September 4, 2026, 10:33 am
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ...

ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ

Published on

----------- Advertisement -----------

ਚੰਡੀਗੜ੍ਹ/ਫਿਰੋਜ਼ਪੁਰ, 25 ਜੁਲਾਈ : – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।
ਬਰਖਾਸਤ ਕੀਤੇ ਗਏ ਪੁਲੀਸ ਮੁਲਾਜ਼ਮਾਂ ਦੀ ਪਛਾਣ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਵਿੱਚ ਨਾਰਕੋਟਿਕ ਕੰਟਰੋਲ ਸੈੱਲ ਵਿੱਚ ਤਾਇਨਾਤ ਸਨ। ਸੇਵਾਵਾਂ ਵਿੱਚ ਘੋਰ ਅਣਗਹਿਲੀ ਲਈ ਇੰਸਪੈਕਟਰ ਬਾਜਵਾ ਨੂੰ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਜਸਕਰਨ ਸਿੰਘ ਨੇ ਬਰਖਾਸਤ ਕੀਤਾ ਹੈ, ਜਦੋਂ ਕਿ ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਨੂੰ ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਬਰਖਾਸਤ ਕੀਤਾ ਹੈ। ਤਿੰਨਾਂ ਮੁਲਜ਼ਮਾਂ ਨੂੰ ਭਾਰਤ ਦੇ ਸੰਵਿਧਾਨ ਦੇ ਆਰਟੀਕਲ 311 (2) ਤਹਿਤ ਬਰਖਾਸਤ ਕੀਤਾ ਗਿਆ ਹੈ।
ਪੁਲਿਸ ਨੇ 25 ਜੁਲਾਈ, 2022 ਨੂੰ ਤਿੰਨਾਂ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 166, 167, 195, 471, 218, ਅਤੇ 120-ਬੀ ਅਤੇ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ 21, 59, ਅਤੇ 13 ਤਹਿਤ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਫਆਈਆਰ ਵੀ ਦਰਜ ਕੀਤੀ ਹੈ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇੰਸਪੈਕਟਰ ਬਾਜਵਾ, ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਦੀ ਅਗਵਾਈ ਵਿੱਚ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੀ ਟੀਮ ਨੇ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ 20 ਜੁਲਾਈ, 2022 ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਤੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਉਹਨਾਂ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਇਆ ਸੀ। ਇਸ ਸਬੰਧ ਵਿੱਚ ਮੁਲਜ਼ਮ ਇੰਸਪੈਕਟਰ ਬਾਜਵਾ ਵੱਲੋਂ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ।
ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਿਰੋਜ਼ਪੁਰ ਨੂੰ ਇਸ ਬਰਾਮਦਗੀ ‘ਤੇ ਪਹਿਲਾ ਹੀ ਸ਼ੱਕ ਹੋ ਗਿਆ ਸੀ ਅਤੇ ਉਹਨਾਂ ਵੱਲੋਂ ਇਸ ਮਾਮਲੇ ਦੀ ਅੰਦਰੂਨੀ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਜਿਸ ਦੇ ਚਲਦਿਆਂ ਇੱਕ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਉਸਦੇ ਕਰਮਚਾਰੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਾਂ ਨੇ ਸਾਰਾ ਮਾਮਲਾ ਰਚਿਆ ਸੀ ਅਤੇ ਪੈਸੇ ਹੜੱਪਣ ਦੀ ਨੀਅਤ ਨਾਲ ਦੋਵਾਂ ਵਿਅਕਤੀਆਂ ਨੂੰ ਗਲਤ ਤਰੀਕੇ ਨਾਲ ਕੇਸ ਵਿੱਚ ਫਸਾਇਆ ਸੀ। ਉਨ੍ਹਾਂ ਕਿਹਾ ਕਿ ਵਿਸਥਾਰਤ ਜਾਂਚ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਜਿਸ ਬਾਰੇ ਉਨ੍ਹਾਂ ਕੋਲ ਕੋਈ ਸਪੱਸ਼ਟੀਕਰਨ ਨਹੀਂ ਸੀ ਅਤੇ ਬਾਅਦ ਵਿੱਚ ਉਹ ਫਰਾਰ ਹੋ ਗਏ, ਜਿਸ ਨਾਲ ਸ਼ੱਕ ਹੋਰ ਵੀ ਵੱਧ ਗਿਆ।
ਪੰਜਾਬ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਪੁਲਿਸ ਅਧਿਕਾਰੀ/ਕਰਮਚਾਰੀ ਕਿਸੇ ਵੀ ਕਿਸਮ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...