October 29, 2026, 7:37 am
----------- Advertisement -----------
HomeNewsLatest Newsਡੀਜੀਪੀ ਪੰਜਾਬ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਸੂਬੇ ਵਿੱਚ ਅਪਰਾਧ...

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਸੂਬੇ ਵਿੱਚ ਅਪਰਾਧ ਦੀ ਸਮੀਖਿਆ ਲਈ ਕੀਤੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 26 ਜੁਲਾਈ : – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਸੀਨੀਅਰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਅਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਨੇ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਸ਼ਨਾਖਤ ਕਰਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ‘ਤੇ ਨਕੇਲ ਕਸਣ ਦੇ ਨਿਰਦੇਸ਼ ਦਿੱਤੇ।


ਉਨ੍ਹਾਂ ਨੇ ਪੰਜਾਬ ਪੁਲਿਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਮੇਤ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲਾਂਕਿ ਬਹੁਤੇ ਪੁਲਿਸ ਮੁਖੀਆਂ ਵੱਲੋਂ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਿਸਿੰਗ, ਜਿਸ ਵਿੱਚ ਤਕਨਾਲੋਜੀ ਦੀ ਵਰਤੋਂ ਸ਼ਾਮਲ ਹੈ, ਅਤੇ ਬੁਨਿਆਦੀ ਪੁਲਿਸਿੰਗ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਜ਼ਰੂਰਤ ਹੈ। ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਪੁਲਿਸ ਹੈੱਡਕੁਆਰਟਰਾਂ ਨੂੰ ਤਕਨੀਕੀ ਤੌਰ ‘ਤੇ ਹੋਰ ਅਪਗ੍ਰੇਡ ਕੀਤਾ ਜਾਵੇਗਾ।


ਉਨ੍ਹਾਂ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਮਾਮਲੇ ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਕੇਸਾਂ ਵਿੱਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਨੇ ਨਸ਼ਿਆਂ ਦੀ ਵਪਾਰਕ ਬਰਾਮਦਗੀ ‘ਤੇ ਧਿਆਨ ਕੇਂਦਰਿਤ ਕਰਨ ਅਤੇ ਪੀਆਈਟੀ-ਐਨਡੀਪੀਐਸ ਐਕਟ ਅਧੀਨ ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਿਹਾ।
ਡੀਜੀਪੀ ਗੌਰਵ ਯਾਦਵ ਨੇ ਸੀਪੀਜ਼/ਐਸਐਸਪੀਜ਼ ਨੂੰ ਐਨਡੀਪੀਐਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀਓਜ਼) ਅਤੇ ਜ਼ਮਾਨਤ ‘ਤੇ ਭੱਜਣ ਵਾਲਿਆਂ ਦੀ ਗ੍ਰਿਫਤਾਰੀ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਜਨਤਕ ਸ਼ਿਕਾਇਤ ਨਿਵਾਰਨ (ਪੀਜੀਆਰ) ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਕਰਾਰਦਿਆਂ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।


ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਆਂ ਦੇਣ ਦੇ ਉਦੇਸ਼ ਨਾਲ ਇੱਕ ਪੋਰਟਲ- pgd.punjabpolice.gov.in ਲਾਂਚ ਕੀਤਾ ਸੀ। ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਆਪਣਾ ਨਾਮ ਅਤੇ ਮੋਬਾਈਲ ਨੰਬਰ ਭਰਨ ਸਮੇਤ ਕੁਝ ਸਧਾਰਨ ਕਦਮਾਂ ਨਾਲ ਸਥਾਈ ਅਕਾਊਂਟ ਬਣਾ ਸਕਦਾ ਹੈ। ਇਸ ਉਪਰੰਤ ਇੱਕ ਪਾਸਵਰਡ ਜਾਰੀ ਕੀਤਾ ਜਾਵੇਗਾ ਅਤੇ ਪੋਰਟਲ ‘ਤੇ ਇੱਕ ਸਥਾਈ ਅਕਾਊਂਟ ਬਣ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...