October 28, 2026, 7:56 am
----------- Advertisement -----------
HomeNewsLatest Newsਪੰਜਾਬ ਨੂੰ ਕੇਂਦਰੀ ਖੇਤੀਬਾੜੀ ਕਮੇਟੀ ਤੋਂ ਬਾਹਰ ਰੱਖਣਾ ਭਾਜਪਾ ਦਾ 'ਕਿਸਾਨ ਵਿਰੋਧੀ'...

ਪੰਜਾਬ ਨੂੰ ਕੇਂਦਰੀ ਖੇਤੀਬਾੜੀ ਕਮੇਟੀ ਤੋਂ ਬਾਹਰ ਰੱਖਣਾ ਭਾਜਪਾ ਦਾ ‘ਕਿਸਾਨ ਵਿਰੋਧੀ’ ਕਦਮ : ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ, 19 ਜੁਲਾਈ : – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਲਈ ਬਣਾਈ ਕਮੇਟੀ ਵਿੱਚੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਨਾ ਕਰਨ ਦੇ ਫੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਖੇਤੀਬਾੜੀ ਨਾਲ ਜੁੜੀ ਕਮੇਟੀ ‘ਚੋਂ ਬਾਹਰ ਕਰਨਾ ਨਾ ਸਿਰਫ਼ ਸੂਬੇ ਨਾਲ ਬੇਇਨਸਾਫ਼ੀ ਹੈ, ਸਗੋਂ ਸੰਘਵਾਦ ਦੇ ਸਿਧਾਂਤਾਂ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ, “ਭਾਜਪਾ ਸਰਕਾਰ ਨੇ ਜਾਣਬੁੱਝ ਕੇ ਉਸ ਸੂਬੇ ਨੂੰ ਕਮੇਟੀ ਤੋਂ ਬਾਹਰ ਰੱਖਿਆ ਜਿਸ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੀ ਅਗਵਾਈ ਕੀਤੀ ਅਤੇ ਭਾਜਪਾ ਸਰਕਾਰ ਨੂੰ ਇਸ ਕਮੇਟੀ ਦੇ ਗਠਨ ਲਈ ਮਜ਼ਬੂਰ ਕੀਤਾ।”

ਕੇਂਦਰ ਸਰਕਾਰ ਨੇ ਖੇਤੀ ਵਿਭਿੰਨਤਾ ਅਤੇ ਕੁਦਰਤੀ ਖੇਤੀ ਵਰਗੇ ਮੁੱਦਿਆਂ ਦੇ ਹੱਲ ਲਈ ਅਤੇ ਘੱਟੋ-ਘੱਟ ਸਮਰਥਨ ਮੁੱਲ ਲਈ ਢੁਕਵੀਂ ਵਿਧੀ ਤਿਆਰ ਕਰਨ ਲਈ ਸੋਮਵਾਰ ਨੂੰ ਇੱਕ ਕਮੇਟੀ ਦੀ ਸਥਾਪਨਾ ਕੀਤੀ। ਪਰ ਮੈਂਬਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਪੰਜਾਬ ਦਾ ਕੋਈ ਵੀ ਵਿਅਕਤੀ ਸ਼ਾਮਿਲ ਨਹੀਂ ਕੀਤਾ ਗਿਆ। ਇਸ ਕਮੇਟੀ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਨਵੰਬਰ ਵਿੱਚ, ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਦੇ ਵਿਰੋਧ ਤੋਂ ਬਾਅਦ, ਕੀਤਾ ਸੀ। ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਸ ਕਮੇਟੀ ਵਿੱਚ ਪੰਜਾਬ ਦੀ ਗ਼ੈਰ-ਮੌਜੂਦਗੀ, ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਜ਼ਿਆਦਾਤਰ ਮੈਂਬਰ ਉਹ ਹਨ ਜਿਨ੍ਹਾਂ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਲਈ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸੜਕਾਂ ‘ਤੇ ਆਉਣ ਅਤੇ ਜਾਨਾਂ ਕੁਰਬਾਨ ਕਰਨ ਲਈ ਮਜ਼ਬੂਰ ਕਰਨ ਵਾਲੇ ਖੇਤੀ ਕਾਨੂੰਨਾਂ ਦੀ ਰਵਾਇਤ ਨੂੰ ਬਰਕਰਾਰ ਰੱਖਦੇ ਹੋਏ, ਭਾਜਪਾ ਨੇ (i) ਗੁਣੀ ਪ੍ਰਕਾਸ਼ ਜਿਸ ਨੇ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਹਿੰਸਾ ਲਈ ਭਾਜਪਾ ਮੁੱਖ ਮੰਤਰੀ ਖੱਟਰ ਦੇ ਸੱਦੇ ਦਾ ਸਮਰਥਨ ਕੀਤਾ (ii) ਗੁਣਵੰਤ ਪਾਟਿਲ ਜਿਸ ਅਨੁਸਾਰ ਖੇਤੀ ਕਾਨੂੰਨ ਕ੍ਰਾਂਤੀਕਾਰੀ ਸਨ ਜਦੋਂ ਕਿ ਪੰਜਾਬ ਦੇ ਕਿਸਾਨਾਂ ਨੇ ਕੜਾਕੇ ਦੀ ਠੰਡ ਨੂੰ ਬਰਦਾਸ਼ਤ ਕਰਦੇ ਹੋਏ ਆਪਣਾ ਵਿਰੋਧ ਜਾਰੀ ਰੱਖਿਆ ਅਤੇ (iii) ਸੱਯਦ ਪਾਸ਼ਾ ਪਟੇਲ, ਲਾਤੂਰ ਤੋਂ ਭਾਜਪਾ ਦੇ ਸਿਆਸਤਦਾਨ, ਆਦਿ ਨੂੰ ਕਮੇਟੀ ਦਾ ਹਿੱਸਾ ਬਣਾਇਆ ਗਿਆ, ਪਰ ਪੰਜਾਬ ਤੋਂ ਕਿਸੇ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ।

ਚੱਢਾ ਨੇ ਕਿਹਾ, “ਕੇਂਦਰ ਸਰਕਾਰ ਦੀ ਐੱਮ ਐੱਸ ਪੀ ‘ਤੇ ਕਮੇਟੀ, ਜਿਸ ਵਿੱਚ ਪੰਜਾਬ ਵਰਗੇ ਖੇਤੀਬਾੜੀ ਸੂਬੇ ਨੂੰ ਬਾਹਰ ਰੱਖਿਆ ਗਿਆ ਹੈ, ਭਾਜਪਾ ਦੀਆਂ ਕੋਝੀਆਂ ਹਰਕਤਾਂ ਅਤੇ ਛੋਟੀ ਸੋਚ ਦੀ ਤਾਜ਼ਾ ਮਿਸਾਲ ਹੈ। ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ।”

ਚੱਢਾ ਨੇ ਟਵੀਟ ਰਾਹੀਂ ਕਿਹਾ, “ਹਰੀ ਕ੍ਰਾਂਤੀ ਦੀ ਜਨਮ ਭੂਮੀ ਅਤੇ ਭਾਰਤ ਦੇ ਫੂਡ-ਬਾਉਲ (ਭੋਜਨ ਕਟੋਰੇ) ਵਜੋਂ ਜਾਣੇ ਜਾਂਦੇ ਪੰਜਾਬ ਨੂੰ ਇਸ ਕਮੇਟੀ ‘ਚ ਸਰਕਾਰੀ ਨੁਮਾਇੰਦਗੀ ਨਹੀਂ ਦਿੱਤੀ ਗਈ, ਜਦਕਿ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਉੜੀਸਾ ਦੇ ਅਫ਼ਸਰਾਂ ਨੂੰ 26 ਮੈਂਬਰੀ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ।” ਉਹਨਾਂ ਕਿਹਾ ਕਿ ਅਜਿਹਾ ਕਰ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਅਤੇ ਪੰਜਾਬੀਆਂ ਦਾ ਅਪਮਾਨ ਹੈ ਅਤੇ ਉਹ ਇਸਦਾ ਡੱਟ ਕੇ ਵਿਰੋਧ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...