November 8, 2026, 2:24 am
----------- Advertisement -----------
HomeNewsHukamnamaAaj Ka Hukumnama

Aaj Ka Hukumnama

Published on

----------- Advertisement -----------

ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵ ੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥

(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ । (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।੧।ਰਹਾਉ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...