ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਖੇਤੀ ਮੁੱਦਿਆਂ ਲਈ ਕੇਂਦਰ ਵੱਲੋਂ ਬਣਾਈ ਗਈ ਐੱਮ.ਐੱਸ.ਪੀ ਕਮੇਟੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੱਤਰ ਲਿਖਿਆ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਲਿਖਿਆ ਕਿ “ਐਮਐਸਪੀ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖਿਆ ਅਤੇ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦੇ ਹੱਕਾਂ ਨੂੰ ਭੁਲਾਇਆ ਨਹੀਂ ਜਾ ਸਕਦਾ।”












