September 11, 2026, 10:27 pm
----------- Advertisement -----------
HomeNewsLatest Newsਚੇਤਨ ਸਿੰਘ ਜੌੜਾਮਾਜਰਾ ਨੇ ਪਾਤੜਾਂ ਵਿਖੇ ਘਰ ਦੀ ਛੱਤ ਡਿਗਣ ਕਰਕੇ ਚਾਰ...

ਚੇਤਨ ਸਿੰਘ ਜੌੜਾਮਾਜਰਾ ਨੇ ਪਾਤੜਾਂ ਵਿਖੇ ਘਰ ਦੀ ਛੱਤ ਡਿਗਣ ਕਰਕੇ ਚਾਰ ਜੀਆਂ ਦਾ ਪਰਿਵਾਰ ਗੁਆਉਣ ਵਾਲੇ ਬੱਚੇ ਵਿਕਾਸ ਲਈ ਵਿਤੀ ਸਹਾਇਤਾ ਦਾ ਕੀਤਾ ਐਲਾਨ

Published on

----------- Advertisement -----------

ਪਾਤੜਾਂ, 23 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਾਤੜਾਂ ਵਿਖੇ ਪੁੱਜ ਕੇ ਆਪਣੇ ਮਾਪਿਆਂ ਸਮੇਤ ਪਰਿਵਾਰ ਦੇ 4 ਜੀਅ ਗੁਆਉਣ ਵਾਲੇ ਬੱਚੇ ਵਿਕਾਸ ਨਾਲ ਦੁੱਖ ਵੰਡਾਇਆ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।
ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਜੋ ਜੀਅ ਇਸ ਜਹਾਨ ਤੋਂ ਚਲੇ ਗਏ, ਉਨ੍ਹਾਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰੰਤੂ ਪੰਜਾਬ ਸਰਕਾਰ ਇਸ ਬੱਚੇ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਅਗਲੇਰੀ ਪੜ੍ਹਾਈ ਸਮੇਤ ਰਾਸ਼ਨ ਮੁਹੱਈਆ ਕਰਵਾਉਣ ਤੋਂ ਇਲਾਵਾ ਪ੍ਰਤੀ ਜੀਅ 4 ਲੱਖ ਰੁਪਏ ਵਿਤੀ ਸਹਾਇਤਾ ਇਸ ਬੱਚੇ ਨੂੰ 16 ਲੱਖ ਰੁਪਏ ਦਿੱਤੀ ਜਾਵੇਗੀ।

ਇਸ ਉਪਰੰਤ ਸਿਹਤ ਮੰਤਰੀ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਾਤੜਾਂ ਤੇ ਸ਼ੁਤਰਾਣਾ ਦੇ ਹਸਪਤਾਲਾਂ ‘ਚ ਜਾ ਕੇ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਮਰੀਜਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਨੇ ਇੱਥੇ ਤਾਇਨਾਤ ਡਾਕਟਰਾਂ ਤੇ ਹੋਰ ਅਮਲੇ ਨੂੰ ਮਰੀਜਾਂ ਨਾਲ ਮਿੱਤਰਤਾ ਭਰਪੂਰ ਵਿਵਹਾਰ ਕਰਨ ਤੇ ਸਾਫ਼-ਸਫਾਈ ਰੱਖਣ ਸਮੇਤ ਹੋਰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਸਿਹਤ ਮੰਤਰੀ ਨੇ ਇਸ ਮੌਕੇਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਨੂੰ ਪੂਰਾ ਕਰਨ ਲਈ ਰਾਜ ‘ਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਰਾਜ ਦੇ ਸਾਰੇ ਹਸਪਤਾਲਾਂ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਇਹ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸੇ ਵੀ ਹਸਪਤਾਲ ‘ਚ ਡਾਕਟਰ, ਨਰਸਿੰਗ ਸਟਾਫ਼ ਤੇ ਹੋਰ ਪੈਰਾਮੈਡੀਕਲ ਅਮਲੇ ਦੀ ਕੋਈ ਘਾਟ ਨਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...