ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਟਵਿੱਟਰ ‘ਤੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ- ”ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ ਅਤੇ ਮੈਂ ਆਪਣਾ ਟੈਸਟ ਕਰਵਾਇਆ ਮੇਰੀ ਰਿਪੋਰਟ ਕੋਵਿਡ -19 ਪਾਜ਼ੇਟਿਵ ਆਈ ਹੈ। ਮੈਂ ਘਰ ਤੋਂ ਕੰਮ ਕਰਦਾ ਰਹਾਂਗਾ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਮੇਰੇ ਸੰਪਰਕ ਵਿੱਚ ਆਏ ਹੋ ਸਕਦੇ ਹਨ ਕਿਰਪਾ ਕਰਕੇ ਜੇਕਰ ਲੱਛਣ ਆਉਂਦੇ ਹਨ ਤਾਂ ਆਪਣੀ ਜਾਂਚ ਕਰਵਾਓ।”
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਕਰੋਨਾ ਦੇ 762 ਐਕਟਿਵ ਕੇਸ ਹਨ। ਇਹ ਅੰਕੜਾ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਕਿਉਂਕਿ ਤੀਜੀ ਲਹਿਰ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਵਿੱਚ ਐਕਟਿਵ ਕੇਸ 700 ਨੂੰ ਪਾਰ ਕਰ ਗਏ ਹਨ। ਪਿਛਲੇ ਇੱਕ ਹਫ਼ਤੇ ਤੋਂ ਰੋਜ਼ਾਨਾ 100 ਤੋਂ ਵੱਧ ਨਵੇਂ ਮਰੀਜ਼ ਆ ਰਹੇ ਹਨ। ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ‘ਚ 81 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 35 ਪੁਰਸ਼ ਅਤੇ 46 ਔਰਤਾਂ ਹਨ। ਸਕਾਰਾਤਮਕਤਾ ਦਰ 9.96 ਫੀਸਦੀ ‘ਤੇ ਪਹੁੰਚ ਗਈ ਹੈ।












