August 12, 2026, 10:44 am
----------- Advertisement -----------
HomeNewsBreaking Newsਸੜਕ ਹਾਦਸੇ ਵਿੱਚ ਨਵ-ਨਿਯੁਕਤ ਅਧਿਆਪਕਾ ਦੀ ਮੌਤ 'ਤੇ ਸਿੱਖਿਆ ਮੰਤਰੀ ਨੇ ਕੀਤਾ...

ਸੜਕ ਹਾਦਸੇ ਵਿੱਚ ਨਵ-ਨਿਯੁਕਤ ਅਧਿਆਪਕਾ ਦੀ ਮੌਤ ‘ਤੇ ਸਿੱਖਿਆ ਮੰਤਰੀ ਨੇ ਕੀਤਾ ਦੁੱਖ ਪ੍ਰਗਟ

Published on

----------- Advertisement -----------

ਧਰਮਕੋਟ, 20 ਜੁਲਾਈ 2022 – ਮੋਗਾ-ਜਲੰਧਰ ਹਾਈਵੇਅ ‘ਤੇ ਧਰਮਕੋਟ ਨੇੜੇ ਮੰਗਲਵਾਰ ਸ਼ਾਮ ਨੂੰ ਇਕ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਸਕੂਟੀ ਸਵਾਰ ਅਧਿਆਪਕ ਦੀ ਮੌਤ ਹੋ ਗਈ। ਜਦਕਿ ਦੂਜੀ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਈ ਹੈ। ਹਾਦਸੇ ਤੋਂ ਬਾਅਦ ਜ਼ਖਮੀ ਅਧਿਆਪਿਕਾ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਕੋਟਕਪੂਰਾ ਜਿਸ ਦੀ ਕਿ ਕੁਝ ਦਿਨ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਈਸੇਖਾਂ ਵਿੱਚ ਜੁਆਇਨਿੰਗ ਹੋਈ ਸੀ। ਮੰਗਲਵਾਰ ਨੂੰ ਸਕੂਲ ਦੀ ਅਧਿਆਪਕਾ ਦਰਸ਼ਨਪਾਲ ਕੌਰ ਨਾਲ ਸਕੂਲ ਖਤਮ ਹੋਣ ਤੋਂ ਬਾਅਦ ਕਿਸੇ ਕੰਮ ਲਈ ਸਕੂਟੀ ‘ਤੇ ਜਾ ਰਹੀ ਸੀ।

ਇਸ ਦੌਰਾਨ ਤੇਜ਼ ਰਫਤਾਰ ਕਾਰ ਨੇ ਉਹਨਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਅਧਿਆਪਕਾ ਜਸਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਦਰਸ਼ਨਪਾਲ ਕੌਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਧਰਮਕੋਟ ਦੇ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਉੱਥੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੜਕ ਹਾਦਸੇ ਵਿੱਚ ਨਵ-ਨਿਯੁਕਤ ਅਧਿਆਪਕਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈਂ। ਬੈਂਸ ਨੇ ਟਵੀਟ ਕਰਦਿਆਂ ਕਿਹਾ ਕੇ, “ਧਰਮਕੋਟ ਵਿਖੇ ਇੱਕ ਸੜਕ ਹਾਦਸੇ ਵਿੱਚ ਨਵ-ਨਿਯੁਕਤ ਅਧਿਆਪਕਾ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਹੈ ਅਤੇ ਇੱਕ ਡੀ.ਪੀ ਅਧਿਆਪਕ ਵੀ ਗੰਭੀਰ ਜ਼ਖਮੀ ਹੋ ਗਈ ਹੈ। ਜਸਪ੍ਰੀਤ ਦੇ ਪਿਤਾ ਵੀ ਇੱਕ ਅਧਿਆਪਕ ਹਨ, ਸਾਡਾ ਪੂਰਾ ਵਿਭਾਗ ਜਸਪ੍ਰੀਤ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...