November 17, 2026, 11:17 am
----------- Advertisement -----------
HomeNewsLatest Newsਇੱਕ ਹੋਰ ਸਕਾਰਾਤਮਕ ਸਰਵੇਖਣ ਨਾਲ, ਕੈਪਟਨ ਅਮਰਿੰਦਰ ਸਿੰਘ ਮੁੜ ਤੋਂ ਹੋਏ ਸਹੀ...

ਇੱਕ ਹੋਰ ਸਕਾਰਾਤਮਕ ਸਰਵੇਖਣ ਨਾਲ, ਕੈਪਟਨ ਅਮਰਿੰਦਰ ਸਿੰਘ ਮੁੜ ਤੋਂ ਹੋਏ ਸਹੀ ਸਾਬਤ

Published on

----------- Advertisement -----------

ਚੰਡੀਗੜ, 22 ਜੁਲਾਈ : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਨਾਮਵਰ ਨਿਰਪੱਖ ਅਤੇ ਸੁਤੰਤਰ ਏਜੰਸੀਆਂ ਦੁਆਰਾ ਵਾਰ-ਵਾਰ ਕੀਤੇ ਗਏ ਸਰਵੇਖਣਾਂ ਨੇ ਉਨ੍ਹਾਂ ਦੁਆਰਾ ਸਾਡੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਉੱਤੇ ਮੋਹਰ ਲਗਾ ਦਿੱਤੀ ਹੈ ਅਤੇ ਉਨ੍ਹਾਂ ਦੁਆਰਾ ਕੀਤੇ ਚੰਗੇ ਕੰਮਾਂ ਦਾ ਮੁੜ ਤੋਂ ਪ੍ਰਮਾਣ ਦਿੱਤਾ ਹੈ। ਇਹ ਸਰਵੇਖਣ ਦਰਸਾਉਂਦੇ ਹਨ ਕਿ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਿੱਖਿਆ, ਵਪਾਰ, ਨਿਵੇਸ਼ ਜਾਂ ਨਵੀਨਤਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਕੈਪਟਨ ਅਮਰਿੰਦਰ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿੱਥੇ ਪੰਜਾਬ, ਇੰਡੀਆ ਇਨੋਵੇਟਿਵ ਇੰਡੈਕਸ 2021 ਦੀ ਸ਼੍ਰੇਣੀ ਵਿੱਚ ਚਾਰ ਸਥਾਨ ਉਪਰ ਵੱਲ ਵਧਿਆ ਹੈ, ਜਦਕਿ ਇਸ ਦੇ ਮੁਕਾਬਲੇ ਦਿੱਲੀ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਸ਼੍ਰੇਣੀ ਵਿੱਚ ਇੱਕ ਕਦਮ ਹੇਠਾਂ ਆ ਗਈ ਹੈ।

ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ ਜਾਰੀ ਕੀਤੀ ਬਿਜ਼ਨਸ ਰਿਫਾਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.) ਦੀ ਰਿਪੋਰਟ ਅਨੁਸਾਰ ਪੰਜਾਬ ਦੇਸ਼ ਦੇ ਚੋਟੀ ਦੇ ਸੱਤ ਰਾਜਾਂ ਵਿੱਚ ਸ਼ਾਮਲ ਹੈ, ਜੋ ਕਿ ਦਿੱਲੀ ਤੋਂ ਬਹੁਤ ਅੱਗੇ ਹੈ। ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਸਿੱਖਿਆ ਸਰਵੇਖਣ ਦਾ ਵੀ ਹਵਾਲਾ ਦਿੱਤਾ ਜਿਸ ਵਿੱਚ ਪੰਜਾਬ ਨੇ ਸਿੱਖਿਆ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੀਤਾ, ਜਦੋਂ ਕਿ ਦਿੱਲੀ ਨੇ ਇਸ ਮਾਪਦੰਡ ਵਿੱਚ ਬੁਰੀ ਤਰ੍ਹਾਂ ਪ੍ਰਦਰਸ਼ਨ ਕੀਤਾ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ਇਹ ਪ੍ਰਦਰਸ਼ਨ ਸੂਚਕ ਅੰਕ ਦੇ ਵੱਖ-ਵੱਖ ਮਾਪਦੰਡਾਂ ਦੀਆਂ ਕੁਝ ਉਦਾਹਰਣਾਂ ਹਨ। ਉਨ੍ਹਾਂ ਕਿਹਾ, ਇੱਕ ਵਾਰ ਸਿਹਤ ਸੰਭਾਲ ਬਾਰੇ ਸਰਵੇਖਣ ਵੀ ਆ ਜਾਣ ਦਵੋ, ਖਾਸ ਕਰਕੇ ਕੋਵਿਡ ਦੇ ਸਮੇਂ ਦੌਰਾਨ, ਉਸ ਵਿੱਚ ਵੀ ਪੰਜਾਬ ਵੀ ਸਭ ਤੋਂ ਅੱਗੇ ਆਵੇਗਾ।

ਪੰਜਾਬ ਵਿੱਚ ਦਿੱਲੀ ਮਾਡਲ ਅਪਣਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ‘ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਸਮੇਤ ਵਿਕਾਸ ਦੇ ਹਰ ਖੇਤਰ ਵਿੱਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਪੰਜਾਬ ਮਾਡਲ ਨੂੰ ਬਿਹਤਰ ਢੰਗ ਨਾਲ ਅਪਣਾਉਣਾ ਚਾਹੀਦਾ ਹੈ, ਜਿਸ ਨੂੰ ਹਾਲੇ ਤੱਕ ‘ਆਪ’ ਆਪਣੇ ਵਿਕਾਸ ਦੇ ਮਾਡਲ ਦਾ ਪ੍ਰਮੁੱਖ ਬਿੰਦੂ ਹੋਣ ਦਾ ਦਾਅਵਾ ਕਰਦੀ ਆ ਰਹੀ ਹੈ।

ਕੈਪਟਨ ਅਮਰਿੰਦਰ ਨੇ ਕਾਂਗਰਸ ‘ਚ ਆਪਣੇ ਸਾਬਕਾ ਪਾਰਟੀ ਸਹਿਯੋਗੀਆਂ ‘ਤੇ ਵੀ ਚੁਟਕੀ ਲਈ, ਜਿਨ੍ਹਾਂ ਨੇ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਸਾਰੇ ਕੰਮਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ, ”ਜੇਕਰ ਉਨ੍ਹਾਂ ਨੇ ਸਾਡੇ ਕੀਤੇ ਹਰ ਕੰਮ ਤੋਂ ਇਨਕਾਰ ਨਾ ਕੀਤਾ ਹੁੰਦਾ ਤਾਂ ਕਾਂਗਰਸ ਪਾਰਟੀ ਅੱਜ ਬਿਹਤਰ ਸਥਿਤੀ ‘ਚ ਹੁੰਦੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...