November 6, 2026, 10:27 pm
----------- Advertisement -----------
HomeNewsLatest Newsਸੁਵਿਧਾ ਸੈਂਟਰਾਂ ਦੇ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕੀਤੇ ਜਾਣ ਦਾ...

ਸੁਵਿਧਾ ਸੈਂਟਰਾਂ ਦੇ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਕੀਤੇ ਜਾਣ ਦਾ ਡਿਪਟੀ ਮੇਅਰ ਨੇ ਕੀਤਾ ਵਿਰੋਧ

Published on

----------- Advertisement -----------

ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਸੁਵਿਧਾ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖੇ ਜਾਣ ਦਾ ਤਿੱਖਾ ਵਿਰੋਧ ਕੀਤਾ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੇ ਫੇਜ਼ 5 ਵਿੱਚ ਸੁਵਿਧਾ ਸੈਂਟਰ ਲਈ ਬਣਾਈ ਛੋਟੇ ਜਿਹੇ ਬਿਲਡਿੰਗ ਵਿੱਚ ਮੁਹੱਲਾ ਕਲੀਨਿਕ ਦੀ ਥਾਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਨੂੰ ਇਕ ਮਜ਼ਾਕ ਦੱਸਦਿਆਂ ਕਿਹਾ ਕਿ ਫੇਜ਼ 5 ਵਿਚ ਪਹਿਲਾਂ ਹੀ ਧਰਾਨਾ ਭਵਨ ਵਿੱਚ ਇੱਕ ਬਹੁਤ ਵਧੀਆ ਸਰਕਾਰੀ ਡਿਸਪੈਂਸਰੀ ਚੱਲ ਰਹੀ ਹੈ ਜੋ ਕਿ ਇਥੋਂ ਮਹਿਜ਼ ਇਕ ਗਲੀ ਦੂਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਿਰਫ਼ ਇਕ ਡਰਾਮੇਬਾਜ਼ੀ ਹੈ ਜਿਸ ਰਾਹੀਂ ਪਾਰਟੀ ਆਪਣੀ ਵਾਹ ਵਾਹ ਖੱਟਣਾ ਚਾਹੁੰਦੀ ਹੈ ਤਾਂ ਜੋ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਵਿੱਚ ਇਸ ਦਾ ਲਾਹਾ ਲਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਫੇਜ਼ 3 ਬੀ 1 ਵਿਚ ਡਿਸਪੈਂਸਰੀ ਨੂੰ ਅਪਗਰੇਡ ਕਰਕੇ ਹਸਪਤਾਲ ਬਣਾਇਆ ਗਿਆ ਹੈ ਅਤੇ ਸ਼ਾਨਦਾਰ ਬਿਲਡਿੰਗ ਕਰੋੜਾਂ ਰੁਪਏ ਖਰਚ ਕੇ ਬਣਾਈ ਗਈ ਸੀ ਜਿਸ ਦੇ ਬੁਨਿਆਦੀ ਢਾਂਚੇ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਬਹੁਤ ਬਿਹਤਰ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਦੀਆਂ ਹਨ ਪਰ ਅਸਲੀਅਤ ਇਹ ਹੈ ਕਿ ਇੱਥੇ ਹਾਲੇ ਤਕ ਡਾਕਟਰ ਫੇਜ਼ 6 ਦੇ ਹਸਪਤਾਲ ਤੋਂ ਡੈਪੂਟੇਸ਼ਨ ਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਦਾ ਆਪ੍ਰੇਸ਼ਨ ਥੀਏਟਰ ਸਟੇਟ ਆਫ ਆਰਟ ਬਣਿਆ ਹੋਇਆ ਹੈ ਜਿਸ ਦੀ ਕੋਈ ਵਰਤੋਂ ਹਾਲੇ ਨਹੀਂ ਕੀਤੀ ਜਾ ਰਹੀ ਜੋ ਕਿ ਬਦਕਿਸਮਤੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਹ ਬਣਿਆ ਬਣਾਇਆ ਬੁਨਿਆਦੀ ਢਾਂਚਾ ਮਿਲਿਆ ਹੈ ਪਰ ਇੱਥੇ ਸਟਾਫ ਦੀ ਤਾਇਨਾਤੀ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਦੇ ਨਵੇਂ ਸੈਕਟਰਾਂ ਵਿਚ ਦੋ ਨਵੀਆਂ ਡਿਸਪੈਂਸਰੀਆਂ ਬਣਾਈਆਂ ਜਾਣੀਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਉਨ੍ਹਾਂ ਨੂੰ ਫੌਰੀ ਤੌਰ ਤੇ ਮੁਕੰਮਲ ਕੀਤਾ ਜਾਵੇ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਗਾ ਦੌੜ ਪਿੱਛਾ ਚੌੜ ਵਾਲੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸੁਵਿਧਾਵਾਂ ਦੇਨ਼ ਦੇ ਮਾਮਲੇ ਵਿਚ ਵੀ ਪਾਰਟੀ ਦਾ ਡਬਲ ਸਟੈਂਡਰਡ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਦੀ ਗੱਲ ਇਹ ਹੈ ਕਿ ਇਕ ਪਾਸੇ ਆਮ ਆਦਮੀ ਕਲੀਨਿਕ ਖੋਲ੍ਹੀ ਜਾਂਦੀ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਖੁਦ ਅਪੋਲੋ ਹਸਪਤਾਲ ਵਿੱਚ ਜਾ ਕੇ ਇਲਾਜ ਕਰਵਾਉਂਦੇ ਹਨ।
ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਇਸ਼ਤਿਹਾਰ ਆਮ ਆਦਮੀ ਕਲੀਨਿਕ ਦੇ ਨਾਂ ਤੇ ਗੁਜਰਾਤ ਅਤੇ ਹਿਮਾਚਲ ਦੀਆਂ ਅਖ਼ਬਾਰਾਂ ਵਿੱਚ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ਼ਤਿਹਾਰ ਦਿੱਤੇ ਵੀ ਜਾਣੇ ਸਨ ਤਾਂ ਉਹ ਪੰਜਾਬ ਦੇ ਅਖ਼ਬਾਰਾਂ ਵਿੱਚ ਦਿੱਤੇ ਜਾਣੇ ਚਾਹੀਦੇ ਸਨ। ਪਰ ਫੋਕੀ ਵਾਹ ਵਾਹੀ ਖੱਟਣ ਲਈ ਇਸ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਪਰੰਪਰਿਕ ਪਾਰਟੀਆਂ ਨੂੰ ਰੱਦ ਕਰਕੇ ਆਮ ਆਦਮੀ ਪਾਰਟੀ ਉੱਤੇ ਭਰੋਸਾ ਕਰਕੇ ਪਰ ਤਿੰਨ ਮਹੀਨਿਆਂ ਵਿੱਚ ਹੀ ਇਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਦਿਖਾਈ ਦੇ ਰਿਹਾ ਹੈ ਅਤੇ ਸੰਗਰੂਰ ਦੀ ਲੋਕ ਸਭਾ ਜ਼ਿਮਨੀ ਚੋਣ ਨੇ ਸਾਬਿਤ ਕਰ ਦਿੱਤਾ ਹੈ ਜਿੱਥੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੱਲ ਨੰਗੇ ਚਿੱਟੇ ਤੌਰ ਤੇ ਕੰਧ ਤੇ ਲਿਖੀ ਗਈ ਹੈ ਪਰ ਸ਼ਾਇਦ ਆਮ ਆਦਮੀ ਪਾਰਟੀ ਨੂੰ ਇਹ ਗੱਲ ਦਿਖਾਈ ਨਹੀਂ ਦੇ ਰਹੀ ਤਾਂ ਹੀ ਇਸ ਤਰ੍ਹਾਂ ਦੇ ਫੈਸਲੇ ਕੀਤੇ ਜਾ ਰਹੇ ਹਨ।
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਹ ਵੀ ਸਵਾਲ ਪੁੱਛਿਆ ਕਿ ਹੁਣ ਮੁਹੱਲਾ ਕਲੀਨਿਕ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ ਤਾਂ ਕੀ ਖ਼ਾਸ ਲੋਕਾਂ ਵਾਸਤੇ ਵੱਖਰੀਆਂ ਕਲੀਨਿਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਪੰਜਾਬ ਦੀ ਸਰਕਾਰ ਦਿੱਲੀ ਦੇ ਇਸ਼ਾਰੇ ਤੇ ਚੱਲਦੀ ਹੈ ਅਤੇ ਜੋ ਦਿੱਲੀ ਤੋਂ ਫੁਰਮਾਨ ਹੁੰਦਾ ਹੈ ਉਹ ਪੰਜਾਬ ਵਿੱਚ ਲਾਗੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਵਾਸਤੇ ਖ਼ੁਦ ਆਪਣੇ ਫ਼ੈਸਲੇ ਲੈਣੇ ਚਾਹੀਦੇ ਹਨ ਨਾ ਕਿ ਦਿੱਲੀ ਦੇ ਅੱਗੇ ਆਪਣੇ ਗੋਡੇ ਟੇਕਣ ਦੀ ਕੋਈ ਲੋੜ ਹੈ। ਉਨ੍ਹਾਂ ਕਿਹਾ ਕਿ ਕਿਤੇ ਇਹ ਨਾ ਹੋਵੇ ਕਿ ਮਹਾਰਾਸ਼ਟਰ ਵਾਂਗ ਇੱਥੋਂ ਵੀ ਆਮ ਆਦਮੀ ਪਾਰਟੀ ਦੇ ਐਮ ਐਲ ਏ ਦੀ ਬੱਸ ਭਰ ਕੇ ਕੋਈ ਹੋਰ ਲੈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...