November 17, 2026, 11:17 am
----------- Advertisement -----------
HomeNewsBreaking Newsਬੇਅਦਬੀ ਕਾਂਡ 'ਤੇ ਵਿਰੋਧੀ ਧਿਰ ਦੇ ਨੇਤਾ ਦਾ ਮੁੱਖ ਮੰਤਰੀ ਨੂੰ ਪੱਤਰ,...

ਬੇਅਦਬੀ ਕਾਂਡ ‘ਤੇ ਵਿਰੋਧੀ ਧਿਰ ਦੇ ਨੇਤਾ ਦਾ ਮੁੱਖ ਮੰਤਰੀ ਨੂੰ ਪੱਤਰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 27 ਜੁਲਾਈ 2022 – ਪੰਜਾਬ ਵਿੱਚ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਪੱਤਰ ਭੇਜਿਆ ਹੈ।

ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਬੇਅਦਬੀ ਦੀਆਂ 400 ਤੋਂ ਵੱਧ ਘਟਨਾਵਾਂ ਵਾਪਰੀਆਂ ਹਨ। ਹੁਣ ਵੀ ਇਹ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਹੈ। ਇਸ ਦੇ ਲਈ ਸਖ਼ਤ ਕਾਰਵਾਈ ਦੀ ਲੋੜ ਹੈ।

ਪੰਜਾਬ ਦੀ ਮੌਜੂਦਾ ਸਰਕਾਰ ਅਤੇ ਵਿਧਾਨ ਸਭਾ ਖਿਲਾਫ ਸੰਗਤਾਂ ‘ਚ ਗੁੱਸਾ ਹੈ। ਬੇਅਦਬੀ ਕਾਂਡ ਵਿੱਚ ਇਨਸਾਫ਼ ਦੇਣਾ ਤਾਂ ਦੂਰ, ਅਸੀਂ ਉਨ੍ਹਾਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਵੀ ਨਹੀਂ ਲਗਾ ਸਕੇ। 17 ਜੁਲਾਈ 2022 ਨੂੰ, ਉਹ ਫਤਹਿਗੜ੍ਹ ਸਾਹਿਬ ਵਿਖੇ ਬੇਅਦਬੀ ਦੇ ਖਿਲਾਫ ਇਜਲਾਸ ਵਿੱਚ ਸ਼ਾਮਲ ਹੋਏ। ਉੱਥੇ ਇਹ ਅਹਿਸਾਸ ਹੋਇਆ ਕਿ ਸਿਆਸੀ ਆਗੂ ਇੰਨੇ ਬੇਰਹਿਮ ਕਿਵੇਂ ਹੋ ਸਕਦੇ ਹਨ ਕਿ ਉਹ ਆਪਣੇ ਹੀ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿੱਚੋਂ ਹੰਝੂ ਨਹੀਂ ਪੂੰਝ ਸਕਦੇ।

ਬਹਿਬਲ ਕਲਾਂ ਇਨਸਾਫ਼ ਮੋਰਚੇ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਮਾਂ ਨਹੀਂ ਮਿਲਿਆ। ਸਰਕਾਰ ਦੇ ਮੰਤਰੀ ਹਰਜੋਤ ਬੈਂਸ ਅਤੇ ਸਪੀਕਰ ਕੁਲਤਾਰ ਸੰਧਵਾਂ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਮੋਰਚੇ ਦੇ ਸੁਖਰਾਜ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਹੀ 3 ਮਹੀਨੇ 15 ਦਿਨ ਦਾ ਸਮਾਂ ਦੇ ਚੁੱਕੇ ਹਨ। ਇਸ ਦੇ ਬਾਵਜੂਦ ਬੇਅਦਵੀ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਹ ਫਰੰਟ ਬਰਗਾੜੀ ਬੇਅਦਬੀ ਮਾਮਲੇ ਅਤੇ ਫਿਰ ਕੋਟਕਪੂਰਾ ਗੋਲੀ ਕਾਂਡ ਵਿੱਚ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਮੋਰਚੇ ਨੇ 31 ਜੁਲਾਈ ਨੂੰ ਫਰੀਦਕੋਟ ਵਿੱਚ ਸਿੱਖ ਸੰਗਤ ਨੂੰ ਇਕੱਠਾ ਕਰਨ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...