June 24, 2026, 2:48 pm
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਚੋਣਾਂ 2022: ਚੋਣ ਕਮਿਸ਼ਨ ਦੀ ਟੀਮ ਪਹੁੰਚੀ ਸੂਬੇ ਵਿੱਚ...

ਪੰਜਾਬ ਵਿਧਾਨ ਸਭਾ ਚੋਣਾਂ 2022: ਚੋਣ ਕਮਿਸ਼ਨ ਦੀ ਟੀਮ ਪਹੁੰਚੀ ਸੂਬੇ ਵਿੱਚ ਦੋ ਦਿਨਾਂ ਦੌਰੇ `ਤੇ

Published on

----------- Advertisement -----------

ਚੰਡੀਗੜ੍ਹ, 15 ਦਸੰਬਰ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ਼੍ਰੀ ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ ਦਿਨਾਂ ਦੌਰੇ ਤੇ ਪਹੁੰਚੀ। ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਚੰਦਰ ਭੂਸ਼ਣ ਕੁਮਾਰ, ਸ਼੍ਰੀ ਨਿਤੇਸ਼ ਵਿਆਸ ਅਤੇ ਸ਼੍ਰੀ ਟੀ ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ਼੍ਰੀਮਤੀ ਸ਼ੇਫਾਲੀ ਬੀ ਸ਼ਰਨ ਸ਼ਾਮਲ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਮੋਹਾਲੀ ਹਵਾਈ ਅੱਡੇ ਤੇ ਕਮਿਸ਼ਨ ਦੀ ਟੀਮ ਦਾ ਸੁਆਗਤ ਕਰਨ ਪਹੁੰਚੇ।

ਪਹਿਲੇ ਦਿਨ ਸੀਈਸੀ ਸ੍ਰੀ ਚੰਦਰਾ ਦੀ ਅਗਵਾਈ ਵਾਲੀ ਟੀਮ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗ ਕੀਤੀ। ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਰਾਸ਼ਟਰਵਾਦੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਿਚਾਰਿਆ ਅਤੇ ਘੋਖਿਆ ਜਾਵੇਗਾ। ਇਸ ਤੋਂ ਬਾਅਦ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀਈਓ ਪੰਜਾਬ, ਰਾਜ ਪੁਲਿਸ ਨੋਡਲ ਅਫ਼ਸਰ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਨਾਲ ਮੀਟਿੰਗ ਕੀਤੀ। ਕਮਿਸ਼ਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਵਾਸਤੇ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...