ਨੀਰਜ ਚੋਪੜਾ ਨੇ ਇੱਕ ਵਾਰ ਫਿਰ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਮੌਕਾ ਦਿੱਤਾ ਹੈ। ਨੀਰਜ ਚੋਪੜਾ ਨੇ ਅਮਰੀਕਾ ਦੇ ਔਰੇਗਨ ਵਿਖੇ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੀ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਫਾਈਨਲ ਵਿੱਚ ਤਿੰਨ ਥਰੋਆਂ ਤੋੰ ਬਾਅਦ ਚੌਥੇ ਸਥਾਨ ਉੱਤੇ ਚੱਲ ਰਹੇ ਨੀਰਜ ਨੇ ਚੌਥੀ ਕੋਸ਼ਿਸ਼ ਵਿੱਚ 88.13 ਮੀਟਰ ਥਰੋਅ ਸੁੱਟਦਿਆਂ ਦੂਜਾ ਸਥਾਨ ਹਾਸਲ ਕੀਤਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਨੀਰਜ ਚੋਪੜਾ ਨੂੰ ਵਧਾਈ ਦਿੰਦੇ ਹੋਏ ਸੀ.ਐਮ ਕੇਜਰੀਵਾਲ ਨੇ ਆਪਣੇ ਟਵੀਟ ‘ਚ ਲਿਖਿਆ, “ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਇਤਿਹਾਸ ਰਚ ਦਿੱਤਾ। ਨੀਰਜ, ਸਾਨੂੰ ਤੁਹਾਡੇ ‘ਤੇ ਬਹੁਤ ਮਾਣ ਹੈ! ਤੁਸੀਂ ਨਾ ਸਿਰਫ਼ ਇੱਕ ਪੀੜ੍ਹੀ ਨੂੰ ਖੇਡਾਂ ਨੂੰ ਕਰੀਅਰ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਹੈ ਸਗੋਂ ਜੈਵਲਿਨ ਥ੍ਰੋਅ ਨੂੰ ਭਾਰਤ ਵਿੱਚ ਸਭ ਤੋਂ ਮਨਪਸੰਦ ਐਥਲੈਟਿਕ ਖੇਡਾਂ ਵਿੱਚੋਂ ਇੱਕ ਬਣਾਇਆ ਹੈ। ਮੇਰੀਆਂ ਸ਼ੁੱਭ ਕਾਮਨਾਵਾਂ ਤੁਹਾਡੇ ਨਾਲ ਹਨ।”













