October 15, 2026, 8:18 pm
----------- Advertisement -----------
HomeNewsLatest Newsਕੀਨੀਆ 'ਚ ਸੋਕੇ ਨਾਲ ਮਰ ਰਹੇ ਜੰਗਲੀ ਜੀਵ

ਕੀਨੀਆ ‘ਚ ਸੋਕੇ ਨਾਲ ਮਰ ਰਹੇ ਜੰਗਲੀ ਜੀਵ

Published on

----------- Advertisement -----------

ਅਕਤੂਬਰ 2021 ਤੋਂ ਤੱਟਵਰਤੀ ਅਤੇ ਦੱਖਣ-ਪੂਰਬੀ ਕੀਨੀਆ ਦੇ ਕੁਝ ਖੇਤਰਾਂ ਵਿੱਚ 1981 ਸਭ ਤੋਂ ਘੱਟ ਬਾਰਿਸ਼ ਰਿਪੋਰਟ ਕੀਤੀ ਗਈ ਹੈ ਜਿਸ ਨਾਲ ਉਥੇ ਸੋਕੇ ਦੇ ਹਾਲਾਤ ਪੈਦਾ ਹੋ ਗਏ ਹਨ। ਸੋਕੇ ਨਾਲ ਫਸਲਾਂ ਦੇ ਉਤਪਾਦਨ ਵਿੱਚ ਬਹੁਤ ਰੁਕਾਵਟ ਪਾਈ ਗਈ ਹੈ ਅਤੇ ਲਗਭਗ 2.4 ਮਿਲੀਅਨ ਭੋਜਨ ਲਈ ਸੰਘਰਸ਼ ਕਰ ਰਹੇ ਹਨ। ਸੋਕੇ ਨੇ ਪਸ਼ੂ ਧਨ ਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ।ਦੇਸ਼ ‘ਚ ਸੋਕੇ ਦਾ ਅਸਰ ਉਥੋਂ ਦੇ ਜਰਾਫ਼ਾਂ ਉੱਤੇ ਵੀ ਪਿਆ ਹੈ। ਭੁੱਖ-ਪਿਆਸ ਨਾਲ ਮਰੇ ਹੋਏ ਕੁਝ ਜਰਾਫ਼ਾਂ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੀਨੀਆ ਦੇ ਉੱਤਰ-ਪੂਰਬੀ ਸ਼ਹਿਰ ਵਜ਼ੀਰ ‘ਚ ਸਾਬੁਲੀ ਵਾਈਲਡ ਲਾਈਫ਼ ਸੈਂਚੁਰੀ ਦੇ ਅੰਦਰ 6 ਜਿਰਾਫ਼ ਮਰ ਗਏ ਹਨ।

ਇਹ ਤਸਵੀਰਾਂ ਭੋਜਨ ਤੇ ਪਾਣੀ ਦੀ ਘਾਟ ਕਾਰਨ ਕਮਜ਼ੋਰ ਹੋਏ ਜਿਰਾਫ਼ਾਂ ਦੀ ਮੌਤ ਤੋਂ ਬਾਅਦ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਿਰਾਫ਼ ਨੇੜੇ ਦੇ ਲਗਪਗ ਸੁੱਕ ਚੁੱਕੇ ਟੋਭੇ ਦਾ ਪਾਣੀ ਪੀਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਉਹ ਚਿੱਕੜ ‘ਚ ਫਸ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਥੋਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਕਿਸੇ ਹੋਰ ਥਾਂ ‘ਤੇ ਲਿਜਾਇਆ ਗਿਆ, ਜਿੱਥੇ ਇਹ ਤਸਵੀਰਾਂ ਲਈਆਂ ਗਈਆਂ। ਟੋਭਿਆਂ ਦੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਲਾਸ਼ਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...