June 24, 2026, 11:38 am
----------- Advertisement -----------
HomeNewsLatest Newsਬੀਬੀ ਮਾਣੂੰਕੇ ਸਦਕਾ ਜਗਰਾਉਂ ਨੂੰ ਮਿਲੀ 70 ਲੱਖ ਦੇ ਹੋਰ ਪ੍ਰੋਜੈਕਟਾਂ ਦੀ...

ਬੀਬੀ ਮਾਣੂੰਕੇ ਸਦਕਾ ਜਗਰਾਉਂ ਨੂੰ ਮਿਲੀ 70 ਲੱਖ ਦੇ ਹੋਰ ਪ੍ਰੋਜੈਕਟਾਂ ਦੀ ਪ੍ਰਵਾਨਗੀ

Published on

----------- Advertisement -----------

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਜਗਰਾਉਂ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਵਧਾਉਣ ਲਈ ਲਗਭਗ 70 ਲੱਖ ਰੁਪਏ ਦੇ ਹੋਰ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਲੋਕਲ ਗੌਰਮਿੰਟ ਵਿਭਾਗ ਦੇ ਪੱਤਰ ਨੰਬਰ 5191 ਮਿਤੀ 21 ਜੁਲਾਈ 2022 ਦੀ ਕਾਪੀ ਵਿਖਾਉਂਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 80 ਨੰਬਰ ਟਰਾਈਸਾਈਕਲਾਂ ਲਈ 20 ਲੱਖ ਰੁਪਏ ਦੀ ਮੰਨਜੂਰੀ ਦਿੱਤੀ ਗਈ ਹੈ। ਸ਼ਹਿਰ ਦੇ 23 ਵਾਰਡ ਹਨ ਤੇ ਹਰ ਵਾਰਡ ਲਈ 3-4 ਟਰਾਈਸਾਈਕਲ ਦਿੱਤੇ ਜਾ ਸਕਣਗੇ। ਜੋ ਲੋਕਾਂ ਦੇ ਘਰਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਚੁੱਕਣਗੇ। ਇੱਕ ਟਰੈਕਟਰ ਲੋਡਰ ਖ੍ਰੀਦਣ ਦੀ ਮੰਨਜੂਰੀ ਦਿੱਤੀ ਗਈ ਹੈ, ਜਿਸ ਦੀ ਕੀਮਤ ਤਿੰਨ ਲੱਖ ਰੁਪਏ ਹੈ। ਇਸੇ ਤਰਾਂ ਹੀ ਇੱਕ ਬਲਿੰਗ ਮਸ਼ੀਨ, ਜਿਸ ਦੀ ਕੀਮਤ ਪੰਜ ਲੱਖ ਰੁਪਏ ਅਤੇ ਇੱਕ ਵੇਸਟ ਗਰਾਂਈਡਰ, ਜਿਸ ਦੀ ਕੀਮਤ ਦੋ ਲੱਖ ਰੁਪਏ ਹੈ, ਖ੍ਰੀਦਣ ਦੀ ਮੰਨਜੂਰੀ ਦਿੱਤੀ ਗਈ ਹੈ, ਜਿਸ ਨਾਲ ਸ਼ਹਿਰ ਦੇ ਕੂੜਾ-ਕਰਕਟ ਨੂੰ ਸੰਭਾਲਿਆ ਜਾ ਸਕੇਗਾ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 37 ਲੱਖ 50 ਹਜ਼ਾਰ ਰੁਪਏ ਦੇ 5 ਨੰਬਰ ਟਾਟਾ ਏਸ ਵਹੀਕਲ ਖ੍ਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਪਾਰਕਾਂ ਦੀ ਕਟਿੰਗ ਤੇ ਸਫ਼ਾਈ ਵਾਸਤੇ ਦੋ ਲੱਖ ਰੁਪਏ ਦੀ ਕੀਮਤ ਦਾ ਸ਼ਰੈਡਰ ਖ੍ਰੀਦਣ ਦੀ ਮੰਨਜੂਰੀ ਵੀ ਦਿੱਤੀ ਗਈ ਹੈ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਜਗਰਾਉਂ ਸ਼ਹਿਰ ਸੀਵਰੇਜ ਅਤੇ ਬਾਰਸਾਂ ਦੇ ਨਿਕਾਸੀ ਪਾਣੀ ਦੀ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ। ਇਸ ਲਈ ਉਹਨਾਂ ਵੱਲੋਂ ਆਪਣੇ ਪੱਧਰ ‘ਤੇ ਪੰਜਾਬ ਸਰਕਾਰ ਕੋਲ ਇਹ ਮਾਮਲਾ ਉਠਾ ਕੇ ਸ਼ਹਿਰ ਦੇ ਸੀਵਰੇਜ਼ ਦੀ ਸਫਾਈ ਲਈ ਜ਼ੈਟ ਮਸ਼ੀਨ ਮੰਗਵਾਈ ਗਈ ਹੈ, ਜਿਸ ਅੰਦਰ ਕੈਮਰੇ ਵੀ ਲੱਗੇ ਹੋਏ ਹਨ, ਜੋ ਲਗਭਗ ਇੱਕ ਮਹੀਨੇ ਤੋਂ ਸ਼ਹਿਰ ਦੇ ਸੀਵਰੇਜ ਨੂੰ ਸਾਫ਼ ਕਰ ਰਹੀ ਹੈ ਅਤੇ ਡਰੇਨ ਦੀ ਸਫਾਈ ਵੱਖਰੇ ਤੌਰਤੇ ਕੀਤੀ ਗਈ ਹੈ। ਸ਼ਹਿਰ ਦਾ ਸੀਵਰੇਜ ਸਾਫ਼ ਕਰਨ ਨੂੰ ਲਗਭਗ 3 ਤੋਂ 4 ਮਹੀਨੇ ਲੱਗ ਸਕਦੇ ਹਨ ਅਤੇ ਜਦੋਂ ਸੀਵਰੇਜ ਦੀਆਂ ਪਾਈਪਾਂ ਸਾਫ ਹੋ ਜਾਣਗੀਆਂ ਤਾਂ ਸੀਵਰੇਜ ਦੇ ਪਾਣੀ ਦੇ ਨਾਲ ਨਾਲ ਬਰਸਾਤੀ ਪਾਣੀ ਦੀ ਸਮੱਸਿਆ ਵੀ ਖਤਮ ਹੋ ਜਾਵੇਗੀ।

ਉਹਨਾਂ ਕਿਹਾ ਕਿ ਪਹਿਲਾਂ ਸ਼ਹਿਰ ਦੇ ਕਮਲ ਚੌਂਕ ਵਿੱਚੋਂ ਦੋ-ਦੋ, ਤਿੰਨ-ਤਿੰਨ ਦਿਨ ਬਰਸਾਤ ਦਾ ਪਾਣੀ ਨਹੀਂ ਨਿੱਕਲਦਾ ਸੀ। ਪਰੰਤੂ ਜ਼ੈਟ ਮਸ਼ੀਨ ਨਾਲ ਹਾਲੇ ਲਗਭਗ 20 ਪ੍ਰਤੀਸ਼ਤ ਹੀ ਸਫਾਈ ਹੋਈ ਹੈ ਅਤੇ ਹੁਣ ਮੀਂਹ ਦਾ ਪਾਣੀ ਕੇਵਲ ਦੋ-ਤਿੰਨ ਘੰਟੇ ਵਿੱਚ ਹੀ ਸਮਾਪਤ ਹੋ ਗਿਆ ਹੈ। ਇਸ ਨਾਲ ਜਿੱਥੇ ਦੁਕਾਨਦਾਰਾਂ ਨੇ ਸੁੱਖ ਦਾ ਸਾਹ ਲਿਆ ਹੈ, ਉਥੇ ਹੀ ਸ਼ਹਿਰ ਵਾਸੀਆਂ ਨੂੰ ਵੀ ਬਰਸਾਤੀ ਪਾਣੀ ਤੋਂ ਵੱਡੀ ਨਿਯਾਤ ਮਿਲਣੀ ਸ਼ੁਰੂ ਹੋ ਗਈ ਹੈ। ਬੀਬੀ ਮਾਣੂੰਕੇ ਨੇ ਦਾਅਵਾ ਕਰਦਿਆਂ ਆਖਿਆ ਕਿ ਸ਼ਹਿਰ ਵਾਸੀ ਵਿਰੋਧੀਆਂ ਦੀਆਂ ਚਾਲਾਂ ਤੇ ਅਫ਼ਵਾਹਾਂ ਤੋਂ ਸੁਚੇਤ ਹੋ ਕੇ ਉਹਨਾਂ ਨੂੰ ਕੁੱਝ ਸਮਾਂ ਦੇਣ ਅਤੇ ਉਹ ਸ਼ਹਿਰ ਦੀ ਹਾਲਤ ਸੁਧਾਰਨ ਲਈ ਕੋਈ ਕਸਰ ਨਹੀਂ ਛੱਡਣਗੇ ਅਤੇ ਨੁਹਾਰ ਬਦਲ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...