October 23, 2026, 1:30 am
----------- Advertisement -----------
HomeNewsLatest Newsਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸੋਨੇ ਦੀ ਕਿਰਪਾਨ ਨਾਲ ਸਨਮਾਨ

ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸੋਨੇ ਦੀ ਕਿਰਪਾਨ ਨਾਲ ਸਨਮਾਨ

Published on

----------- Advertisement -----------

2015 ਵਿੱਚ ਬਰਗਾੜੀ ਵਿੱਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਲਈ ਅੱਜ ਤੱਕ ਦੁਨੀਆਂ ਭਰ ਵਿੱਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸਿੱਖ ਉਡੀਕ ਕਰ ਰਹੇ ਹਨ। ਪ੍ਰੰਤੂ ਇਸ ਬੇਹੱਦ ਗੰਭੀਰ ਮਸਲੇ ਉੱਤੇ ਸਰਕਾਰਾਂ ਵਲੋਂ ਹਾਲੇ ਤੱਕ ਕੋਈ ਤਸੱਲੀ ਯੋਗ ਕਾਰਵਾਈ ਨਹੀੰ ਕੀਤੀ ਗਈ। ਅਖੌਤੀ ਪੰਥਕ ਸਰਕਾਰ ਸਮੇਂ ਹੋਈ ਬੇਅਦਬੀ ਅਤੇ ਕੋਟਕਪੂਰਾ, ਬਹਿਬਲ ਕਲਾਂ ਗੋਲੀ ਕਾਂਡ ਵਾਪਰਿਆ। ਕਾਂਗਰਸ ਦੀ 2017 ਵਿੱਚ ਬਣੀ ਕੈਪਟਨ ਸਰਕਾਰ ਸਮੇਂ ਬਣਾਈ ਗਈ ਜਾਂਚ ਟੀਮ ਦੇ ਮੈਂਬਰ ਸਤਿਕਾਰਯੋਗ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨੇ ਨਿਰਪੱਖ ਹੋ ਕੇ ਬਿਨਾ ਕਿਸੇ ਡਰ ਭੈਅ ਤੋਂ ਬੇਅਦਬੀ ਅਤੇ ਗੋਲੀ ਕਾਂਡ ਦੇ ਅਸਲੀ ਦੋਸ਼ੀਆਂ ਨੂੰ ਆਪਣੀ ਜਾਂਚ ਰਿਪੋਰਟ ਦੌਰਾਨ ਤੱਥਾਂ ਤੇ ਸਬੂਤਾਂ ਸਮੇਤ ਨੰਗਾ ਕੀਤਾ ਪ੍ਰੰਤੂ ਕੈਪਟਨ ਸਰਕਾਰ ਵੱਲੋਂ ਇਸ ਜਾਂਚ ਦੀ ਪੈਰਵਾਈ ਨਾ ਕਰਨ ਕਰਕੇ ਦੋਸ਼ੀ ਬਚਦੇ ਰਹੇ। ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨੇ ਇਨਸਾਫ ਦੀ ਅਵਾਜ਼ ਬੁਲੰਦ ਕਰਨ ਲਈ ਗੁਰੂ ਪਿਆਰ ਵਿੱਚ ਆਪਣੀ ਆਈ ਜੀ ਦੀ ਨੌਕਰੀ ਨੂੰ ਤਿਆਗ ਕੇ ਸਿਆਸਤ ਵਿੱਚ ਕਦਮ ਰੱਖਿਆ। ਜਿੱਥੇ ਉਹ ਆਪਣੀ ਨੌਕਰੀ ਦੌਰਾਨ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਨੂੰ ਇਨਸਾਫ਼ ਤੱਕ ਲਿਜਾਣ ਲਈ ਤੱਤਪਰ ਸਨ ਬਿਲਕੁਲ ਉਸੇ ਤਰ੍ਹਾਂ ਹੀ ਹੁਣ ਵਿਧਾਇਕ ਬਣਨ ਪਿੱਛੋਂ ਵੀ ਆਪਣੀ ਸਰਕਾਰ ਉੱਤੇ ਇਨਾਂ ਮਾਮਲਿਆਂ ਨੂੰ ਹੱਲ ਕਰਨ ਲਈ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਬੇਬਾਕੀ ਨਾਲ ਅਵਾਜ਼ ਚੁੱਕ ਰਹੇ ਹਨ।

ਲੰਘੇ ਵਿਧਾਨ ਸਭਾ ਦੇ ਸ਼ੈਸ਼ਨ ਵਿਚ ਜਿੱਥੇ ਕਹਿੰਦੇ ਕਹਾਉਂਦੇ ਵਿਧਾਇਕ ਬੇਅਦਬੀ ਦੇ ਮਾਮਲੇ ਉੱਤੇ ਇਕ ਅੱਖਰ ਤੱਕ ਨਹੀਂ ਬੋਲੇ ਉੱਥੇ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨੇ ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਦੇ ਦਿਲਾਂ ਦੀ ਹੂਕ ਨੂੰ ਵਿਧਾਨ ਸਭਾ ਵਿੱਚ ਆਪਣੇ ਬੋਲਾਂ ਰਾਹੀਂ ਉਠਾ ਕੇ ਆਪਣੀ ਹੀ ਸਰਕਾਰ ਨੂੰ ਸਵਾਲ ਕੀਤੇ। ਉਹਨਾਂ ਦੀਆਂ ਇਨਾਂ ਕੋਸ਼ਿਸ਼ਾਂ ਦੀ ਹੌਸ਼ਲਾ ਅਫਜ਼ਾਈ ਕਰਨ ਦੇ ਲਈ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਏ ਖਾਲਸਾ ਜਥੇਬੰਦੀ ਦੇ ਮੁਖੀ ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਹਰਜੀਤ ਸਿੰਘ ਢਪਾਲੀ ਦੀ ਅਗਵਾਈ ਹੇਠ ਬੀਬੀ ਨਸੀਬ ਕੌਰ ਪਤਨੀ ਪਰਮਜੀਤ ਸਿੰਘ ਪੰਮਾ ਲੁਧਿਆਣਾ ਦੇ ਸਹਿਯੋਗ ਨਾਲ ਸਿੱਖ ਸੰਗਤ ਵਲੋਂ ਸੋਨੇ ਦੀ ਸ਼੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਭਾਈ ਮਾਝੀ, ਭਾਈ ਢਪਾਲੀ ਨੇ ਕਿਹਾ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਤਰਾਂ ਹੀ ਆਪ ਪਾਰਟੀ ਦੇ ਬਾਕੀ ਵਿਧਾਇਕ ਵੀ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲੇ ਨੂੰ ਇਨਸਾਫ ਤੱਕ ਲਿਜਾਣ ਲਈ ਅਵਾਜ਼ ਬੁਲੰਦ ਕਰਨ ਤਾਂ ਜਰੂਰ ਹੀ ਦੋਸ਼ੀਆਂ ਨੂੰ ਸਜ਼ਾਵਾਂ ਹੋਣਗੀਆਂ ਅਤੇ ਜੇਕਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਰਾਜ ਸੱਤਾ ਦੇ ਨਸ਼ੇ ਵਿਚ ਇਸ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾ ਕੇ ਸਮਾਂ ਲੰਘਾਉਣ ਦੀ ਕੋਸ਼ਿਸ਼ ਕਰਨਗੇ ਤਾਂ ਇਨਾਂ ਦਾ ਹਸ਼ਰ ਵੀ ਪਿਛਲੀਆਂ ਸਰਕਾਰਾਂ ਵਾਲਾ ਹੀ ਹੋਵੇਗਾ। ਉਹਨਾਂ ਨੇ ਕਿਹਾ ਕਿ ਹੁਣ ਤਾਂ ਆਪ ਪਾਰਟੀ ਨੂੰ ਸਿਰਫ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਜਾਂਚ ਟੀਮ ਵਾਲੀ ਰਿਪੋਰਟ ਉੱਤੇ ਕਾਰਵਾਈ ਕਰਕੇ ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਨੂੰ ਇਨਸਾਫ ਦੇ ਕੇ ਚੋਣਾਂ ਤੋਂ ਪਹਿਲਾਂ ਕੀਤਾ ਹੋਇਆ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਇਸ ਸਮੇਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨੇ ਦਰਬਾਰ ਏ ਖਾਲਸਾ ਜਥੇਬੰਦੀ ਅਤੇ ਸਿੱਖ ਸੰਗਤ ਵਲੋਂ ਮਿਲੇ ਸਨਮਾਨ ਬਾਰੇ ਬੋਲਦਿਆਂ ਕਿਹਾ ਕਿ ਇਸ ਦਿੱਤੇ ਮਾਨ ਸਨਮਾਨ ਲਈ ਗੁਰੂ ਸਾਹਿਬ ਜੀ ਦਾ ਸ਼ੁਕਰ ਗੁਜਾਰ ਹਾਂ। ਮੈਂ ਬੇਅਦਬੀ ਅਤੇ ਗੋਲੀ ਕਾਂਡ ਦੇ ਇਨਸਾਫ ਲਈ ਗੁਰੂ ਕਿਰਪਾ ਨਾਲ ਪਹਿਲੇ ਦਿਨ ਤੋਂ ਅਵਾਜ਼ ਬੁਲੰਦ ਕਰ ਰਿਹਾ ਹਾਂ ਅਤੇ ਹੁਣ ਵੀ ਸਾਡੀ ਸਰਕਾਰ ਇਸ ਮਾਮਲੇ ਨੂੰ ਇਨਸਾਫ਼ ਤੱਕ ਲੈ ਕੇ ਜਾਣ ਲਈ ਬੇਹੱਦ ਗੰਭੀਰ ਹੈ। ਉਹਨਾਂ ਸਿੱਖ ਸੰਗਤ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੈਂ ਕਦੇ ਵੀ ਤੁਹਾਨੂੰ ਨਿਰਾਸ਼ ਨਹੀਂ ਕਰਾਂਗਾ ਇਸ ਮਸਲੇ ਤੇ ਜਦ ਵੀ ਜਿੱਥੇ ਵੀ ਮੇਰੀ ਡਿਊਟੀ ਹੋਵੇਗੀ ਮੈਂ ਬਤੌਰ ਗੁਰੂ ਗੋਬਿੰਦ ਸਿੰਘ ਜੀ ਦਾ ਬੱਚਾ ਹੋਣ ਦੇ ਨਾਮ ‘ਤੇ ਬੇਖੌਫ ਹੋ ਕੇ ਤਨ ਦੇਹੀ ਨਾਲ ਨਿਭਾਂਵਾਂਗਾ। ਇਸ ਸਮੇਂ ਬੀਬੀ ਨਸੀਬ ਕੌਰ, ਭਾਈ ਪਰਮਜੀਤ ਸਿੰਘ ਪੰਮਾ ਲੁਧਿਆਣਾ,ਮਨਜਿੰਦਰ ਸਿੰਘ ਈਸੀ ਭਾਈ ਕੁਲਦੀਪ ਸਿੰਘ ਮਧੇਕੇ, ਭਾਈ ਗੁਰਦਿਆਲ ਸਿੰਘ ਸਲਾਬਤਪੁਰਾ, ਰਣਬੀਰ ਸਿੰਘ ਕੋਠਾ ਗੁਰੂ, ਭਾਈ ਜਗਜੀਤ ਸਿੰਘ ਦੌਲਾ ਸਿੰਘ ਵਾਲਾ,ਭਾਈ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਾਜ਼ਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...