September 15, 2026, 6:34 am
----------- Advertisement -----------
HomeNewsLatest Newsਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਨੀਰਜ ਚੋਪੜਾ

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚੇ ਨੀਰਜ ਚੋਪੜਾ

Published on

----------- Advertisement -----------

ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਨੀਰਜ ਚੋਪੜਾ ਨੇ ਪਹਿਲੇ ਹੀ ਯਤਨ ਵਿੱਚ 88.39 ਮੀਟਰ ਦਾ ਥਰੋਅ ਸੁੱਟ ਕੇ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ ਜਦਕਿ ਰੋਹਿਤ ਯਾਦਵ ਵੀ ਫਾਈਨਲ ‘ਚ ਜਗ੍ਹਾ ਬਣਾਉਣ ‘ਚ ਕਾਮਯਾਬ ਰਹੇ। ਚੋਪੜਾ ਨੇ ਗਰੁੱਪ ਏ ਕੁਆਲੀਫਿਕੇਸ਼ਨ ਵਿੱਚ ਸ਼ੁਰੂਆਤ ਕੀਤੀ ਅਤੇ 88.39 ਮੀਟਰ ਦਾ ਥਰੋਅ ਸੁੱਟਿਆ। ਇਹ ਉਸ ਦੇ ਕਰੀਅਰ ਦਾ ਤੀਜਾ ਸਰਵੋਤਮ ਥਰੋਅ ਸੀ। ਰੋਹਿਤ ਨੇ ਗਰੁੱਪ ਬੀ ਵਿੱਚ 80 .42 ਮੀਟਰ ਦਾ ਥਰੋਅ ਸੁੱਟਿਆ। ਫਾਈਨਲ ਚ ਐਤਵਾਰ ਨੂੰ ਸਵੇਰੇ 7.05 ਵਜੇ ਹੋਵੇਗਾ।
ਨੀਰਜ ਅਤੇ ਰੋਹਿਤ ਸਮੇਤ ਕੁੱਲ 12 ਖਿਡਾਰੀਆਂ ਨੇ ਜੈਵਲਿਨ ਥਰੋਅ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਚੈੱਕ ਗਣਰਾਜ ਦੇ ਜੈਕਬ ਵਡਲੇਜਚ ਨੇ ਵੀ ਆਪਣੀ ਪਹਿਲੀ ਕੋਸ਼ਿਸ਼ ਵਿੱਚ 85.23 ਮੀਟਰ ਜੈਵਲਿਨ ਸੁੱਟ ਕੇ ਫਾਈਨਲ ਵਿੱਚ ਥਾਂ ਬਣਾਈ। ਭਾਰਤੀ ਅਥਲੀਟ ਐਲਡੋਸ ਪੌਲ ਨੇ ਟ੍ਰਿਪਲ ਜੰਪ ਮੁਕਾਬਲੇ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਉਹ 16.68 ਮੀਟਰ ਦੀ ਛਾਲ ਨਾਲ ਟਾਪ-12 ‘ਚ ਰਹੇ। ਇਕ ਹੋਰ ਭਾਰਤੀ ਜੰਪਰ ਪਰਵੀਨ ਨੇ 16.49 ਮੀਟਰ ਉੱਚੀ ਛਾਲ ਲਗਾਈ ਅਤੇ 16ਵੇਂ ਨੰਬਰ ‘ਤੇ ਰਹੀ। ਇਸ ਦੇ ਨਾਲ ਹੀ ਅਬਦੁੱਲਾ ਅਬੋਬਰੇਕਰ 16.45 ਮੀਟਰ ਉੱਚੀ ਛਾਲ ਮਾਰ ਕੇ 19ਵੇਂ ਨੰਬਰ ‘ਤੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...