October 27, 2026, 3:24 am
----------- Advertisement -----------
HomeNewsLatest Newsਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਨੇ ਕੀਤੀ ਮੀਟਿੰਗ,ਕਿਹਾ -ਸੂਬਾ...

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਨੇ ਕੀਤੀ ਮੀਟਿੰਗ,ਕਿਹਾ -ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ‘ਤੇ ਵਚਨਬੱਧ

Published on

----------- Advertisement -----------

ਚੰਡੀਗੜ੍ਹ, ਜੁਲਾਈ 22: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਸੈਕਟਰ 35 ਦੇ ਮਿਊਂਸਪਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਹੰਭਲਾ ਮਾਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂਕਿ ਕਿਸਾਨੀ ਇਸ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਇਸੇ ਤਹਿਤ ਸੂਬਾ ਸਰਕਾਰ ਦਾ ਇਹ ਤਹੱਈਆ ਹੈ ਕਿ ਗੰਨਾ ਕਿਸਾਨਾਂ ਨੂੰ ਨਿੱਜੀ ਮਿੱਲਾਂ ਹੱਥੋਂ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਨਿੱਜੀ ਗੰਨਾ ਮਿੱਲਾਂ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਬਾਕੀ ਅਦਾਇਗੀਆਂ ਸਮੇਂ ਸਿਰ ਕਰਨ ਲਈ ਕਿਹਾ ਜਾਵੇਗਾ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮਿੱਲ ਬੰਦ ਕੀਤੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਜਿਥੋਂ ਤੱਕ ਸਹਿਕਾਰੀ ਮਿੱਲਾਂ ਵੱਲ ਗੰਨਾਂ ਕਿਸਾਨਾਂ ਦੇ 300 ਕਰੋੜ ਰੁਪਏ ਦੇ ਬਕਾਏ ਦਾ ਸਬੰਧ ਹੈ ਤਾਂ ਇਹ 3 ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇਗਾ। ਇਸ ਵਿੱਚੋਂ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ ਅਦਾ ਕੀਤੀ ਜਾਵੇਗੀ ਜਦੋਂ ਕਿ 100 ਕਰੋੜ ਰੁਪਏ ਦੀ ਹੀ ਦੂਜੀ ਕਿਸ਼ਤ 30 ਅਗਸਤ ਤੱਕ ਜਾਰੀ ਹੋਵੇਗੀ। ਆਖਰੀ ਕਿਸ਼ਤ ਜੋ ਕਿ 100 ਕਰੋੜ ਰੁਪਏ ਦੀ ਹੀ ਹੋਵੇਗੀ, 15 ਸਤੰਬਰ ਤੱਕ ਜਾਰੀ ਹੋਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ ਗੰਨਾਂ ਮਿੱਲਾਂ ਨੂੰ ਅਤਿ ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸੇ ਲੜੀ ਤਹਿਤ ਬਟਾਲਾ ਅਤੇ ਗੁਰਦਾਸਪੁਰ ਦੀਆਂ ਮਿੱਲਾਂ ਵਿੱਚ ਨਵੀਂ ਮਸ਼ੀਨਰੀ ਸਥਾਪਤ ਕੀਤੀ ਜਾ ਰਹੀ ਹੈ।

ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਇਸੇ ਸਿਲਸਿਲੇ ਵਿੱਚ ਮੁੱਖ ਮੰਤਰੀ ਨੇ ਅੱਜ ਹੀ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਸਥਾਨ ਨਾ ਦਿੱਤੇ ਜਾਣ ਦਾ ਵਿਰੋਧ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਦਰਜ ਕੇਸਾਂ ਨੂੰ ਵਾਪਸ ਲੈਣ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਮੁੱਦਾ ਉਹ ਜ਼ੋਰ-ਸ਼ੋਰ ਨਾਲ ਮੁੱਖ ਮੰਤਰੀ ਕੋਲ ਚੁੱਕਣਗੇ। ਕਰਜ਼ਾ ਮੁਆਫੀ ਬਾਰੇ ਉਹਨਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਬੜੇ ਪ੍ਰਭਾਵੀ ਢੰਗ ਨਾਲ ਚੁੱਕਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...