November 11, 2026, 11:08 am
----------- Advertisement -----------
HomeNewsBreaking Newsਮੋਦੀ ਸਰਕਾਰ ਵਧਾਏਗੀ ਕੁੜੀਆਂ ਦੇ ਵਿਆਹ ਦੀ ਉਮਰ, ਮੰਤਰੀ ਮੰਡਲ ਨੇ ਪਾਸ...

ਮੋਦੀ ਸਰਕਾਰ ਵਧਾਏਗੀ ਕੁੜੀਆਂ ਦੇ ਵਿਆਹ ਦੀ ਉਮਰ, ਮੰਤਰੀ ਮੰਡਲ ਨੇ ਪਾਸ ਕੀਤਾ ਪ੍ਰਸਤਾਵ

Published on

----------- Advertisement -----------

ਨਵੀਂ ਦਿੱਲੀ, 16 ਦਸੰਬਰ 2021 – ਮੋਦੀ ਸਰਕਾਰ ਲੜਕੀਆਂ ਲਈ ਵਿਆਹ ਦੀ ਉਮਰ ਘੱਟੋ ਘੱਟ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਦੀ ਤਿਆਰੀ ‘ਚ ਹੈ। ਸੂਤਰਾਂ ਮੁਤਾਬਕ ਕੇਂਦਰੀ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਲਈ ਸਰਕਾਰ ਮੌਜੂਦਾ ਕਾਨੂੰਨਾਂ ਵਿੱਚ ਸੋਧ ਕਰੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2020 ਨੂੰ ਲਾਲ ਕਿਲੇ ਤੋਂ ਆਪਣੇ ਸੰਬੋਧਨ ਵਿੱਚ ਇਸ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਬੇਟੀਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਦਾ ਸਹੀ ਸਮੇਂ ‘ਤੇ ਵਿਆਹ ਕੀਤਾ ਜਾਵੇ।

ਮੌਜੂਦਾ ਕਾਨੂੰਨ ਮੁਤਾਬਕ ਦੇਸ਼ ਵਿੱਚ ਮਰਦਾਂ ਲਈ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਔਰਤਾਂ ਲਈ 18 ਸਾਲ ਹੈ। ਹੁਣ ਸਰਕਾਰ ਬਾਲ ਵਿਆਹ ਰੋਕੂ ਐਕਟ, ਸਪੈਸ਼ਲ ਮੈਰਿਜ ਐਕਟ ਅਤੇ ਹਿੰਦੂ ਮੈਰਿਜ ਐਕਟ ਵਿੱਚ ਸੋਧ ਕਰੇਗੀ। ਨੀਤੀ ਆਯੋਗ ਵਿੱਚ ਜਯਾ ਜੇਤਲੀ ਦੀ ਅਗਵਾਈ ਵਾਲੀ ਟਾਸਕ ਫੋਰਸ ਨੇ ਇਸ ਦੀ ਸਿਫ਼ਾਰਸ਼ ਕੀਤੀ ਸੀ।

ਨੀਤੀ ਆਯੋਗ ਦੇ ਮੈਂਬਰ ਡਾਕਟਰ ਵੀਕੇ ਪਾਲ ਵੀ ਇਸ ਟਾਸਕ ਫੋਰਸ ਦੇ ਮੈਂਬਰ ਸਨ। ਇਨ੍ਹਾਂ ਤੋਂ ਇਲਾਵਾ ਸਿਹਤ ਅਤੇ ਪਰਿਵਾਰ ਭਲਾਈ, ਮਹਿਲਾ ਅਤੇ ਬਾਲ ਵਿਕਾਸ, ਉੱਚ ਸਿੱਖਿਆ, ਸਕੂਲ ਸਿੱਖਿਆ ਅਤੇ ਸਾਖਰਤਾ ਮਿਸ਼ਨ ਅਤੇ ਨਿਆਂ ਅਤੇ ਕਾਨੂੰਨ ਮੰਤਰਾਲੇ ਦੇ ਬਿੱਲ ਵਿਭਾਗ ਦੇ ਸਕੱਤਰ ਟਾਸਕ ਫੋਰਸ ਦੇ ਮੈਂਬਰ ਸਨ।

ਇਸ ਟਾਸਕ ਫੋਰਸ ਦਾ ਗਠਨ ਪਿਛਲੇ ਸਾਲ ਜੂਨ ‘ਚ ਕੀਤਾ ਗਿਆ ਸੀ ਅਤੇ ਇਸ ਨੇ ਪਿਛਲੇ ਸਾਲ ਦਸੰਬਰ ‘ਚ ਹੀ ਆਪਣੀ ਰਿਪੋਰਟ ਸੌਂਪੀ ਸੀ। ਟਾਸਕ ਫੋਰਸ ਨੇ ਕਿਹਾ ਕਿ ਪਹਿਲੇ ਬੱਚੇ ਨੂੰ ਜਨਮ ਦੇਣ ਸਮੇਂ ਬੇਟੀਆਂ ਦੀ ਉਮਰ 21 ਸਾਲ ਹੋਣੀ ਚਾਹੀਦੀ ਹੈ। ਵਿਆਹ ਵਿੱਚ ਦੇਰੀ ਦਾ ਪਰਿਵਾਰਾਂ, ਔਰਤਾਂ, ਬੱਚਿਆਂ ਅਤੇ ਸਮਾਜ ਦੇ ਆਰਥਿਕ, ਸਮਾਜਿਕ ਅਤੇ ਸਿਹਤ ਉੱਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...