October 26, 2026, 11:43 pm
----------- Advertisement -----------
HomeNewsBreaking Newsਮਕਾਨ ਦੀ ਛੱਤ ਡਿੱਗਣ ਕਾਰਨ ਮਾਪਿਆਂ ਦੇ ਇਕਲੌਤੇ 19 ਸਾਲਾ ਨੌਜਵਾਨ ਪੁੱਤ...

ਮਕਾਨ ਦੀ ਛੱਤ ਡਿੱਗਣ ਕਾਰਨ ਮਾਪਿਆਂ ਦੇ ਇਕਲੌਤੇ 19 ਸਾਲਾ ਨੌਜਵਾਨ ਪੁੱਤ ਦੀ ਮੌਤ

Published on

----------- Advertisement -----------

ਮੋਹਾਲੀ, 20 ਜੁਲਾਈ 2022 – ਮੁਹਾਲੀ ਦੇ ਡੇਰਾਬੱਸੀ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਵਿੱਚ ਇੱਕ ਘਰ ਦੀ ਕੱਚੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਨੀਸ਼ ਕੁਮਾਰ ਵਜੋਂ ਹੋਈ ਹੈ।

ਇਹ ਹਾਦਸਾ ਅੱਜ ਸਵੇਰੇ ਪਿੰਡ ਮੁਬਾਰਕਕੂਪਰ ਵਿਖੇ ਵਾਪਰਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਘਰ ‘ਚ ਇਕੱਲਾ ਸੀ ਅਤੇ ਘਰ ਦੇ ਹੋਰ ਮੈਂਬਰ ਕੰਮ ‘ਤੇ ਜਾ ਰਹੇ ਸਨ। ਮਕਾਨ ਦੀ ਛੱਤ ਡਿੱਗਣ ਕਾਰਨ ਆਂਢੀ-ਗੁਆਂਢੀ ਮੌਕੇ ‘ਤੇ ਇਕੱਠੇ ਹੋ ਗਏ। ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਮਲਬੇ ਹੇਠ ਦੱਬੇ ਅਨੀਸ਼ ਕੁਮਾਰ ਨੂੰ ਬਾਹਰ ਕੱਢਿਆ ਅਤੇ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਹਸਪਤਾਲ ਦੇ ਡਾਕਟਰਾਂ ਨੇ ਅਨੀਸ਼ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਸਵੇਰੇ ਕਰੀਬ 9.30 ਵਜੇ ਮਕਾਨ ਦੀ ਕੱਚੀ ਛੱਤ ਡਿੱਗ ਗਈ। ਮਕਾਨ ਦੀ ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ ਅਤੇ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਲੋਕਾਂ ਨੂੰ ਮਲਬਾ ਹਟਾਉਣ ਅਤੇ ਨੌਜਵਾਨ ਨੂੰ ਕੱਢਣ ਵਿੱਚ ਕਰੀਬ ਅੱਧਾ ਘੰਟਾ ਲੱਗਿਆ। ਉਦੋਂ ਤੱਕ ਨੌਜਵਾਨ ਦੀ ਦਮ ਘੁੱਟਣ ਨਾਲ ਮੌਤ ਹੋ ਚੁੱਕੀ ਸੀ।

ਮ੍ਰਿਤਕ ਅਨੀਸ਼ ਘਰ ਵਿੱਚ ਇਕੱਲਾ ਹੀ ਸੀ। ਘਟਨਾ ਦੀ ਸੂਚਨਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਹ ਹਸਪਤਾਲ ਪੁੱਜੇ। ਪੁੱਤਰ ਦੀ ਮੌਤ ਕਾਰਨ ਮਾਪਿਆਂ ਦਾ ਬੁਰਾ ਹਾਲ ਹੈ। ਘਟਨਾ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਬਾਅਦ ਦੁਪਹਿਰ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਡੇਰਾਬੱਸੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...