November 25, 2026, 5:43 pm
----------- Advertisement -----------
HomeNewsBreaking Newsਦਲੇਰ ਮਹਿੰਦੀ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ: ਕਬੂਤਰਬਾਜ਼ੀ ਮਾਮਲੇ 'ਚ...

ਦਲੇਰ ਮਹਿੰਦੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ: ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਰੱਦ ਕਰਨ ਦੀ ਮੰਗ

Published on

----------- Advertisement -----------

ਪਟਿਆਲਾ, 20 ਜੁਲਾਈ 2022 – ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ ਸਜ਼ਾ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਸਮੇਂ ਦਲੇਰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਦਲੇਰ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਦੇ ਨਾਲ ਜੇਲ੍ਹ ‘ਚ ਬੰਦ ਹਨ। ਦਲੇਰ ਜੇਲ੍ਹ ਜਾਣ ਤੋਂ ਬਾਅਦ ਬਹੁਤ ਦੁਖੀ ਹੈ। ਦੂਜੇ ਪਾਸੇ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਹੌਸਲਾ ਵਧਾਇਆ। ਜੇਲ੍ਹ ਵਿੱਚ ਉਹ ਸਪੈਸ਼ਲ ਡਾਈਟ ਦੀ ਬਜਾਏ ਉਹੀ ਰੁਟੀਨ ਖਾਣਾ ਖਾ ਰਿਹਾ ਹੈ।

ਦਲੇਰ ਮਹਿੰਦੀ ਪਹਿਲਾਂ ਵੀ ਸ਼ੋਅ ਕਰਨ ਲਈ ਵਿਦੇਸ਼ ਜਾਂਦਾ ਸੀ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਸ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ। ਜਿਸ ਦੇ ਬਦਲੇ ਵਿੱਚ ਉਸ ਨੇ ਰੁਪਏ ਲਾਏ ਸਨ ਅਤੇ 2003 ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕਬੂਤਰ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।

ਇਸ ਮਾਮਲੇ ਵਿੱਚ 2018 ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਦਲੇਰ ਨੇ ਪਟਿਆਲਾ ਸੈਸ਼ਨ ਕੋਰਟ ਵਿੱਚ ਅਪੀਲ ਕੀਤੀ ਸੀ। 5 ਦਿਨ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਜਿਸ ਤੋਂ ਬਾਅਦ ਦਲੇਰ ਨੂੰ ਗ੍ਰਿਫਤਾਰ ਕਰਕੇ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਵਿੱਚ ਨਵਜੋਤ ਸਿੱਧੂ ਦੀ ਬੈਰਕ ਵਿੱਚ ਰੱਖਿਆ ਗਿਆ ਹੈ। ਜਿੱਥੇ ਉਸ ਨੂੰ ਜੇਲ੍ਹ ਲਿਖਾਰੀ ਦਾ ਕੰਮ ਸੌਂਪਿਆ ਗਿਆ ਹੈ। ਜੇਲ੍ਹ ਸਟਾਫ਼ ਉਨ੍ਹਾਂ ਨੂੰ ਰੋਜ਼ਾਨਾ ਰਜਿਸਟਰ ਦੇਵੇਗਾ, ਜਿਸ ਦਾ ਕੰਮ ਉਹ ਵਾਪਸ ਕਰਨਗੇ। ਸਿੱਧੂ ਵਾਂਗ ਉਹ ਵੀ ਬੈਰਕਾਂ ਦੇ ਅੰਦਰੋਂ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...