November 6, 2026, 10:26 pm
----------- Advertisement -----------
HomeNewsLatest Newsਆਮ ਆਦਮੀ ਕਲੀਨਿਕ 'ਚ ਆਮ ਲੋਕਾਂ ਨੂੰ ਮਿਲੇਗਾ ਮੁਫ਼ਤ ਇਲਾਜ, ਸਰਕਾਰੀ ਹਸਪਤਾਲਾਂ...

ਆਮ ਆਦਮੀ ਕਲੀਨਿਕ ‘ਚ ਆਮ ਲੋਕਾਂ ਨੂੰ ਮਿਲੇਗਾ ਮੁਫ਼ਤ ਇਲਾਜ, ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ: ਸਿਹਤ ਮੰਤਰੀ

Published on

----------- Advertisement -----------

ਚੰਡੀਗੜ, ਜੁਲਾਈ 26 : – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ, ਸਿਹਤ ਪ੍ਰਣਾਲੀ ਵਿੱਚ ਫ਼ੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੇ ਪ੍ਰਾਇਮਰੀ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨ ਲਈ, ਸੂਬੇ ਭਰ ਵਿੱਚ 15 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਹਰ ਕਿਸੇ ਨੂੰ ਮੁਫ਼ਤ ਅਤੇ ਚੰਗਾ ਇਲਾਜ ਮੁਹਈਆ ਕਰਵਾਇਆ ਜਾ ਸਕੇ।

ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇੱਕ ਹੋਰ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੀ ਖਰਾਬ ਸਿਹਤ ਪ੍ਰਣਾਲੀ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ‘ਆਮ ਆਦਮੀ ਕਲੀਨਿਕ’ ਪੰਜਾਬ ਦੀ ਜਨਤਾ ਨੂੰ ਸੁਪੁਰਦ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸੂਬੇ ਵਿੱਚ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਆਮ ਲੋਕ ਕਿਸੇ ਵੀ ਕਾਰਨਾਂ ਕਰਕੇ ਮੁੱਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ।

ਸਿਹਤ ਮੰਤਰੀ ਅਨੁਸਾਰ, “ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਹਰ ਤਰ੍ਹਾਂ ਦਾ ਐਮਰਜੈਂਸੀ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਲ ਜਾਵੇਗਾ ਅਤੇ ਉਨ੍ਹਾਂ ਨੂੰ ਦੂਰ ਵੱਡੇ ਹਸਪਤਾਲਾਂ ਵਿੱਚ ਸਿਰਫ ਉਦੋਂ ਹੀ ਜਾਣਾ ਪਵੇਗਾ ਜਦੋਂ ਕੋਈ ਵੱਡੀ ਸਰਜਰੀ ਹੋਵੇਗੀ। ਸਿੱਟੇ ਵਜੋਂ ਇਹ ਕਲੀਨਿਕਾਂ ਨਾਲ ਵੱਡੇ ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ।” ਵਿਰੋਧੀ ਧਿਰ ਦੇ ਹਮਲਿਆਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਆਪਣੇ ਬੇਬੁਨਿਆਦ ਦੋਸ਼ਾਂ ਨਾਲ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਸਿਹਤ ਪ੍ਰਣਾਲੀ ਦੀ ਕਾਇਆ ਕਲਪ ਕਰਨ ਅਤੇ ਭ੍ਰਿਸ਼ਟ ਨੀਤੀਆਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਰੋਧੀ ਧਿਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਸਿਰਫ਼ ਸਫੇਦੀ ਨਹੀਂ ਕੀਤੀ ਜਾ ਰਹੀ, ਸਗੋਂ ‘ਆਪ’ ਸਰਕਾਰ ਵੱਲੋਂ ਆਮ ਬਿਮਾਰੀਆਂ ਦੇ ਇਲਾਜ, ਸੱਟਾਂ ਲਈ ਮੁਢਲੀ ਸਹਾਇਤਾ ਅਤੇ ਮਾਮੂਲੀ ਜ਼ਖ਼ਮਾਂ ਦੀ ਡ੍ਰੈਸਿੰਗ ਲਈ ਦੇਖਭਾਲ ਆਦਿ ਮਾਹਰ ਡਾਕਟਰ ਵੱਲੋਂ ਲੋਕਾਂ ਦੇ ਦਰਵਾਜ਼ੇ ‘ਤੇ ਮੁਹੱਈਆ ਕਰਵਾਈ ਜਾਵੇਗੀ। ਜਿੱਥੇ ਪਹਿਲਾਂ ਲੋਕਾਂ ਨੂੰ ਮੁੱਢਲਾ ਇਲਾਜ ਕਰਵਾਉਣ ਲਈ ਵੀ ਮੀਲਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਫਾਲੋ-ਅੱਪ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਨ੍ਹਾਂ ਕਲੀਨਿਕਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਮੁਫ਼ਤ ਉਪਲਬਧ ਕਰਵਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...