October 24, 2026, 12:45 am
----------- Advertisement -----------
HomeNewsLatest News97 ਸਾਲਾਂ ਬੇਬੇ ਨੇ ਪੈਦਲ ਫ਼ਤਿਹ ਕੀਤੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

97 ਸਾਲਾਂ ਬੇਬੇ ਨੇ ਪੈਦਲ ਫ਼ਤਿਹ ਕੀਤੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

Published on

----------- Advertisement -----------

ਮੰਨਿਆ ਜਾਂਦਾ ਹੈ ਕਿ ਜੇਕਰ ਤੁਹਾਨੂੰ ਗੁਰੂ ‘ਤੇ ਭਰੋਸਾ ਹੈ, ਤਾਂ ਕੋਈ ਵੀ ਚੀਜ਼ ਤੁਹਾਡੇ ਰਸਤੇ ਵਿਚ ਰੁਕਾਵਟ ਨਹੀਂ ਬਣ ਸਕਦੀ। ਇਸ ਗੱਲ ਨੂੰ ਜਮਸ਼ੇਦਪੁਰ ਦੀ ਰਹਿਣ ਵਾਲੀ ਬਜ਼ੁਰਗ ਔਰਤ ਹਰਵੰਤ ਕੌਰ ਨੇ ਸੱਚ ਸਾਬਤ ਕਰ ਦਿੱਤਾ ਹੈ। ਜਿਨ੍ਹਾਂ ਨੇ 97 ਸਾਲ ਦੀ ਉਮਰ ਵਿੱਚ ਬਹੁਤ ਹੀ ਔਖੀ ਮੰਨੀ ਜਾਂਦੀ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪੂਰੀ ਕੀਤੀ ਹੈ।
ਹਰਵੰਤ ਕੌਰ ਜਮਸ਼ੇਦਪੁਰ ਟਾਟਾ ਨਗਰ ਦੀ ਰਹਿਣ ਵਾਲੀ ਹੈ। ਹੇਮਕੁੰਟ ਸਾਹਿਬ ਸਮੁੰਦਰ ਤਲ ਤੋਂ 15225 ਫੁੱਟ ਦੀ ਉਚਾਈ ‘ਤੇ ਸਥਿਤ ਹੈ। ਹਾਲਾਂਕਿ ਪ੍ਰਸ਼ਾਸਨ, ਸਿਹਤ ਵਿਭਾਗ ਦੇ ਨਾਲ-ਨਾਲ ਉਸ ਦੇ ਪਰਿਵਾਰ ਵਾਲਿਆਂ ਨੇ ਹਰਵੰਤ ਕੌਰ ਨੂੰ ਮਨਾ ਕੀਤਾ ਪਰ ਉਹ ਨਾ ਮੰਨੀ ਅਤੇ ਉਸਨੇ ਘੰਗਰੀਆ ਤੋਂ ਹੇਮਕੁੰਟ ਸਾਹਿਬ ਤੱਕ ਛੇ ਕਿਲੋਮੀਟਰ ਦੀ ਚੜ੍ਹਾਈ ਪੈਦਲ ਹੀ ਕੀਤੀ।
ਜਾਣਕਾਰੀ ਮੁਤਾਬਿਕ ਹਰਵੰਤ ਕੌਰ ਨੂੰ ਰਿਸ਼ਤੇਦਾਰੀ ‘ਚੋ ਪਤਾ ਲੱਗਾ ਕਿ ਭਗਵਾਨ ਸਿੰਘ ਚੱਢਾ ਦੀ ਅਗਵਾਈ ‘ਚ ਬਾਰਾਬੰਕੀ, ਲਖਨਊ, ਕਾਨਪੁਰ, ਫੈਜ਼ਾਬਾਦ, ਚੰਡੀਗੜ੍ਹ ਅਤੇ ਜਮਸ਼ੇਦਪੁਰ ਤੋਂ ਸ਼ਰਧਾਲੂਆਂ ਦਾ ਜਥਾ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਹੈ। ਸੰਗਤ ਵਿੱਚ 335 ਸ਼ਰਧਾਲੂ ਸ਼ਾਮਲ ਹਨ। ਇਸ ਲਈ ਉਸ ਨੇ ਵੀ ਸੰਗਤ ਨਾਲ ਯਾਤਰਾ ਕਰਨ ਦਾ ਫੈਸਲਾ ਕੀਤਾ। ਆਖ਼ਰਕਾਰ ਉਸ ਦੀ ਜ਼ਿੱਦ ਦੇ ਸਾਹਮਣੇ ਪੁੱਤਰ ਸਮੇਤ ਰਿਸ਼ਤੇਦਾਰ ਵੀ ਹਾਰ ਗਏ ਅਤੇ ਉਹ ਯਾਤਰਾ ਲਈ ਰਾਜ਼ੀ ਹੋ ਗਏ।
ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਦੱਸਿਆ ਕਿ ਹਰਵੰਤ ਕੌਰ ਲਈ ਡੰਡੀ-ਕੰਡੀ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪਰ ਉਹ ਸੰਗਤ ਸਮੇਤ 16 ਜੁਲਾਈ ਨੂੰ ਗੋਵਿੰਦਘਾਟ ਅਤੇ 17 ਜੁਲਾਈ ਨੂੰ ਹੇਮਕੁੰਟ ਸਾਹਿਬ ਪਹੁੰਚੀ। ਵਾਪਸੀ ‘ਤੇ ਓਹਨਾ ਨੇ ਘੰਗਰੀਆ ਵਿਖੇ ਆਰਾਮ ਕੀਤਾ। ਮੁੱਖ ਪ੍ਰਬੰਧਕ ਨੇ ਦੱਸਿਆ ਕਿ ਸੰਗਤ ਸੋਮਵਾਰ ਨੂੰ ਗੋਵਿੰਦਘਾਟ ਪਹੁੰਚੀ। ਇਸ ਦੌਰਾਨ ਹਰਵੰਤ ਕੌਰ ਨੇ ਕਿਹਾ ਕਿ ਗੁਰੂ ਧਾਮ ਜਾਣ ਦਾ ਉਨ੍ਹਾਂ ਦਾ ਸੰਕਲਪ ਪੂਰਾ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...