October 8, 2026, 1:37 am
----------- Advertisement -----------
HomeNewsLatest Newsਸੀ.ਸੀ.ਟੀ.ਵੀ ਕੈਮਰਿਆ ਰਾਹੀ ਰੱਖੀ ਜਾਵੇਗੀ ਭੈੜੇ ਅਨਸਰਾ 'ਤੇ ਤਿੱਖੀ ਨਜਰ : ਸੀਨੀਅਰ...

ਸੀ.ਸੀ.ਟੀ.ਵੀ ਕੈਮਰਿਆ ਰਾਹੀ ਰੱਖੀ ਜਾਵੇਗੀ ਭੈੜੇ ਅਨਸਰਾ ‘ਤੇ ਤਿੱਖੀ ਨਜਰ : ਸੀਨੀਅਰ ਪੁਲਿਸ ਕਪਤਾਨ

Published on

----------- Advertisement -----------

ਐਸ.ਏ.ਐਸ. ਨਗਰ 21 ਜੁਲਾਈ: ਪੰਜਾਬ ਸਰਕਾਰ ਦੀ ਭੈੜੇ ਅਨਸਰਾ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੋਹਾਲੀ ਪੁਲਿਸ ਵੱਲੋ ਜਿਲ੍ਹਾ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਅਪਰਾਧਾ ਦੀ ਰੋਕਥਾਮ ਲਈ ਅਤੇ ਭੈੜੇ ਅਨਸਰਾ ਨੂੰ ਨੱਥ ਪਾਉਣ ਲਈ ਚੰਗੀ ਸਮੱਰਥਾ ਰੱਖਣ ਵਾਲੇ ਸੀ.ਸੀ.ਟੀ.ਵੀ ਕੈਮਰੇ ਲਗਵਾਏ ਗਏ ਹਨ ਤਾ ਜੋ ਭੈੜੇ ਅਨਸਰਾ ਤੇ ਤਿੱਖੀ ਨਜਰ ਰੱਖੀ ਜਾ ਸਕੇ ਅਤੇ ਕੋਈ ਵੀ ਘਟਨਾ ਹੋਣ ਤੇ ਇਨ੍ਹਾ ਦੀ ਸਹਾਇਤਾ ਹਾਸਲ ਕੀਤੀ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਵਿੱਚ ਲਗਾਏ ਗਏ ਵੱਖ ਵੱਖ ਕੈਮਰਿਆ ਸਬੰਧੀ ਦੱਸਿਆ ਕਿਹਾ ਕਿ ਏਅਰਪੋਰਟ ਰੋਡ ਉੱਤੇ ਕੁੱਲ 11 ਸੀ.ਸੀ.ਟੀ.ਵੀ ਕੈਮਰੇ ਲਗਾ ਕੇ ਕਵਰ ਕੀਤਾ ਗਿਆ ਹੈ। ਜਿਨ੍ਹਾ ਵਿੱਚ 03 ਕੈਮਰੇ ਏ.ਐਨ.ਪੀ.ਆਰ (Automatic Number Plate Recognition) ਅਤੇ 08 ਹਾਈ ਰੈਸੂਲੇਸ਼ਨ ਕੈਮਰੇ ਹਨ। ਇਹ ਕੈਮਰੇ ਵਰਲਡ ਟਰੇਡ ਸੈਂਟਰ ਦੇ ਸਹਿਯੋਗ ਨਾਲ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗੁਰੂਦੁਆਰਾ ਸਿੰਘ ਸ਼ਹੀਦਾ ਸਾਹਿਬ ਦੇ ਨੇੜੇ ਮੇਨ ਚੌਂਕ ਵਿੱਚ ਕੁੱਲ਼ 11 ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਜਿਨ੍ਹਾ ਵਿੱਚ 03 ਕੈਮਰੇ ਏ.ਅੇਨ.ਪੀ.ਆਰ (Automatic Number Plate Recognition) ਅਤੇ 08 ਹਾਈ ਰੈਸੂਲੇਸ਼ਨ ਕੈਮਰੇ ਹਨ। ਇਹ ਕੈਮਰੇ ਹੋਮਲੈਂਡ ਸੋਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਹਨ।
ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਭਵਿੱਖ ਵਿੱਚ ਮੋਹਾਲੀ ਸ਼ਹਿਰ ਦੇ ਹੋਰ ਮੇਨ ਚੌਕਾਂ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਵੀ ਹਾਈ ਰੈਸੂਲੇਸ਼ਨ ਦੇ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...