ਪੁਲਿਸ ਮੁਕਾਬਲੇ ‘ਚ ਮਾਰੇ ਗਏ ਗੈਂਗਸਟਰ ਜਗਰੂਪ ਰੂਪਾ ਦੇ ਪਿਤਾ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਪਿੰਡ ਭਕਨਾ ‘ਚ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ‘ਚ ਪੁਲਸ ਨੇ ਦੋ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਮਾਰ ਮੁਕਾਇਆ ਸੀ। ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੁੱਧਵਾਰ ਸਵੇਰੇ 10.30 ਵਜੇ ਦੇ ਕਰੀਬ ਸ਼ੁਰੂ ਹੋਏ ਮੁਕਾਬਲੇ ਦੇ ਕਰੀਬ ਛੇ ਘੰਟੇ ਬਾਅਦ ਗੋਲੀਆਂ ਮਾਰ ਕੇ ਮਾਰ ਦਿੱਤਾ। ਇਹ ਦੋਵੇਂ ਸ਼ਾਰਪ ਸ਼ੂਟਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਸਨ ਅਤੇ ਸਿੱਧੂ ‘ਤੇ ਸਭ ਤੋਂ ਪਹਿਲਾਂ ਗੋਲੀਬਾਰੀ ਵੀ ਉਨ੍ਹਾਂ ਨੇ ਕੀਤੀ ਸੀ।
----------- Advertisement -----------
ਪੁਲਿਸ ਮੁਕਾਬਲੇ ‘ਚ ਮਾਰੇ ਗਏ ਗੈਂਗਸਟਰ ਜਗਰੂਪ ਰੂਪਾ ਦੇ ਪਿਤਾ ਨੇ ਲਾਸ਼ ਲੈਣ ਤੋਂ ਕੀਤਾ ਇਨਕਾਰ
Published on
----------- Advertisement -----------











