September 23, 2026, 3:34 am
----------- Advertisement -----------
HomeNewsBreaking Newsਕੇਂਦਰ ਨੇ ਇੱਕ ਸਾਲ 'ਚ ਪੈਟਰੋਲ 78 ਅਤੇ ਡੀਜ਼ਲ 76 ਵਾਰ ਕੀਤਾ...

ਕੇਂਦਰ ਨੇ ਇੱਕ ਸਾਲ ‘ਚ ਪੈਟਰੋਲ 78 ਅਤੇ ਡੀਜ਼ਲ 76 ਵਾਰ ਕੀਤਾ ਮਹਿੰਗਾ – ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ, 26 ਜੁਲਾਈ 2022 – ਮੋਦੀ ਸਰਕਾਰ ‘ਤੇ ਵਧਦੀ ਮਹਿੰਗਾਈ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਇੱਕ ਟਵੀਟ ਰਾਹੀਂ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 78 ਵਾਰ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 76 ਵਾਰੀ ਵਾਧਾ ਕੀਤਾ ਗਿਆ ਹੈ।

ਰਾਜ ਸਭਾ ਮੈਂਬਰ ਚੱਢਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹਨਾਂ ਹੈਰਾਨੀਜਨਕ ਅੰਕੜਿਆਂ ਦਾ ਖ਼ੁਲਾਸਾ ਕੀਤਾ ਹੈ। ਐਨਾ ਹੀ ਨਹੀਂ ਸਗੋਂ ਇਸੇ ਮਿਆਦ (2021-2022) ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕ੍ਰਮਵਾਰ ਸਿਰਫ਼ 7 ਅਤੇ 10 ਵਾਰ ਹੀ ਕਟੌਤੀ ਕੀਤੀ ਗਈ ਹੈ।

ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਵਿੱਚ 4.92 ਲੱਖ ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਜੋ ਕਿ ਸਾਲ 2019-20 ਨਾਲੋਂ 1.5 ਲੱਖ ਕਰੋੜ ਰੁਪਏ ਜ਼ਿਆਦਾ ਹੈ, ਫਿਰ ਵੀ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।

ਚੱਢਾ ਨੇ ਕਿਹਾ ਕਿ ਭਾਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 2021-22 ਵਿੱਚ ਪੈਟਰੋਲੀਅਮ ਪਦਾਰਥਾਂ ਤੋਂ 4 ਲੱਖ 92 ਹਜ਼ਾਰ 303 ਕਰੋੜ ਰੁਪਏ ਦਾ ਭਾਰੀ ਮਾਲੀਆ ਇਕੱਠਾ ਕੀਤਾ ਹੈ ਪਰ ਫਿਰ ਵੀ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਵਿੱਤੀ ਸਹਾਇਤਾ ਦੇਣ ਦੀ ਬਜਾਏ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾ ਕੇ ਗਰੀਬ ਅਤੇ ਆਮ ਲੋਕਾਂ ‘ਤੇ ਵਾਧੂ ਬੋਝ ਪਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਤੇਲ, ਦੁੱਧ ਅਤੇ ਆਂਡਿਆਂ ਦੀਆਂ ਕੀਮਤਾਂ ਰਿਕਾਰਡ ਤੇਜ਼ੀ ਨਾਲ ਵਧੀਆਂ ਹਨ, ਜਿਸ ਨੇ ਦੇਸ਼ ਦੇ ਆਮ ਲੋਕਾਂ ‘ਤੇ ਵਿੱਤੀ ਬੋਝ ਵਧਾ ਦਿੱਤਾ ਹੈ। ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗਰੀਬਾਂ ਅਤੇ ਆਮ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਉਹ ਸਿਰਫ਼ ਆਪਣੇ ਕੁਝ ਖਾਸ ‘ਦੋਸਤਾਂ’ ਨੂੰ ਖੁਸ਼ ਕਰਨ ‘ਤੇ ਲੱਗੀ ਹੈ, ਜੋ ਦਿਨੋ-ਦਿਨ ਹੋਰ ਅਮੀਰ ਹੁੰਦੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...