October 16, 2026, 1:31 am
----------- Advertisement -----------
HomeNewsNational-Internationalਲਖੀਮਪੁਰ ਖੇਰੀ ਕਤਲ ਮਾਮਲਾ: ਅਜੈ ਮਿਸ਼ਰਾ ਨੇ ਜੇਲ੍ਹ ਪਹੁੰਚ ਕੀਤੀ ਪੁੱਤਰ ਆਸ਼ੀਸ਼...

ਲਖੀਮਪੁਰ ਖੇਰੀ ਕਤਲ ਮਾਮਲਾ: ਅਜੈ ਮਿਸ਼ਰਾ ਨੇ ਜੇਲ੍ਹ ਪਹੁੰਚ ਕੀਤੀ ਪੁੱਤਰ ਆਸ਼ੀਸ਼ ਮਿਸ਼ਰਾ ਨਾਲ ਮੁਲਾਕਾਤ

Published on

----------- Advertisement -----------

ਐਸ.ਆਈ.ਟੀ ਦੀ ਜਾਂਚ ਵਿੱਚ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਕਹਿਣ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਣੇ 14 ਲੋਕਾਂ ਉਪਰ ਗੈਰ ਇਰਾਦਾ ਕਤਲ ਕੇਸ ਦੀ ਬਜਾਏ ਹੱਤਿਆ ਦਾ ਕੇਸ ਚੱਲ ਰਿਹਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਸਦਰ ਦੇ ਵਿਧਾਇਕ ਯੋਗੇਸ਼ ਵਰਮਾ ਨਾਲ ਜੇਲ੍ਹ ਪਹੁੰਚੇ। ਜੇਲ੍ਹ ਦੇ ਅੰਦਰ ਜਾ ਕੇ ਉਨ੍ਹਾਂ ਨੇ ਆਪਣੇ ਪੁੱਤਰ ਆਸ਼ੀਸ਼ ਮਿਸ਼ਰਾ ਨਾਲ ਮੁਲਾਕਾਤ ਕੀਤੀ।

Lakhimpur Kheri violence.


ਅਜੈ ਮਿਸ਼ਰਾ ਟੇਨੀ ਅੱਧੇ ਕੁ ਘੰਟੇ ਬਾਅਦ ਬਾਹਰ ਆਏ। ਉਸ ਸਮੇਂ ਜੇਲ੍ਹ ਦੇ ਬਾਹਰ ਮੀਡੀਆ ਕਰਮਚਾਰੀ ਵੀ ਮੌਜੂਦ ਸਨ। ਉਨ੍ਹਾਂ ਮੰਤਰੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਾਹਲੀ-ਕਾਹਲੀ ਆਪਣੀ ਕਾਰ ‘ਚ ਬੈਠ ਕੇ ਨਿਕਲ ਗਏ।


ਦੱਸਣਯੋਗ ਹੈ ਕਿ ਹਿੰਸਾ ‘ਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਮੌਤ ਦੇ ਮਾਮਲੇ ‘ਚ ਜੇਲ ‘ਚ ਬੰਦ ਭਾਜਪਾ ਮੈਂਬਰ ਸੁਮਿਤ ਜੈਸਵਾਲ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਜੱਜ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਸੀਜੇਐੱਮ ਦੀ ਅਦਾਲਤ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਮਗਰੋਂ ਸੁਮਿਤ ਜੈਸਵਾਲ ਨੇ 27 ਨਵੰਬਰ ਨੂੰ ਜ਼ਿਲ੍ਹਾ ਜੱਜ ਦੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...