October 12, 2026, 11:07 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਫੇਜ਼ 5 ਵਿੱਚ ਬਣੇ ਆਮ ਆਦਮੀ ਕਲੀਨਿਕ...

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਫੇਜ਼ 5 ਵਿੱਚ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਗਿਆ ਦੌਰਾ

Published on

----------- Advertisement -----------

ਐਸ.ਏ.ਐਸ ਨਗਰ 19 ਜੁਲਾਈ: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸੇਵਾ ਕੇਂਦਰ ਫੇਜ਼-5 ’ਚ ਸਥਾਪਤ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਕੀਤੇ ਗਏ ਕੰਮਾਂ ਦਾ ਜਾਇਜਾ ਲਿਆ ਗਿਆ । ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਵਾਸੀਆ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਂਣ ਦੇ ਮੰਤਵ ਨਾਲ 15 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ।

ਜਾਣਕਾਰੀ ਦਿੰਦੇ ਹੋਏ ਤਲਵਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾ ਅਨੁਸਾਰ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਸਥਿਤ ਸੇਵਾ ਕੇਂਦਰਾਂ ’ਚ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾ ਲੈਣ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇਂ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨਾਗਰਿਕਾ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤੱਤਪਰ ਹੈ। ਉਨ੍ਹਾਂ ਕਿਹਾ ਇਹ ਸਰਕਾਰ ਦਾ ਨਵਾਂ ਤੇ ਮਹੱਤਵਪੂਰਨ ਸਿਹਤ ਉਪਰਾਲਾ ਹੈ ਜਿਸ ਤਹਿਤ ਲੋਕਾਂ ਨੂੰ ਆਸਾਨੀ ਨਾਲ ਬੁਨਿਆਦੀ ਇਲਾਜ ਸੁਵਿਧਾਵਾਂ ਮਿਲ ਸਕਣਗੀਆਂ । ਉਨ੍ਹਾਂ ਦੱਸਿਆ ਇੱਥੇ ਮਰੀਜ਼ਾਂ ਦੀ ਜਾਂਚ ਤੋਂ ਇਲਾਵਾ ਲੈਬ ਟੈਸਟਿੰਗ ਅਤੇ ਦਵਾਈਆਂ ਦਾ ਵੀ ਪ੍ਰਬੰਧ ਹੋਵੇਗਾ । ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...