨਾਲ ਸਰਾਸਰ ਧੋਖਾ ਹੈ, ਕਿਉਂਕਿ ਉਨ੍ਹਾਂ ਨੇ 1 ਸਾਲ ਤੋਂ ਚੱਲ ਰਿਹਾ ਧਰਨਾ ਸਿਰਫ ਇਸ ਭਰੋਸੇ ‘ਤੇ ਖਤਮ ਕੀਤਾ ਸੀ ਕਿ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਚ ਉਨ੍ਹਾਂ ਦੀਆਂ ਹੋਰਨਾਂ ਮੰਗਾਂ ਸਣੇ ਐੱਮਐੱਸਪੀ ਤੇ ਕਾਨੂੰਨ ਦੀ ਗਾਰੰਟੀ ਵੀ ਸ਼ਾਮਿਲ ਹੋਵੇਗੀ|
ਵੜਿੰਗ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਇਸ ਤੋਂ ਪਿਛਲੀ ਕਾਂਗਰਸ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਦੀ ਕਾਂਗਰਸ ਸਰਕਾਰ ਨੇ ਪਹਿਲਾਂ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਫਿਰ ਕਿਸਾਨਾਂ ਦੇ ਧਰਨੇ ਦੀ ਹਮਾਇਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਨੈਤਿਕ ਸਮਰਥਨ ਦਿੱਤਾ, ਜਿਸ ਕਾਰਨ ਭਾਰਤ ਸਰਕਾਰ ਨੂੰ ਇਹ ਤਿੰਨੇ ਕਾਨੂੰਨ ਵਾਪਸ ਲੈਣੇ ਪਏ, ਜਦਕਿ ਇਸ ਦੇ ਉਲਟ ‘ਆਪ’ ਨੇ ਕੁਝ ਨਹੀਂ ਕੀਤਾ।
ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਵੰਗਾਰਦਿਆਂ ਇੱਕ ਅਜਿਹਾ ਮੌਕਾ ਵੀ ਦਿਖਾਉਣ ਲਈ ਕਿਹਾ ਹੈ ਜਦੋਂ ਇਸਨੇ ਧਰਨਾ ਚੁੱਕਣ ਸਮੇਂ ਕਿਸਾਨਾਂ ਨੂੰ ਦਿੱਤੇ ਭਰੋਸੇ ਸਬੰਧੀ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਹੋਵੇ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਜਾਂ ਕੇਂਦਰੀ ਖੇਤੀ ਮੰਤਰੀ ਨੂੰ ਮਿਲਣਾ ਤਾਂ ਦੂਰ, ਕੀ ਤੁਸੀਂ ਕਦੇ ਚਿੱਠੀ ਵੀ ਲਿਖੀ ਹੈ। ਜਦੋਂ ਕਿ ਉਨ੍ਹਾਂ ਨੇ ਇਸ ਮੁੱਦੇ ਨੂੰ ਭੁੱਲ ਕੇ ਇਸਨੂੰ ਪਿੱਛੇ ਧੱਕ ਦਿੱਤਾ ਹੈ, ਕਿਉਂਕਿ ਚੋਣ ਜਿੱਤਣ ਦਾ ਉਨ੍ਹਾਂ ਦਾ ਅਸਲ ਉਦੇਸ਼ ਪੂਰਾ ਹੋ ਗਿਆ ਹੈ।
ਵੜਿੰਗ ਨੇ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ‘ਤੇ ਇਸ ਮੁੱਦੇ ‘ਤੇ ਚਰਚਾ ਕਰਨ ਲਈ ਰਾਜ ਸਭਾ ਵਿੱਚ “ਸਸਪੈਨਸ਼ਨ ਉਹ ਬਿਜ਼ਨਸ” ਦਾ ਨੋਟਿਸ ਦੇਣ ‘ਤੇ ਵੀ ਵਿਅੰਗ ਕੀਤਾ। ਜਦੋਂ ਕਿ 4 ਮਹੀਨਿਆਂ ਦੌਰਾਨ ਤੁਸੀਂ ਇਸਨੂੰ ਭੁੱਲ ਗਏ ਸੀ ਅਤੇ ਹੁਣ ਅਜਿਹਾ ਦਿਖਾਵਾ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਕਿ ਤੁਸੀਂ ਬਹੁਤ ਚਿੰਤਤ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...